ਦੱਖਣੀ ਅਫਰੀਕਾ 'ਚ ਆਮ ਚੋਣਾਂ ਲਈ ਵੋਟਿੰਗ ਸ਼ੁਰੂ, ਐਤਵਾਰ ਤੱਕ ਚੋਣ ਨਤੀਜੇ ਆਉਣ ਦੀ ਉਮੀਦ

05/29/2024 1:15:26 PM

ਇੰਟਰਨੈਸ਼ਨਲ ਡੈਸਕ : ਦੱਖਣੀ ਅਫਰੀਕਾ 'ਚ ਬੁੱਧਵਾਰ ਨੂੰ ਆਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ। ਇਸ ਨੂੰ ਦੇਸ਼ ਦੀ 30 ਸਾਲਾਂ ਦੀ ਸਭ ਤੋਂ ਮਹੱਤਵਪੂਰਨ ਚੋਣ ਮੰਨਿਆ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਤਿੰਨ ਦਹਾਕਿਆਂ ਤੋਂ ਭਾਰੂ ਰਹੀ ਅਫਰੀਕਨ ਨੈਸ਼ਨਲ ਕਾਂਗਰਸ (ਏਐੱਨਸੀ) ਦੀ ਸਾਖ ਦਾਅ ’ਤੇ ਲੱਗੀ ਹੋਈ ਹੈ। ਪਾਰਟੀ ਨੇ ਦੱਖਣੀ ਅਫ਼ਰੀਕਾ ਨੂੰ ਨਸਲੀ ਵਿਤਕਰੇ ਦੇ ਵਹਿਸ਼ੀ ਗੋਰੇ ਘੱਟ ਗਿਣਤੀ ਸ਼ਾਸਨ ਤੋਂ 1994 ਵਿਚ ਬਾਹਰ ਕੱਢਣ ਵਿਚ ਮੁੱਖ ਭੂਮਿਕਾ ਨਿਭਾਈ ਸੀ। 

ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ

ਸਾਰਿਆਂ ਲਈ ਚੰਗੀ ਜ਼ਿੰਦਗੀ ਦੇ ਨਾਅਰੇ ਨਾਲ ਰੰਗਭੇਦ ਨੂੰ ਖ਼ਤਮ ਕਰਨ ਦਾ ਵਾਅਦਾ ਕਰਨ ਵਾਲੀ ਪਾਰਟੀ ਦੇ ਸਾਹਮਣੇ ਅਸਮਾਨਤਾ, ਗ਼ਰੀਬੀ ਅਤੇ ਬੇਰੁਜ਼ਗਾਰੀ ਵਰਗੀਆਂ ਗੰਭੀਰ ਸਮੱਸਿਆਵਾਂ ਹਨ। ਇਨ੍ਹਾਂ ਤੋਂ ਪ੍ਰੇਸ਼ਾਨ ਕਾਲੇ ਬਹੁਗਿਣਤੀ ਨੇ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨ ਦੀ ਧਮਕੀ ਦਿੱਤੀ ਹੈ। ਚੋਣਾਂ ਵਿਚ ਜੇਕਰ ਏਐਨਸੀ ਨੂੰ ਬਹੁਮਤ ਨਹੀਂ ਮਿਲਦਾ ਤਾਂ ਉਸ ਨੂੰ ਸਰਕਾਰ ਬਣਾਉਣ ਅਤੇ ਪਾਰਟੀ ਦੇ ਨੇਤਾ ਅਤੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੂੰ ਉੱਚ ਅਹੁਦੇ 'ਤੇ ਬਰਕਰਾਰ ਰੱਖਣ ਲਈ ਹੋਰ ਪਾਰਟੀਆਂ ਨਾਲ ਗਠਜੋੜ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ - ਕੈਨੇਡਾ ਇਮੀਗ੍ਰੇਸ਼ਨ ਨਿਯਮਾਂ 'ਚ ਬਦਲਾਅ ਕਾਰਨ ਵੱਡਾ ਸੰਕਟ, ਵਾਪਸ ਪਰਤਣ ਲਈ ਮਜ਼ਬੂਰ ਹੋਏ ਵਿਦਿਆਰਥੀ

ਇਸ ਤੋਂ ਪਹਿਲਾਂ ਏਐੱਨਸੀ ਨੂੰ ਪਹਿਲਾਂ ਕਦੇ ਵੀ ਅਜਿਹੀ ਸਥਿਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਦੱਖਣੀ ਅਫਰੀਕਾ ਦੇ ਨੌਂ ਪ੍ਰਾਂਤਾਂ ਵਿੱਚ ਇੱਕੋ ਦਿਨ ਚੋਣਾਂ ਹੋਣਗੀਆਂ, ਜਿਸ ਵਿੱਚ 23,000 ਤੋਂ ਵੱਧ ਪੋਲਿੰਗ ਸਟੇਸ਼ਨਾਂ 'ਤੇ ਲਗਭਗ 2 ਕਰੋੜ 80 ਲੱਖ ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਐਤਵਾਰ ਤੱਕ ਚੋਣ ਨਤੀਜੇ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ - ਸ਼ਰਾਬ ਦਾ ਜ਼ਿਆਦਾ ਸੇਵਨ ਕਰਨ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਸ ਮਸ਼ਰੂਮ ਨਾਲ ਪਾ ਸਕਦੇ ਹੋ ਛੁਟਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News