ਆਸਟ੍ਰੇਲੀਆ ''ਚ ਜਸਬੀਰ ਸਿੰਘ ਡਿੰਪਾ ਦਾ ਭਰਵਾਂ ਸਵਾਗਤ ਅਤੇ ਸਨਮਾਨ

Tuesday, Jul 30, 2024 - 10:52 AM (IST)

ਆਸਟ੍ਰੇਲੀਆ ''ਚ ਜਸਬੀਰ ਸਿੰਘ ਡਿੰਪਾ ਦਾ ਭਰਵਾਂ ਸਵਾਗਤ ਅਤੇ ਸਨਮਾਨ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਪੰਜਾਬ ਕਾਂਗਰਸ ਦੇ ਕੱਦਾਵਰ ਨੇਤਾ, ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਹਲਕਾ ਬਿਆਸ ਸਰਦਾਰ ਜਸਬੀਰ ਸਿੰਘ ਡਿੰਪਾ ਗਿੱਲ ਇਨ੍ਹੀਂ ਦਿਨੀਂ ਆਸਟ੍ਰੇਲੀਆ ਦੌਰੇ 'ਤੇ ਆਏ ਹੋਏ ਹਨ। ਉਨ੍ਹਾਂ ਦੀ ਫੇਰੀ ਲਈ ਸਥਾਨਕ ਕਾਂਗਰਸੀ ਵਰਕਰਾਂ ਤੇ ਉਨ੍ਹਾਂ ਦੇ ਹਮਾਇਤੀਆਂ ਵਿਚ ਭਾਰੀ ਉਤਸ਼ਾਹ ਅਤੇ ਉਤਸੁਕਤਾ ਹੈ। ਸਥਾਨਿਕ ਅਮੈਰੀਕਨ ਕਾਲਜ ਵਿਚ ਕਾਂਗਰਸੀਆਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਰਤੀ ਰਾਜਨੀਤੀ ਬਾਰੇ ਚਿੰਤਨ ਤੇ ਭਾਵਪੂਰਤ ਗੋਸ਼ਟੀ ਰਚਾਈ ਗਈ। 

ਪੜ੍ਹੋ ਇਹ ਅਹਿਮ ਖ਼ਬਰ- ਦੋ ਰੋਜ਼ਾ 47ਵੀਂ ਮੈਰਾਥਨ 'ਚ ਪੰਜਾਬੀਆਂ ਨੇ ਕੀਤੀ ਸ਼ਿਰਕਤ

ਇਸ ਮੌਕੇ ਜਸਬੀਰ ਸਿੰਘ ਡਿੰਪਾ ਨੇ ਮੌਜੂਦਾ ਸਰਕਾਰ ਦੇ ਹਿੰਦੂਤਵੀ ਏਜੰਡੇ ਨੂੰ ਦੇਸ਼ ਲਈ ਖ਼ਤਰਨਾਕ ਦੱਸਦਿਆਂ ਕਾਂਗਰਸ ਨੂੰ ਹੀ ਸੈਕੂਲਰ ਭਾਰਤ ਲਈ ਇੱਕੋ ਇੱਕ ਵਿਕਲਪ ਦੱਸਿਆ। ਡਾ.  ਬਰਨਾਰਡ ਮਲਿਕ ਇਸਾਈਆਂ ਸਮੇਤ ਸਮੂਹ ਘੱਟਗਿਣਤੀਆਂ ਪ੍ਰਤੀ ਸੱਤਾਧਾਰੀ ਧਿਰ ਦੀਆਂ ਨੀਤੀਆਂ ਨੂੰ ਅਸਹਿਣਯੋਗ ਕਿਹਾ। ਪ੍ਰੋਗਰਾਮ ਦੇ ਅੰਤ ਵਿਚ ਕਾਂਗਰਸੀਆਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਜਸਬੀਰ ਸਿੰਘ ਡਿੰਪਾ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਿਵ ਸਿੰਘ ਬੁੱਟਰ ਬਲਾਕ ਸੰਮਤੀ ਮੈਂਬਰ, ਸ਼ਮਸ਼ੇਰ ਸਿੰਘ ਚੀਮਾ, ਪਾਲ ਸਿੰਘ ਰਾਊਕੇ, ਜਤਿੰਦਰਪਾਲ ਸਿੰਘ ਬੁੱਟਰ, ਗੁਰਪ੍ਰੀਤ ਸਿੰਘ ਬੱਲ ਕੰਮੋਕੇ, ਸਰਬਜੀਤ ਸਿੰਘ ਹੰਜਰਾ, ਬਿਕਰਮਜੀਤ ਸਿੰਘ, ਸਰਬਜੀਤ ਸੋਹੀ ਅਤੇ ਹਰਪ੍ਰੀਤ ਸਿੰਘ ਕੋਹਲੀ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News