ਅਫਗਾਨਿਸਤਾਨ ’ਚ ਅਮਰੀਕਾ ਵੱਲੋਂ ਛੱਡੇ ਹਥਿਆਰਾਂ ਦੀ ਪਾਕਿ ਖ਼ਿਲਾਫ਼ ਹੋ ਰਹੀ ਹੈ ਵਰਤੋਂ : ਕਾਕੜ
Thursday, Nov 09, 2023 - 04:42 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਾਰ-ਉਲ-ਹੱਕ ਕਾਕੜ ਨੇ ਬੁੱਧਵਾਰ ਨੂੰ ਕਿਹਾ ਕਿ ਅੱਤਵਾਦੀ ਉਨ੍ਹਾਂ ਦੇ ਦੇਸ਼ ਖ਼ਿਲਾਫ਼ ਅਮਰੀਕਾ ਵਲੋਂ ਬਣਾਏ ਹਥਿਆਰਾਂ ਦੀ ਵਰਤੋਂ ਕਰ ਰਹੇ ਹਨ। ਇਕ ਦਿਨ ਪਹਿਲਾਂ ਅਮਰੀਕਾ ਨੇ ਕਿਹਾ ਸੀ ਕਿ ਉਸ ਨੇ ਅਫਗਾਨਿਸਤਾਨ ਤੋਂ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਂਦੇ ਸਮੇਂ ਕੋਈ ਹਥਿਆਰ ਉੱਥੇ ਨਹੀਂ ਛੱਡਿਆ। ਇਸ ਤੋਂ ਬਾਅਦ ਕਾਕੜ ਨੇ ਇਹ ਟਿੱਪਣੀ ਕੀਤੀ ਹੈ। ਕਾਕੜ ਨੇ ਕਿਹਾ ਕਿ ਅਮਰੀਕਾ ’ਚ ਬਣੇ ਹਥਿਆਰ ਨਾ ਸਿਰਫ ਪਾਕਿਸਤਾਨ ਵਿਚ ਗੈਰ-ਕਾਨੂੰਨੀ ਢੰਗ ਨਾਲ ਵੇਚੇ ਜਾ ਰਹੇ ਹਨ ਸਗੋਂ ਪੂਰੇ ਇਲਾਕੇ ਦੇ ਨਾਲ-ਨਾਲ ਖਾੜੀ ਵਿਚ ਵੀ ਵੇਚੇ ਜਾਂਦੇ ਹਨ। ਅੱਤਵਾਦੀਆਂ ਵਲੋਂ 17 ਪਾਕਿਸਤਾਨੀ ਸੈਨਿਕਾਂ ਦੇ ਕਤਲ ਅਤੇ ਪਾਕਿਸਤਾਨੀ ਹਵਾਈ ਫੌਜ ਦੇ ਟ੍ਰੇਨਿੰਗ ਕੇਂਦਰ ’ਤੇ ਹਮਲੇ ਤੋਂ ਕੁਝ ਦਿਨਾਂ ਬਾਅਦ ਮੰਗਲਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀਆਂ ਟਿੱਪਣੀਆਂ ਦੇ ਜਵਾਬ ਵਿਚ ਕਾਕੜ ਨੇ ਇਹ ਬਿਆਨ ਦਿੱਤਾ ।
ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਬਿਆਸ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਤੋਂ ਬਾਅਦ ਇਕ ਕਈ ਗੱਡੀਆਂ ਦੀ ਹੋਈ ਟੱਕਰ
ਪਟੇਲ ਨੇ ਕਿਹਾ ਸੀ ਕਿ ਅਸੀਂ ਨਵੰਬਰ ਦੀ ਸ਼ੁਰੂਆਤ ਵਿੱਚ ਪਾਕਿਸਤਾਨੀ ਸੁਰੱਖਿਆ ਫੋਰਸ ਅਤੇ ਉਸ ਦੇ ਕਈ ਟਿਕਾਣਿਆਂ ’ਤੇ ਕਈ ਹਮਲਿਆਂ ਦੀਆਂ ਰਿਪੋਰਟਾਂ ਤੋਂ ਜਾਣੂ ਹਾਂ ਪਰ ਮੈਂ ਇਸ ਬਾਰੇ ਬਹੁਤ ਸਪੱਸ਼ਟ ਹਾਂ ਕਿ ਅਫਗਾਨਿਸਤਾਨ ਤੋਂ ਵਾਪਸੀ ਦੌਰਾਨ ਅਮਰੀਕੀ ਫੌਜ ਨੇ ਉੱਥੇ ਕੋਈ ਹਥਿਆਰ ਨਹੀਂ ਛੱਡਿਆ। ਇਸ ਦੇ ਨਾਲ ਹੀ ਕਾਕੜ ਨੇ ਕਿਹਾ ਕਿ ਜਦੋਂ ਤੋਂ ਗੁਆਂਢੀ ਦੇਸ਼ ਅਫਗਾਨਿਸਤਾਨ ਵਿਚ ਤਾਲਿਬਾਨ ਸਰਕਾਰ ਸੱਤਾ ਵਿਚ ਆਈ ਹੈ ਪਾਕਿਸਤਾਨ ਵਿਚ ਅੱਤਵਾਦੀ ਹਮਲਿਆਂ ਵਿਚ 60 ਫ਼ੀਸਦੀ ਅਤੇ ਆਤਮਘਾਤੀ ਬੰਬ ਧਮਾਕਿਆਂ ਵਿਚ 500 ਫ਼ੀਸਦੀ ਵਾਧਾ ਹੋਇਆ ਹੈ। ਕੱਟੜਪੰਥੀ ਤਾਲਿਬਾਨ ਨੇ ਅਗਸਤ 2021 ਵਿਚ ਅਫਗਾਨਿਸਤਾਨ ਵਿਚ ਸੱਤਾ ’ਤੇ ਕਬਜ਼ਾ ਕਰ ਲਿਆ ਸੀ।
ਇਹ ਵੀ ਪੜ੍ਹੋ- ਨਸ਼ੇੜੀ ਨੌਜਵਾਨਾਂ ਦਾ ਕਾਰਾ, ਮਹਿਲਾ ASI ਨਾਲ ਕੀਤਾ ਗਾਲੀ-ਗਲੋਚ, ਕਾਂਸਟੇਬਲ ਨੂੰ ਵੀ ਮਾਰੇ ਲੱਤਾਂ-ਘਸੁੰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8