ਭਾਰਤ ਨੇ ਜੈਸ਼ੰਕਰ ਦੀ ਪਾਕਿ ਯਾਤਰਾ ਤੋਂ ਪਹਿਲਾਂ ਕਿਹਾ, ਅਸੀਂ SCO ਫਾਰਮੈਟ ''ਚ ਸਰਗਰਮੀ ਨਾਲ ਜੁੜੇ ਹੋਏ ਹਾਂ

Tuesday, Oct 15, 2024 - 03:54 PM (IST)

ਇਸਲਾਮਾਬਾਦ (ਏਜੰਸੀ)- ਭਾਰਤ ਨੇ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ) ਦੀ ਬੈਠਕ ਵਿਚ ਹਿੱਸਾ ਲੈਣ ਲਈ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਦੇ ਪਾਕਿਸਤਾਨ ਪਹੁੰਚਣ ਤੋਂ ਘੰਟੇ ਪਹਿਲਾਂ ਮੰਗਲਵਾਰ ਨੂੰ ਕਿਹਾ ਕਿ ਉਹ ਇਸ ਪ੍ਰਭਾਵਸ਼ਾਲੀ ਖੇਤਰੀ ਸਮੂਹ ਦੀਆਂ ਵੱਖ-ਵੱਖ ਵਿਧੀਆਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਭਾਰਤ-ਪਾਕਿਸਤਾਨ ਦੇ ਸਬੰਧਾਂ 'ਚ ਤਣਾਅ ਵਿਚਾਲੇ ਕਰੀਬ ਇਕ ਦਹਾਕੇ 'ਚ ਕਿਸੇ ਭਾਰਤੀ ਵਿਦੇਸ਼ ਮੰਤਰੀ ਦੀ ਗੁਆਂਢੀ ਦੇਸ਼ ਦੀ ਇਹ ਪਹਿਲੀ ਯਾਤਰਾ ਹੈ।

ਇਹ ਵੀ ਪੜ੍ਹੋ: ਮੈਡੀਕਲ ਰਿਕਾਰਡ ਜਾਰੀ; ਅਮਰੀਕੀ ਰਾਸ਼ਟਰਪਤੀ ਬਣਨ ਲਈ ਫਿੱਟ ਕਮਲਾ ਹੈਰਿਸ, ਟਰੰਪ ਨੂੰ ਕੀਤਾ ਚੈਲੰਜ

ਪਾਕਿਸਤਾਨ 15 ਅਤੇ 16 ਅਕਤੂਬਰ ਨੂੰ ਐੱਸ.ਸੀ.ਓ. ਕੌਂਸਲ ਆਫ਼ ਹੈੱਡਸ ਆਫ਼ ਗਵਰਨਮੈਂਟ (ਸੀ.ਐੱਚ.ਜੀ.) ਦੀ 2 ਦਿਨਾਂ ਮੀਟਿੰਗ ਦੀ ਮੇਜ਼ਬਾਨੀ ਕਰ ਰਿਹਾ ਹੈ। ਵਿਦੇਸ਼ ਮੰਤਰਾਲਾ ਨੇ ਕਿਹਾ, "SCO CHG ਮੀਟਿੰਗ ਹਰ ਸਾਲ ਹੁੰਦੀ ਹੈ ਅਤੇ ਇਸ ਵਿਚ ਸੰਗਠਨ ਦੇ ਵਪਾਰ ਅਤੇ ਆਰਥਿਕ ਏਜੰਡੇ 'ਤੇ ਧਿਆਨ ਕੇਂਦਰਿਤ ਕੀਤਾ ਜਾਂਦਾ ਹੈ।" 

ਇਹ ਵੀ ਪੜ੍ਹੋ: ਵੱਖਵਾਦੀ ਪੰਨੂ ਮਾਮਲਾ: ਭਾਰਤੀ ਜਾਂਚ ਕਮੇਟੀ ਅੱਜ ਜਾਵੇਗੀ ਅਮਰੀਕਾ

ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਇੱਕ ਸੰਖੇਪ ਬਿਆਨ ਵਿੱਚ ਕਿਹਾ, “ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਬੈਠਕ 'ਚ ਭਾਰਤ ਦੀ ਨੁਮਾਇੰਦਗੀ ਕਰਨਗੇ। ਭਾਰਤ ਐੱਸ.ਸੀ.ਓ. ਰੂਪਰੇਖਾ ਦੇ ਅੰਦਰ ਵੱਖ-ਵੱਖ ਵਿਧੀਆਂ ਅਤੇ ਪਹਿਲਕਦਮੀਆਂ ਸਮੇਤ ਐੱਸ.ਸੀ.ਓ. ਫਾਰਮੈਟ ਵਿੱਚ ਸਰਗਰਮੀ ਨਾਲ ਜੁੜਿਆ ਹੋਇਆ ਹੈ।'ਪਾਕਿਸਤਾਨ ਦਾ ਦੌਰਾ ਕਰਨ ਵਾਲੀ ਭਾਰਤ ਦੀ ਆਖਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੀ। ਉਨ੍ਹਾਂ ਨੇ ਅਫਗਾਨਿਸਤਾਨ 'ਤੇ ਇੱਕ ਸੰਮੇਲਨ ਵਿੱਚ ਹਿੱਸਾ ਲੈਣ ਲਈ  ਦਸੰਬਰ 2015 ਵਿੱਚ ਇਸਲਾਮਾਬਾਦ ਦੀ ਯਾਤਰਾ ਕੀਤੀ ਸੀ। ਜੈਸ਼ੰਕਰ ਦੇ ਪਾਕਿਸਤਾਨ ਦੌਰੇ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਨੂੰ ਭਾਰਤ ਵੱਲੋਂ ਇਕ ਅਹਿਮ ਫੈਸਲੇ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਹਿਯੋਗੀ ਦੇਸ਼ਾਂ ਨਾਲ ਸਾਂਝੀ ਕੀਤੀ ਗਈ ਕੈਨੇਡੀਅਨ ਨਾਗਰਿਕ ਦੇ ਕਤਲ ਸਬੰਧੀ ਜਾਣਕਾਰੀ : ਟਰੂਡੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


cherry

Content Editor

Related News