ਕੈਨੇਡਾ ਦੇ ਗੁਰਦੁਆਰਿਆਂ ਦੇ ਬਾਹਰ ਲਗਾਏ ਗਏ 150ਵੀਂ ਵਰ੍ਹੇਗੰਢ ਨੂੰ ਸਮਰਪਿਤ ''ਸੁਆਗਤੀ ਗੇਟ''

06/24/2017 2:16:30 PM

ਓਨਟਾਰੀਓ— ਕੈਨੇਡਾ ਦੀ 150ਵੀਂ ਵਰ੍ਹੇਗੰਢ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ। ਇਕ ਜੁਲਾਈ ਨੂੰ ਕੈਨੇਡਾ ਡੇਅ ਮੌਕੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਸੰਬੰਧ ਵਿਚ ਗੁਰਦੁਆਰਾ ਸਾਹਿਬਾਨਾਂ ਵਿਚ ਵੀ ਕਈ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ। ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਹਰ ਧਰਮ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਜਸ਼ਨਾਂ ਲਈ ਪਹਿਲਾਂ ਹੀ ਗੁਰਦੁਆਰਾ ਸਾਹਿਬਾਨਾਂ ਦੇ ਬਾਹਰ 150 ਵਰ੍ਹੇਗੰਢ ਨੂੰ ਸਮਰਪਿਤ ਗੇਟ ਸੁਆਗਤੀ ਗੇਟ ਲਗਾਏ ਗਏ ਹਨ। ਓਨਟਾਰੀਓ ਦੇ ਖਾਲਸਾ ਦਰਬਾਰ ਡਿਕਸੀ ਗੁਰਦੁਆਰਾ ਸਾਹਿਬ ਦੇ ਬਾਹਰ ਵੀ ਅਜਿਹਾ ਇਕ ਸ਼ਾਨਦਾਰ ਗੇਟ ਲਗਾਇਆ ਗਿਆ ਹੈ, ਜਿਸ 'ਤੇ ਕੈਨੇਡਾ ਦੇ ਸਮੂਹ ਲੋਕਾਂ ਨੂੰ 150 ਸਾਲ ਪੂਰੇ ਹੋਣ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ ਹਨ। ਗੁਰਦੁਆਰਾ ਦਸ਼ਮੇਸ਼ ਦਰਬਾਰ ਸਰੀ, ਵੱਲੋਂ ਵੀ 2 ਜੁਲਾਈ ਨੂੰ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ।

Kulvinder Mahi

This news is News Editor Kulvinder Mahi