ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਇਟਲੀ ਦੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ
Tuesday, Feb 03, 2026 - 12:29 AM (IST)
ਰੋਮ (ਇਟਲੀ) (ਟੇਕਚੰਦ ਜਗਤਪੁਰ) : ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਦੁਆਰਾ ਜ਼ਮਾਨਤ ਦਿੱਤੇ ਜਾਣ 'ਤੇ ਅਕਾਲੀ ਦਲ ਦੇ ਵਿਦੇਸ਼ਾਂ ਵਿੱਚ ਬੈਠੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸ਼੍ਰੋਮਣੀ ਅਕਾਲੀ ਇਟਲੀ ਦੇ ਪ੍ਰਧਾਨ ਸ. ਜਗਵੰਤ ਸਿੰਘ ਲਹਿਰਾ ਅਤੇ ਬਾਕੀ ਅਹੁਦੇਦਾਰਾਂ ਨੇ ਕਿਹਾ ਕਿ ਇਹ ਸੱਚਾਈ ਅਤੇ ਇਮਾਨਦਾਰੀ ਦੀ ਜਿੱਤ ਹੋਈ ਹੈ, ਕਿਉਕਿ ਮਜੀਠੀਆ ਇੱਕ ਬਹੁਤ ਹੀ ਇਮਾਨਦਾਰ ਅਤੇ ਸੱਚੇ-ਸੁੱਚੇ ਆਗੂ ਹਨ, ਜਿਨ੍ਹਾਂ ਕਿ ਹਮੇਸ਼ਾ ਇਕ ਸੁਚੱਜੀ ਰਾਜਨੀਤੀ ਅੰਦਰ ਰਹਿੰਦਿਆਂ ਲੋਕਾਂ ਦੀ ਤਨ-ਮਨ ਤੇ ਧਨ ਨਾਲ ਸੇਵਾ ਕੀਤੀ ਹੈ।
ਇਹ ਵੀ ਪੜ੍ਹੋ : ਦਲਾਈ ਲਾਮਾ ਨੂੰ ਮਿਲਿਆ ਪਹਿਲਾ 'ਗ੍ਰੈਮੀ ਐਵਾਰਡ', ਚੀਨ ਨੇ ਜਤਾਇਆ ਸਖ਼ਤ ਇਤਰਾਜ਼
ਇਟਲੀ ਦੇ ਅਕਾਲੀ ਆਗੂਆਂ ਨੇ ਕਿਹਾ ਕਿ ਸ: ਮਜੀਠੀਆ ਨੂੰ ਫਸਾਉਣ ਲਈ ਝੂਠੀ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਜਦੋਂ ਅੱਜ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਇੱਕ ਇਤਿਹਾਸਕ ਅਤੇ ਸੱਚਾ ਫੈਸਲਾ ਸੁਣਾਇਆ ਹੈ। ਇਟਲੀ ਦੇ ਅਕਾਲੀ ਆਗੂਆਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਪਾਰਟੀ ਦੇ ਬਾਕੀਆਂ ਆਗੂਆਂ ਅਤੇ ਵਰਕਰਾਂ ਦਾ ਹੌਸਲਾ ਵਧੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹੋਰ ਵੀ ਵਧੇਗਾ-ਫੁੱਲੇਗਾ, ਕਿਉਂਕਿ ਇਹ ਪੰਜਾਬ ਦੇ ਲੋਕਾਂ ਦੀ ਅਤਿ ਹਰਮਨ-ਪਿਆਰੀ ਪਾਰਟੀ ਹੈ।
