ਇਮਰਾਨ ਖ਼ਾਨ ਦਾ ਵੱਡਾ ਬਿਆਨ, ਭਾਜਪਾ ਦੇ ਸ਼ਾਸਨ 'ਚ ਭਾਰਤ-ਪਾਕਿ ਦੇ ਚੰਗੇ ਸਬੰਧਾਂ ਦੀ ਕੋਈ ਗੁੰਜਾਇਸ਼ ਨਹੀਂ

11/22/2022 11:54:12 AM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਪਾਕਿਸਤਾਨ ਅਤੇ ਭਾਰਤ ਦਰਮਿਆਨ ਚੰਗੇ ਸਬੰਧ ਚਾਹੁੰਦੇ ਹਨ ਪਰ ਜਦੋਂ ਤਕ ਭਾਜਪਾ ਸੱਤਾ ਵਿੱਚ ਹੈ, ਅਜਿਹਾ ਹੋਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਬ੍ਰਿਟਿਸ਼ ਅਖ਼ਬਾਰ ‘ਦਿ ਟੈਲੀਗ੍ਰਾਫ’ ਨੂੰ ਦਿੱਤੇ ਇੰਟਰਵਿਊ ’ਚ ਇਮਰਾਨ ਖਾਨ (70) ਨੇ ਉਨ੍ਹਾਂ ਆਰਥਿਕ ਲਾਭਾਂ ’ਤੇ ਚਾਨਣਾ ਪਾਇਆ ਜੋ ਦੋਵੇਂ ਗੁਆਂਢੀ ਦੇਸ਼ ਇਕ-ਦੂਜੇ ਨਾਲ ਵਪਾਰ ਸਥਾਪਿਤ ਕਰਨ ’ਤੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਹੁਤ ਲਾਭ ਹੋਣਗੇ ਪਰ ਉਨ੍ਹਾਂ ਨੇ ਦਲੀਲ ਦਿੱਤੀ ਕਿ ਕਸ਼ਮੀਰ ਮੁੱਦਾ ਮੁੱਖ ਰੁਕਾਵਟ ਹੈ। ਮੈਂ ਸਮਝਦਾ ਹਾਂ ਕਿ ਇਹ ਸੰਭਵ ਹੈ ਪਰ ਭਾਜਪਾ ਸਰਕਾਰ ਬਹੁਤ ਹੀ ਕੱਟੜ ਹੈ ਅਤੇ ਇਨ੍ਹਾਂ ਮੁੱਦਿਆਂ 'ਤੇ ਉਸ ਦਾ ਰਾਸ਼ਟਰਵਾਦੀ ਨਜ਼ਰੀਆ ਹੈ।

ਇਹ ਵੀ ਪੜ੍ਹੋ: ਇੰਡੋਨੇਸ਼ੀਆ 'ਚ ਭੂਚਾਲ ਕਾਰਨ 162 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

ਅਖ਼ਬਾਰ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ, “ਇਹ ਨਿਰਾਸ਼ਾਜਨਕ ਹੈ, ਕਿਉਂਕਿ ਤੁਹਾਡੇ ਕੋਲ (ਹੱਲ ਲਈ) ਕੋਈ ਗੁੰਜਾਇਸ਼ ਨਹੀਂ ਹੈ, ਉਹ ਰਾਸ਼ਟਰਵਾਦੀ ਭਾਵਨਾਵਾਂ ਨੂੰ ਭੜਕਾਉਂਦੇ ਹਨ। ਇੱਕ ਵਾਰ ਰਾਸ਼ਟਰਵਾਦ ਦਾ ਇਹ ਜਿੰਨ ਬੋਤਲ ਤੋਂ ਬਾਹਰ ਆ ਗਿਆ ਤਾਂ ਉਸ ਨੂੰ ਵਾਪਸ ਪਾਉਣਾ ਬਹੁਤ ਮੁਸ਼ਕਲ ਹੁੰਦਾ ਹੈ।” ਹਾਲਾਂਕਿ, ਭਾਰਤ ਨੇ ਵਾਰ-ਵਾਰ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਅੱਤਵਾਦ, ਦੁਸ਼ਮਣੀ ਅਤੇ ਹਿੰਸਾ ਤੋਂ ਮੁਕਤ ਮਾਹੌਲ ਵਿੱਚ ਪਾਕਿਸਤਾਨ ਨਾਲ ਆਮ ਗੁਆਂਢੀ ਰਿਸ਼ਤੇ ਕਾਇਮ ਰੱਖਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ: ਖਾਣਾ ਪਹੁੰਚਾਉਣ ਲਈ ਸਿੰਗਾਪੁਰ ਤੋਂ ਅੰਟਾਰਕਟਿਕਾ ਪਹੁੰਚੀ ਫੂਡ ਡਿਲਿਵਰੀ ਗਰਲ, ਬਣਾਇਆ ਵਿਸ਼ਵ ਰਿਕਾਰਡ

 


cherry

Content Editor

Related News