ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਪਾਕਿ ’ਚ ਪਾਣੀ ਦਾ ਸੰਕਟ, ਅਕਾਲ ਵਰਗੇ ਹਾਲਾਤ

Tuesday, Jul 06, 2021 - 01:01 PM (IST)

ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਪਾਕਿ ’ਚ ਪਾਣੀ ਦਾ ਸੰਕਟ, ਅਕਾਲ ਵਰਗੇ ਹਾਲਾਤ

ਲਾਹੌਰ - ਪਾਕਿਸਤਾਨ ’ਚ ਇਮਰਾਨ ਖਾਨ ਸਰਕਾਰ ਦੀ ਪਾਣੀ ਨੂੰ ਲੈ ਕੇ ਮੁਸ਼ਕਿਲਾਂ ਵਧ ਗਈਆਂ ਹਨ। ਪਾਣੀ ਦੀ ਕਮੀ ਨੂੰ ਵੇਖਦੇ ਹੋਏ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਮਾਂ ਰਹਿੰਦੇ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਤਾਂ ਅਕਾਲ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਪਾਕਿਸਤਾਨੀ ਮੀਡੀਆ ਜਿਓ ਨਿਊਜ਼ ਨੇ ਇਸ ਦੀ ਜਾਣਕਾਰੀ ਦਿੱਤੀ। ਰਿਪੋਰਟ ਅਨੁਸਾਰ ਘੱਟ ਬਾਰਿਸ਼ ਦੇ ਚਲਦਿਆਂ ਨਦੀਆਂ ਦੇ ਸੁੱਕਣ ਨੂੰ ਖ਼ਤਰੇ ਦੀ ਘੰਟੀ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਦੇਸ਼ ਭਰ ’ਚ ਪਾਣੀ ਦੀ ਕਮੀ ਹੋ ਗਈ ਹੈ।

ਇਹ ਵੀ ਪੜ੍ਹੋ: PM ਸ਼ੇਖ ਹਸੀਨਾ ਨੇ ਮੋਦੀ ਨੂੰ ਤੋਹਫ਼ੇ ’ਚ ਭੇਜੇ 2600 ਕਿਲੋਗ੍ਰਾਮ ਅੰਬ, ਜਾਣੋ ਕੀ ਹੈ ਖ਼ਾਸੀਅਤ

ਰਿਪੋਰਟ ’ਚ ਕਿਹਾ ਗਿਆ ਹੈ ਕਿ ਭਾਰਤ ਵੀ ਪਾਕਿਸਤਾਨ ਵੱਲ ਵਹਿਣ ਵਾਲੇ ਪਾਣੀ ਨੂੰ ਰੋਕ ਰਿਹਾ ਹੈ, ਜਿਸ ਨਾਲ ਹਾਲਤ ਪਹਿਲਾਂ ਨਾਲੋਂ ਵੀ ਵੱਧ ਬੁਰੀ ਹੋ ਗਈ ਹੈ। ਸੂਤਰਾਂ ਮੁਤਾਬਕ ਦੇਸ਼ ’ਚ ਪ੍ਰਤੀ ਵਿਅਕਤੀ ਪਾਣੀ ਦੀ ਉਪਲੱਬਧਤਾ 1100 ਮਿਲੀਅਨ ਕਿਊਬਿਕ ਮੀਟਰ ਪ੍ਰਤੀ ਸਾਲ ਹੈ ਜੋਕਿ ਖ਼ਤਰਨਾਕ ਰੂਪ ’ਚ ਘੱਟ ਹੈ, ਜਦੋਂਕਿ ਪੰਜਾਬ ’ਚ ਜ਼ਮੀਨ ਹੇਠਲਾ ਪਾਣੀ ਖਿੱਚਣ ਲਈ 600 ਫੁੱਟ ਦੀ ਡੂੰਘਾਈ ਤੱਕ ਜਾਣਾ ਪੈਂਦਾ ਹੈ ਜੋ ਪਹਿਲਾਂ 50 ਫੁੱਟ ਹੇਠਾਂ ਹੀ ਮਿਲ ਜਾਇਆ ਕਰਦਾ ਸੀ।

ਇਹ ਵੀ ਪੜ੍ਹੋ: ਹੁਣ ਚੀਨ ’ਚ ਮਨੁੱਖ ਰਹਿਤ ਮਸ਼ੀਨਾਂ ਕਰਨਗੀਆਂ ਖੇਤੀ, ਨੌਜਵਾਨਾਂ ਦੀ ਘਟਦੀ ਦਿਲਚਸਪੀ ਦੇਖ ਅਪਣਾਈ ਇਹ ਤਕਨੀਕ

ਰਿਪੋਰਟ ਮੁਤਾਬਕ ਹਰ ਸਾਲ ਸਾਉਣੀ ਅਤੇ ਹਾੜੀ ਦੀਆਂ ਫ਼ਸਲਾਂ ਨੂੰ 45 ਫ਼ੀਸਦੀ ਤੱਕ ਪਾਣੀ ਦੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ। ਲਾਹੌਰ ਸਮੇਤ ਪੂਰੇ ਪੰਜਾਬ ਦੇ ਛੋਟੇ ਅਤੇ ਵੱਡੇ ਸ਼ਹਿਰਾਂ ’ਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗਣਾ ਸ਼ੁਰੂ ਹੋ ਗਿਆ ਹੈ। ਜਲ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਵੇਂ ਜਲ ਸਰੋਤ ਨਾ ਬਣਾਏ ਗਏ ਅਤੇ ਪਾਣੀ ਦੀ ਬਰਬਾਦੀ ਨਾ ਰੋਕੀ ਗਈ ਤਾਂ ਪਾਕਿਸਤਾਨ ਨੂੰ ਅਕਾਲ ਵਰਗੀ ਸਥਿਤੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ: UAE ਦਾ ਵੱਡਾ ਐਲਾਨ, ਇਨ੍ਹਾਂ ਵਿਦਿਆਰਥੀਆਂ ਨੂੰ ਦੇਵੇਗਾ 10 ਸਾਲ ਦਾ ਵੀਜ਼ਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News