ਵਿਦੇਸ਼ ਜਾਣ ਦੇ ਚਾਹਵਾਨ ਪੰਜਾਬੀਆਂ ਲਈ ਅਹਿਮ ਖ਼ਬਰ, ਅਮਰੀਕਾ ਨੇ ਦਿੱਤੀ ਵੱਡੀ ਰਾਹਤ

03/29/2023 12:06:28 PM

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਆਉਣ ਦੇ ਚਾਹਵਾਨ ਲੋਕਾਂ ਲਈ ਭਾਰਤ ਵਿੱਚ ਵਿਜ਼ਟਰ ਵੀਜ਼ਾ ਇੰਟਰਵਿਊ ਲਈ ਉਡੀਕ ਸਮਾਂ ਇਸ ਸਾਲ 60 ਫ਼ੀਸਦੀ ਤੱਕ ਘਟਾ ਦਿੱਤਾ ਗਿਆ ਹੈ। ਅਮਰੀਕਾ ਦੀ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਡਿਪਲੋਮੈਟਿਕ ਮਿਸ਼ਨ ਖੋਲ੍ਹਣ ਅਤੇ ਅਧਿਕਾਰੀਆਂ ਦੀ ਗਿਣਤੀ ਵਧਾਉਣ ਸਮੇਤ ਇਹ ਅਮਰੀਕਾ ਵੱਲੋਂ ਚੁੱਕੇ ਗਏ ਕਈ ਕਦਮਾਂ ਕਾਰਨ ਅਜਿਹਾ ਹੋਇਆ ਹੈ। ਵੀਜ਼ਾ ਸੇਵਾਵਾਂ ਲਈ ਉਪ ਸਹਾਇਕ ਸਕੱਤਰ ਜੂਲੀ ਸਟੱਫ ਨੇ ਕਿਹਾ ਕਿ ਵਿਦੇਸ਼ ਵਿਭਾਗ ਦਾ ਇਸ ਸਾਲ 10 ਲੱਖ ਵੀਜ਼ੇ ਜਾਰੀ ਕਰਨ ਦਾ ਟੀਚਾ ਹੈ, ਜੋ ਕਿ ਮਹਾਮਾਰੀ ਤੋਂ ਪਹਿਲਾਂ ਜਾਰੀ ਕੀਤੀ ਗਈ ਸੰਖਿਆ ਤੋਂ ਵੱਧ ਹੈ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ! ਕੈਨੇਡਾ ਇਸ ਸਾਲ 14000 ਪ੍ਰਵਾਸੀਆਂ ਨੂੰ ਦੇਵੇਗਾ PR, 10 ਦਿਨਾਂ 'ਚ ਕੱਢੇ 2 ਐਕਸਪ੍ਰੈਸ ਐਂਟਰੀ ਡਰਾਅ

ਉਨ੍ਹਾਂ ਕਿਹਾ, “ਅਸੀਂ ਭਾਰਤ ਜਾਣ ਵਾਲੇ ਅਧਿਕਾਰੀਆਂ ਦੀ ਗਿਣਤੀ ਵਧਾ ਦਿੱਤੀ ਹੈ। ਅਸੀਂ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀਆਂ ਲਈ ਬੈਂਕਾਕ ਵਰਗੇ ਦੁਨੀਆ ਭਰ ਦੇ ਹੋਰ ਦੂਤਘਰਾਂ ਨਾਲ ਬੇਮਿਸਾਲ ਪ੍ਰਬੰਧ ਕੀਤੇ ਹਨ। ਅਸੀਂ ਹੈਦਰਾਬਾਦ ਵਿੱਚ ਇੱਕ ਨਵਾਂ ਵਣਜ ਦੂਤਘਰ ਖੋਲ੍ਹ ਰਹੇ ਹਾਂ... ਅਤੇ ਅਸੀਂ ਸਿਰਫ਼ ਇਹ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ ਕਿ ਅਸੀਂ ਭਾਰਤ ਵਿੱਚ ਇੰਤਜ਼ਾਰ ਦੇ ਸਮੇਂ ਨੂੰ ਘਟਾ ਸਕੀਏ।' ਉਨ੍ਹਾਂ ਕਿਹਾ, “ਅਸੀਂ (ਭਾਰਤ ਤੋਂ ਬਾਹਰ ਕਈ) ਮਿਸ਼ਨਾਂ ਨੂੰ ਭਾਰਤੀਆਂ ਦੀਆਂ ਅਰਜ਼ੀਆਂ ਨੂੰ ਉਸੇ ਤਰ੍ਹਾਂ ਲੈਣ ਲਈ ਕਿਹਾ ਹੈ ਜਿਵੇਂ ਕਿ ਉਹ ਉਨ੍ਹਾਂ ਦੇ ਆਪਣੇ ਮੇਜ਼ਬਾਨ ਦੇਸ਼ ਦੀਆਂ ਅਰਜ਼ੀਆਂ ਹੋਣ।” ਉਨ੍ਹਾਂ ਕਿਹਾ, “ਸਪੱਸ਼ਟ ਤੌਰ 'ਤੇ ਇਹ ਆਦਰਸ਼ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਭਾਰਤੀ ਭਾਰਤ ਵਿੱਚ ਅਪਲਾਈ ਕਰਨ ਦੇ ਯੋਗ ਹੋਣ ਅਤੇ ਅਸੀਂ ਇਸ ਲਈ ਕੰਮ ਕਰ ਰਹੇ ਹਾਂ।” ਅਮਰੀਕਾ ਦੇ 100 ਤੋਂ ਵੱਧ ਡਿਪਲੋਮੈਟਿਕ ਮਿਸ਼ਨ ਭਾਰਤੀਆਂ ਨੂੰ ਵੀਜ਼ਾ ਜਾਰੀ ਕਰ ਰਹੇ ਹਨ।

ਇਹ ਵੀ ਪੜ੍ਹੋ: ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਕੈਨੇਡਾ 'ਚ ਪੰਜਾਬੀ ਨੌਜਵਾਨ ਇੰਦਰਦੀਪ ਸਿੰਘ 'ਤੇ ਲੱਗਾ ਕਤਲ ਦਾ ਦੋਸ਼

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry