ਵਾਰਿਸ ਭਰਾ ਬ੍ਰਿਸਬੇਨ 'ਚ 28 ਸਤੰਬਰ ਨੂੰ ਪੰਜਾਬੀ ਵਿਰਸੇ ਨਾਲ ਲਗਾਉਣਗੇ ਰੌਣਕਾਂ
Wednesday, Sep 18, 2024 - 10:29 AM (IST)
ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਵਿਰਾਸਤ ਇੰਟਰਟੇਨਮੈਂਟ ਤੇ ਉਨ੍ਹਾਂ ਦੇ ਸਹਿਯੋਗੀ ਲੀਡਰ ਇੰਸਟੀਚਿਊਟ ਵੱਲੋਂ 'ਪੰਜਾਬੀ ਵਿਰਸਾ 2024' ਬਹੁਤ ਹੀ ਉਤਸ਼ਾਹ ਨਾਲ 28 ਸਤੰਬਰ ਦਿਨ ਸ਼ਨੀਵਾਰ ਨੂੰ ਹਿੱਲਸੋਂਗ ਮਾਊਂਟ ਗ੍ਰੈਵੱਟ ਬ੍ਰਿਸਬੇਨ ਵਿਖੇ ਪ੍ਰਬੰਧਕ ਹਰਜੀਤ ਭੁੱਲਰ, ਮਨਜੀਤ ਭੁੱਲਰ, ਨਵਜੋਤ ਸਿੰਘ ਜਗਤਪੁਰ, ਫ਼ਤਿਹ ਪ੍ਰਤਾਪ ਸਿੰਘ, ਅਮਨਦੀਪ ਸਿੰਘ ਤੇ ਰਣਬੀਰ ਸਿੰਘ ਵੱਲੋ ਸਾਂਝੇ ਤੌਰ 'ਤੇ ਕਰਵਾਇਆ ਜਾ ਰਿਹਾ ਹੈ। ਪੰਜਾਬੀ ਵਿਰਸਾ ਸ਼ੋਅ ਸਬੰਧੀ ਹਰਜੀਤ ਭੁੱਲਰ, ਮਨਜੀਤ ਭੁੱਲਰ, ਨਵਜੋਤ ਸਿੰਘ ਜਗਤਪੁਰ, ਫ਼ਤਿਹ ਪ੍ਰਤਾਪ ਸਿੰਘ, ਅਮਨਦੀਪ ਸਿੰਘ, ਰਣਬੀਰ ਸਿੰਘ, ਬਰਨਾਰਡ ਮਲਿਕ, ਰੌਕੀ ਭੁੱਲਰ, ਰਾਜਦੀਪ ਲਾਲੀ, ਹਰਪ੍ਰੀਤ ਕੋਹਲੀ, ਹਰਜੀਤ ਲਸਾੜਾ, ਜਗਦੀਪ ਭਿੰਡਰ, ਪ੍ਰਿੰਸ ਭਿੰਡਰ, ਮਨਜਿੰਦਰ ਰਟੌਲ, ਗੁਰਪ੍ਰੀਤ ਬੰਮਰਾ, ਸੁਖਚੈਨ ਸਿੰਘ, ਰਾਜ ਭਿੰਡਰ, ਦੀਪਇੰਦਰ ਸਿੰਘ, ਬੰਟੀ ਪੂਨੀਆ, ਉਮੇਸ਼ ਜੋਸ਼ੀ, ਗੁਰਪ੍ਰੀਤ ਬਰਾੜ, ਬਲਦੇਵ ਸਿੰਘ, ਅਮਨਪ੍ਰੀਤ ਪੱਡਾ ਤੇ ਜਤਿੰਦਰਜੀਤ ਸਿੰਘ ਆਦਿ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਇੰਡੀਅਨ ਬ੍ਰਦਰਸ ਰੈਸਤਰਾਂ ਵਿਖੇ ਸਾਂਝੇ ਤੌਰ 'ਤੇ ਵਾਰਿਸ ਭਰਾਵਾਂ ਦੇ 'ਪੰਜਾਬੀ ਵਿਰਸਾ 2024' ਸ਼ੋਅ ਦਾ ਪੋਸਟਰ ਲੋਕ ਅਰਪਣ ਕੀਤਾ ਗਿਆ।
ਇਸ ਸ਼ੋਅ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਹਰਜੀਤ ਭੁੱਲਰ, ਮਨਜੀਤ ਭੁੱਲਰ, ਨਵਜੋਤ ਸਿੰਘ ਜਗਤਪੁਰ, ਫ਼ਤਿਹ ਪ੍ਰਤਾਪ ਸਿੰਘ, ਅਮਨਦੀਪ ਸਿੰਘ ਤੇ ਰਣਬੀਰ ਸਿੰਘ ਨੇ ਦੱਸਿਆਂ ਕਿ ਬੀਤੇ ਤਿੰਨ ਦਹਾਕਿਆਂ ਤੋਂ ਪਰਿਵਾਰਿਕ ਤੇ ਉਸਾਰੂ ਗੀਤਾਂ ਦੇ ਪਹਿਰੇਦਾਰ ਤੇ ਪੰਜਾਬੀਆਂ ਦੇ ਮਾਣਮੱਤੇ ਹਰਮਨ ਪਿਆਰੇ ਪੰਜਾਬੀ ਗਾਇਕੀ ’ਚ ਵਿਰਸੇ ਦੇ ਵਾਰਿਸ ਵਜੋ ਜਾਣੇ ਜਾਦੇ ਵਾਰਿਸ ਭਰਾ ਮਨਮੋਹਣ ਵਾਰਿਸ, ਸੰਗਤਾਰ ਤੇ ਕਮਲ ਹੀਰ ਸਾਝੇ ਤੌਰ 'ਤੇ ਬ੍ਰਿਸਬੇਨ ’ਚ ਆਪਣੇ ਮਸ਼ਹੂਰ ਲੋਕ ਗੀਤ-ਸੰਗੀਤ ਤੋਂ ਇਲਾਵਾ ਨਵੀਆਂ ਵੰਨਗੀਆਂ ਦੀ ਪੇਸ਼ਕਾਰੀ ਵੀ ਕਰਨਗੇ ਜਿਸਨੂੰ ਦਰਸ਼ਕ ਲੰਮੇ ਸਮੇਂ ਤੱਕ ਯਾਦ ਰੱਖਣਗੇ।
ਪੜ੍ਹੋ ਇਹ ਅਹਿਮ ਖ਼ਬਰ- ਆਸਟ੍ਰੇਲੀਆ ਨੇ ਭਾਰਤੀ ਨੌਜਵਾਨਾਂ ਲਈ ਖੋਲ੍ਹ 'ਤੇ ਦਰਵਾਜ਼ੇ, ਸ਼ੁਰੂ ਕਰ 'ਤਾ ਖਾਸ ਵੀਜ਼ਾ ਪ੍ਰੋਗਰਾਮ
ਉਨ੍ਹਾਂ ਪਰਿਵਾਰਾਂ ਨੂੰ ਸ਼ੋਅ ਵੇਖਣ ਲਈ ਨਿੱਘਾ ਸੱਦਾ ਦਿੰਦਿਆ ਕਿਹਾ ਕਿ ਵਾਰਿਸ ਭਰਾਵਾਂ ਦੀ ਮਿਆਰੀ ਤੇ ਸਮਾਜ ਸੇਧ ਦੇਣ ਵਾਲੀ ਗਾਇਕੀ ਤੇ ਸੰਗੀਤ ਰਾਹੀ ਸਾਡੀ ਅਜੋਕੀ ਪੀੜ੍ਹੀ ਨੂੰ ਆਪਣੇ ਵਿਰਸੇ ਤੇ ਪੰਜਾਬੀ ਮਾਂ-ਬੋਲੀ ਦੀ ਗੁੜਤੀ ਦੇ ਰਹੇ ਹਨ। ਇਸ ਲਈ ਪਰਿਵਾਰਾਂ ਨੂੰ ਬੱਚਿਆ ਸਮੇਤ ਸ਼ੋਅ ਵੇਖਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ੋਅ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਪਰਿਵਾਰਾਂ ਦੇ ਬੈਠਣ ਲਈ ਖਾਸ ਇੰਤਜ਼ਾਮ ਕੀਤਾ ਗਿਆ ਹੈ। 60 ਸਾਲ ਤੋਂ ਉਪਰ ਉਮਰ ਦੇ ਸੀਨੀਅਰਜ਼ ਲਈ ਐਂਟਰੀ ਬਿਲਕੁਲ ਮੁਫਤ ਹੈ। ਦਰਸ਼ਕ ਆਪਣੇ ਮਹਿਬੂਬ ਕਲਾਕਾਰਾਂ ਦੀ ਗਾਇਕੀ ਮਾਨਣ ਲਈ ਉਤਾਵਲੇ ਹਨ ਤੇ ਇਹ ਸ਼ੋਅ ਬ੍ਰਿਸਬੇਨ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰੇਗਾ। ਵਾਰਿਸ ਭਰਾਵਾਂ ਦੇ 'ਪੰਜਾਬੀ ਵਿਰਸਾ 2024' ਆਸਟ੍ਰੇਲੀਆ ਦੇ ਦੌਰੇ ਪ੍ਰਤੀ ਸੰਗੀਤ ਪ੍ਰੇਮੀਆ ’ਚ ਬਹੁਤ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਰਾਜਦੀਪ ਲਾਲੀ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।