ਆਸਟ੍ਰੇਲੀਆ 'ਚ ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 10 ਹਲਾਕ

Monday, Jun 12, 2023 - 09:35 AM (IST)

ਆਸਟ੍ਰੇਲੀਆ 'ਚ ਵਿਆਹ ਸਮਾਗਮ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 10 ਹਲਾਕ

ਕੈਨਬਰਾ (ਭਾਸ਼ਾ)- ਆਸਟ੍ਰੇਲੀਆ ਦੇ ਸ਼ਹਿਰ ਗ੍ਰੇਟਾ ਦੇ ਵਾਈਨ ਇਲਾਕੇ ਵਿੱਚ ਇੱਕ ਬੱਸ ਪਲਟਣ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਜ਼ਖ਼ਮੀ ਹੋ ਗਏ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਹਾਇਕ ਪੁਲਸ ਕਮਿਸ਼ਨਰ ਟਰੇਸੀ ਚੈਪਮੈਨ ਨੇ ਦੱਸਿਆ ਕਿ ਬੱਸ ਡਰਾਈਵਰ (58) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਸੇਸਨੌਕ ਥਾਣੇ ਲਿਜਾਇਆ ਗਿਆ ਅਤੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਉਨ੍ਹਾਂ ਡਰਾਈਵਰ 'ਤੇ ਲੱਗੇ ਦੋਸ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਨਹੀਂ ਦਿੱਤੀ। ਹਾਲਾਂਕਿ, ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, "ਸਾਡੇ ਕੋਲ ਦੋਸ਼ ਲਗਾਉਣ ਲਈ ਲੋੜੀਂਦੀ ਜਾਣਕਾਰੀ ਹੈ।"

ਇਹ ਵੀ ਪੜ੍ਹੋ: ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ ਆਉਣ ਵਾਲੇ 5 ਦਿਨਾਂ ਦਾ ਹਾਲ

PunjabKesari

ਇਹ ਹਾਦਸਾ ਸਿਡਨੀ ਦੇ ਉੱਤਰ ਵਿੱਚ ਗ੍ਰੇਟਾ ਸ਼ਹਿਰ ਵਿੱਚ ਵਾਈਨ ਕੰਟਰੀ ਡਰਾਈਵ ਦੇ ਇੱਕ ਚੌਂਕ ਵਿੱਚ ਰਾਤ 11.30 ਵਜੇ ਤੋਂ ਬਾਅਦ ਵਾਪਰਿਆ। ਬੱਸ ਵਿਚ ਸਵਾਰ ਲੋਕ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 25 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਬੱਸ ਵਿੱਚ ਸਵਾਰ ਹੋਰ 18 ਲੋਕ ਸੁਰੱਖਿਅਤ ਹਨ। ਆਸਟ੍ਰੇਲੀਅਨ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਘਟਨਾ ਸਥਾਨ 'ਤੇ ਪਹੁੰਚੇ ਬਚਾਅ ਕਰਮਚਾਰੀਆਂ ਦਾ ਧੰਨਵਾਦ ਕੀਤਾ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ। ਸੇਸਨੌਕ ਦੇ ਮੇਅਰ ਜੈ ਸੁਵਾਲ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

PunjabKesari

ਇਹ ਵੀ ਪੜ੍ਹੋ: ਚਮਤਕਾਰ! ਜਹਾਜ਼ ਹਾਦਸੇ 'ਚ ਲਾਪਤਾ ਹੋਏ ਬੱਚੇ 40 ਦਿਨਾਂ ਬਾਅਦ ਜੰਗਲ 'ਚੋਂ ਮਿਲੇ ਸੁਰੱਖਿਅਤ, ਇਕ ਦੀ ਉਮਰ 4 ਸਾਲ

 


author

cherry

Content Editor

Related News