ਇਟਲੀ ਪੁੱਜਣ ''ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਭਰਵਾਂ ਸਵਾਗਤ

Saturday, Apr 05, 2025 - 04:07 PM (IST)

ਇਟਲੀ ਪੁੱਜਣ ''ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦਾ ਭਰਵਾਂ ਸਵਾਗਤ

ਮਿਲਾਨ/ਇਟਲੀ (ਸਾਬੀ ਚੀਨੀਆ, ਦਲਬੀਰ ਕੈਂਥ)- ਸਿੰਘ ਸਾਹਿਬ ਜੱਥੇਦਾਰ ਗਿਆਨੀ ਰਘਬੀਰ ਸਿੰਘ ਜੀ, ਗਿਆਨੀ ਸੁਲਤਾਨ ਸਿੰਘ ਅਤੇ ਬਿਕਰਮਜੀਤ ਸਿੰਘ ਜੀ ਅਟਵਾਲ ਦਾ ਇਟਲੀ ਦੀ ਧਰਤੀ 'ਤੇ ਪਹੁੰਚਣ 'ਤੇ ਗੁਰਦੁਆਰਾ ਸਿੰਘ ਸਭਾ ਫਲੈਰੋ ਬ੍ਰੇਸ਼ੀਆ ਅਤੇ ਹੋਰਨਾਂ ਸਿੱਖ ਸੰਸਥਾਵਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਜਿੱਥੇ ਉਹ ਇੱਥੋਂ ਦੇ ਸ਼ਹਿਰ ਪਾਰਮਾ ਵਿਖੇ ਹੋਣ ਵਾਲੇ ਪ੍ਰੋਗਰਾਮ ਹਲੇਮੀਆ ਅਤੇ ਮੁਹੱਬਤਾਂ ਦੀ ਲਹਿਰ ਵਿਚ ਸ਼ਿਰਕਤ ਕਰਨਗੇ ਉੱਥੇ ਉਹ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵੱਲੋਂ 12 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਏ ਜਾਣ ਵਾਲੇ ਸਲਾਨਾ ਨਗਰ ਕੀਰਤਨ ਦੀ ਵੀ ਹਾਜ਼ਰੀਆਂ ਭਰਨਗੇ।

ਪੜ੍ਹੋ ਇਹ ਅਹਿਮ ਖ਼ਬਰ-ਸ਼੍ਰੀਲੰਕਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਮਿੱਤਰ ਵਿਭੂਸ਼ਣ ਪੁਰਸਕਾਰ ਕੀਤਾ ਪ੍ਰਦਾਨ (ਤਸਵੀਰਾਂ)

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਜੱਥੇਦਾਰ ਰਘਬੀਰ ਸਿੰਘ ਜੀ ਨੇ ਪਿਛਲੇ ਸਾਲ ਗੁਰਦੁਆਰਾ ਸਿੰਘ ਸਭਾ ਫਲੇਰੋ ਦੀਆਂ ਆਲੀਸ਼ਾਨ ਇਮਾਰਤਾਂ ਦੇ ਉਦਘਾਟਨੀ ਸਮਾਗਮਾਂ ਵਿਚ ਵੀ ਹਾਜ਼ਰੀ ਭਰਨੀ ਸੀ ਪਰ ਉਹ ਪਹੁੰਚ ਨਹੀਂ ਸਕੇ ਸੀ ਪਰ 12 ਅਪ੍ਰੈਲ ਨੂੰ ਬਰੇਸ਼ੀਆ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਵਿਚ ਸੰਗਤਾਂ ਨਾਲ ਹਾਜ਼ਰੀਆਂ ਭਰਦੇ ਕੌਮ ਦੀ ਨੁਮਾਇੰਦਗੀ ਕਰਨਗੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਅਤੇ ਨੌਜਵਾਨ ਸਭਾ ਫਲੈਰੋ ਦੇ ਅਹੁਦੇਦਾਰ ਮੌਜੂਦ ਸਨ ਜਿਨ੍ਹਾਂ ਵੱਲੋ ਸਿੱਖ ਕੌਮ ਦੇ ਨੰਮਾਇਦਆ ਨੂੰ ਜੀ ਆਇਆਂ ਆਖਿਆ ਗਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News