ਅਹਿਮ ਖ਼ਬਰ : ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਨਾਲ 36 ਘੰਟੇ ਦੀ ਜੰਗਬੰਦੀ ਦਾ ਕੀਤਾ ਐਲਾਨ

Thursday, Jan 05, 2023 - 11:10 PM (IST)

ਅਹਿਮ ਖ਼ਬਰ : ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਨਾਲ 36 ਘੰਟੇ ਦੀ ਜੰਗਬੰਦੀ ਦਾ ਕੀਤਾ ਐਲਾਨ

ਇੰਟਰਨੈਸ਼ਨਲ ਡੈਸਕ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਨਾਲ ਚੱਲ ਰਹੀ ਜੰਗ ਵਿਚਾਲੇ ਦੋ ਦਿਨਾਂ ਦੀ ਜੰਗਬੰਦੀ ਦਾ ਐਲਾਨ ਕੀਤਾ ਹੈ। 6 ਤੇ 7 ਜਨਵਰੀ ਦਰਮਿਆਨ 36 ਘੰਟਿਆਂ ਲਈ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਲਾਗੂ ਰਹੇਗੀ। ਦਰਅਸਲ, ਰੂਸੀ ਆਰਥੋਡਾਕਸ ਚਰਚ ਦੇ ਮੁਖੀ ਨੇ ਇਸ ਹਫ਼ਤੇ ਦੇ ਅੰਤ ’ਚ 36 ਘੰਟੇ ਦੇ ਕ੍ਰਿਸਮਸ ਜੰਗਬੰਦੀ ਦੀ ਅਪੀਲ ਕੀਤੀ ਸੀ। ਇਸੇ ਅਪੀਲ ਦੇ ਆਧਾਰ ’ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਫੌਜ ਨੂੰ 6 ਜਨਵਰੀ ਦੀ ਦੁਪਹਿਰ ਤੋਂ 7 ਜਨਵਰੀ ਦੀ ਅੱਧੀ ਰਾਤ ਤੱਕ ਯੂਕਰੇਨ ’ਚ 36 ਘੰਟੇ ਦੀ ਜੰਗਬੰਦੀ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਜਲੰਧਰ ’ਚ ਗੰਨ ਪੁਆਇੰਟ ’ਤੇ ਲੁੱਟ, ਆਟੋ ਚਾਲਕ ਤੇ ਖੋਖੇ ਵਾਲੇ ਨੂੰ ਬਣਾਇਆ ਨਿਸ਼ਾਨਾ

ਮਾਸਕੋ ’ਚ ਧਰਮਗੁਰੂ ਕਿਰਿਲ ਨੇ ਸੁਝਾਅ ਦਿੱਤਾ ਸੀ ਕਿ ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਦੁਪਹਿਰ ਤੋਂ ਸ਼ਨੀਵਾਰ ਅੱਧੀ ਰਾਤ ਤੱਕ ਜੰਗਬੰਦੀ ਦਾ ਐਲਾਨ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਰੂਸੀ ਆਰਥੋਡਾਕਸ ਚਰਚ ਪੁਰਾਣੇ ਜੂਲੀਅਨ ਕੈਲੰਡਰ ਦੀ ਵਰਤੋਂ ਕਰਦਾ ਹੈ ਅਤੇ ਇਸ ਲਈ 7 ਜਨਵਰੀ ਨੂੰ ਕ੍ਰਿਸਮਸ ਮਨਾਉਂਦਾ ਹੈ, ਜੋ ਗ੍ਰੇਗੋਰੀਅਨ ਕੈਲੰਡਰ ਤੋਂ 13 ਦਿਨ ਬਾਅਦ ਆਉਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਨਾਲ 36 ਘੰਟੇ ਦੀ ਜੰਗਬੰਦੀ ਦਾ ਕੀਤਾ ਐਲਾਨ


author

Manoj

Content Editor

Related News