ਦੱਖਣੀ ਕੋਰੀਆ ''ਚ 13 ਮਈ ਤੋਂ ਖੁੱਲ੍ਹਣਗੇ ਸਕੂਲ, ਮਾਸਕ ਤੇ ਸਰੀਰਕ ਦੂਰੀ ਦਾ ਪਾਲਣ ਜ਼ਰੂਰੀ

05/04/2020 6:45:46 PM

ਸਿਓਲ- ਕੋਰੋਨਾ ਵਾਇਰਸ ਇਨਫੈਕਸ਼ਨ 'ਤੇ ਬਹੁਤ ਹੱਦ ਤੱਕ ਕਾਬੂ ਕਰਨ ਤੋਂ ਬਾਅਦ ਦੱਖਣੀ ਕੋਰੀਆ ਵਿਚ 13 ਮਈ ਤੋਂ ਸਕੂਲਾਂ ਨੂੰ ਖੋਲ੍ਹਣ ਦੀ ਤਿਆਰੀ ਚੱਲ ਰਹੀ ਹੈ। ਸਿੱਖਿਆ ਮੰਤਰੀ ਯੂ ਇਯੂਨ-ਹੇ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ਭਰ ਦੇ ਸਕੂਲ ਲੜੀਬੱਧ ਤਰੀਕੇ ਨਾਲ ਖੋਲ੍ਹੇ ਜਾਣਗੇ। ਸਭ ਤੋਂ ਪਹਿਲਾਂ 13 ਮਈ ਤੋਂ ਹਾਈ ਸਕੂਲਾਂ ਵਿਚ ਸੀਨੀਅਰ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 20 ਮਈ ਤੋਂ ਜੂਨੀਅਰ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਵਿਚ ਸਾਰਿਆਂ ਨੂੰ ਮਾਸਕ ਪਾਉਣਾ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਸਰੀਰਕ ਦੂਰੀ ਦੇ ਨਿਯਮਾਂ ਦਾ ਪਾਲਣ ਵੀ ਕਰਾਇਆ ਜਾਵੇਗਾ। ਕਿਸੇ ਸਕੂਲ ਵਿਚ ਕੋਰੋਨਾ ਪਾਜ਼ੇਟਿਵ ਮਾਮਲੇ ਮਿਲਦੇ ਹੀ ਉਥੇ ਮੁੜ ਆਨਲਾਈਨ ਕਲਾਸ ਸ਼ੁਰੂ ਕੀਤੀ ਜਾਵੇਗੀ। ਸਥਾਨਕ ਇਨਫੈਕਸ਼ਨ 'ਤੇ ਕੰਟਰੋਲ ਕਰਨ ਤੋਂ ਬਾਅਦ ਦੱਖਣੀ ਕੋਰੀਆ ਵਿਚ 6 ਮਈ ਤੋਂ ਲਾਕਡਾਊਨ ਦੇ ਨਿਯਮਾਂ ਵਿਚ ਢਿੱਲ ਦਿੱਤੇ ਜਾਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 8 ਨਵੇਂ ਮਾਮਲੇ ਦਰਜ ਕੀਤੇ ਗਏ। ਇਹ ਸਾਰੇ ਲੋਕ ਵਿਦੇਸ਼ ਤੋਂ ਆਏ ਸਨ। ਦੇਸ਼ ਵਿਚ ਇਨਫੈਕਸ਼ਨ ਦੇ 10,801 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ 252 ਲੋਕਾਂ ਦੀ ਮੌਤ ਹੋ ਚੁੱਕੀ ਹੈ।


Baljit Singh

Content Editor

Related News