''ਇੱਕ ਮਹੀਨੇ ਤੱਕ ਚੱਲ ਸਕਦੀ ਹੈ ਈਰਾਨ ਨਾਲ ਜੰਗ...'' ਮਿਡਲ ਈਸਟ ''ਚ ਤਣਾਅ ਦੌਰਾਨ ਟਰੰਪ ਦਾ ਵੱਡਾ ਬਿਆਨ
Monday, Mar 02, 2026 - 10:23 AM (IST)
ਇੰਟਰਨੈਸ਼ਨਲ ਡੈਸਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨਾਲ ਚੱਲ ਰਹੇ ਮੌਜੂਦਾ ਸੰਘਰਸ਼ 'ਤੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਇਹ ਜੰਗ ਅਗਲੇ ਇੱਕ ਮਹੀਨੇ ਤੱਕ ਚੱਲ ਸਕਦੀ ਹੈ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਦੱਸਿਆ ਕਿ ਅਮਰੀਕੀ ਫੌਜੀ ਮੁਹਿੰਮ ਆਪਣੇ ਤੈਅ ਸ਼ੈਡਿਊਲ ਤੋਂ ਅੱਗੇ ਚੱਲ ਰਹੀ ਹੈ ਅਤੇ ਸਭ ਕੁਝ ਯੋਜਨਾ ਅਨੁਸਾਰ ਹੋ ਰਿਹਾ ਹੈ।
48 ਈਰਾਨੀ ਆਗੂ ਮਾਰੇ ਜਾਣ ਦਾ ਦਾਅਵਾ
ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕੀ ਕਾਰਵਾਈ ਵਿੱਚ ਹੁਣ ਤੱਕ 48 ਈਰਾਨੀ ਆਗੂਆਂ ਦਾ ਖ਼ਾਤਮਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਈਰਾਨ ਦੀ ਲੀਡਰਸ਼ਿਪ ਨੂੰ ਉਮੀਦ ਤੋਂ ਕਿਤੇ ਜ਼ਿਆਦਾ ਤਬਾਹ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਜੰਗ ਵਿੱਚ ਸ਼ਹੀਦ ਹੋਏ ਤਿੰਨ ਅਮਰੀਕੀ ਫੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ।
ਇਹ ਵੀ ਪੜ੍ਹੋ : US-Iran ਜੰਗ 'ਚ ਹਿਜ਼ਬੁੱਲਾ ਦੀ ਐਂਟਰੀ: ਇਜ਼ਰਾਈਲ 'ਤੇ ਦਾਗੀਆਂ ਮਿਜ਼ਾਈਲਾਂ, ਸਾਈਪ੍ਰਸ 'ਚ UK ਦੇ ਬੇਸ 'ਤੇ ਹਮਲਾ
ਗੱਲਬਾਤ ਲਈ ਤਿਆਰ ਹੈ ਨਵੀਂ ਈਰਾਨੀ ਲੀਡਰਸ਼ਿਪ
ਰਾਸ਼ਟਰਪਤੀ ਨੇ ਸੰਕੇਤ ਦਿੱਤਾ ਕਿ ਈਰਾਨ ਦੀ ਨਵੀਂ ਲੀਡਰਸ਼ਿਪ ਹੁਣ ਗੱਲਬਾਤ ਕਰਨਾ ਚਾਹੁੰਦੀ ਹੈ। ਹਾਲਾਂਕਿ, ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਕੋਸ਼ਿਸ਼ ਪਿਛਲੇ ਹਫ਼ਤੇ ਕਰਨੀ ਚਾਹੀਦੀ ਸੀ, ਪਰ ਉਹ ਅਜੇ ਵੀ ਭਵਿੱਖ ਵਿੱਚ ਗੱਲਬਾਤ ਲਈ ਤਿਆਰ ਹਨ।
ਸਾਊਦੀ ਅਰਬ ਵੀ ਜੰਗ 'ਚ ਹੋਵੇਗਾ ਸ਼ਾਮਲ
ਟਰੰਪ ਨੇ ਇਕ ਹੋਰ ਅਹਿਮ ਖੁਲਾਸਾ ਕਰਦਿਆਂ ਦੱਸਿਆ ਕਿ ਸਾਊਦੀ ਅਰਬ ਵੀ ਇਸ ਲੜਾਈ ਵਿੱਚ ਸ਼ਾਮਲ ਹੋ ਰਿਹਾ ਹੈ ਕਿਉਂਕਿ ਉਸ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਹਿਰੀਨ, ਕਤਰ ਅਤੇ ਜੌਰਡਨ ਵਰਗੇ ਮਿੱਤਰ ਦੇਸ਼ਾਂ ਦੇ ਆਗੂਆਂ ਨਾਲ ਵੀ ਚਰਚਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਤੋਂ ਬਾਅਦ ਈਰਾਨ ਵਿੱਚ ਲੋਕਤੰਤਰ ਪੈਦਾ ਹੋ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
