ਪਾਕਿਸਤਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, ਮੋਬਾਈਲ ਸੇਵਾਵਾਂ ਬੰਦ

Thursday, Feb 08, 2024 - 10:19 AM (IST)

ਪਾਕਿਸਤਾਨ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, ਮੋਬਾਈਲ ਸੇਵਾਵਾਂ ਬੰਦ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਵਿਚ ਆਮ ਚੋਣਾਂ ਲਈ ਵੀਰਵਾਰ ਨੂੰ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਅਤੇ ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਵੋਟਿੰਗ ਸਵੇਰੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪਾਕਿਸਤਾਨ ਵਿੱਚ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ ਆਮ ਚੋਣਾਂ: ਲਗਭਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ 'ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਚੋਣਾਂ 'ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ। ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਮੀਦਵਾਰ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਕ੍ਰਿਕਟ 'ਬੱਲੇ' ਤੋਂ ਵਾਂਝੇ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਭਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।

ਈ.ਸੀ.ਪੀ ਨੇ ਐਲਾਨ ਕੀਤਾ ਕਿ ਨੈਸ਼ਨਲ ਅਸੈਂਬਲੀ ਦੀਆਂ 265 ਜਨਰਲ ਸੀਟਾਂ ਲਈ 5,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਅਤੇ ਖੈਬਰ ਪਖਤੂਨਖਵਾ, ਪੰਜਾਬ, ਬਲੋਚਿਸਤਾਨ ਅਤੇ ਸਿੰਧ ਸਮੇਤ ਚਾਰ ਸੂਬਿਆਂ ਵਿੱਚ ਸੂਬਾਈ ਅਸੈਂਬਲੀਆਂ ਦੀਆਂ 590 ਜਨਰਲ ਸੀਟਾਂ ਲਈ 12,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ। ਈ..ਸੀਪੀ ਮੁਤਾਬਕ ਨੈਸ਼ਨਲ ਅਸੈਂਬਲੀ ਲਈ 266 ਸੀਟਾਂ ਲਈ ਚੋਣਾਂ ਹੋਣੀਆਂ ਸਨ, ਪਰ ਇੱਕ ਉਮੀਦਵਾਰ ਦੀ ਮੌਤ ਕਾਰਨ ਇੱਕ ਸੀਟ ਲਈ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News