ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇਟਲੀ ਪੁੱਜਣ ''ਤੇ ਨਿੱਘਾ ਸਵਾਗਤ

Saturday, Apr 16, 2022 - 01:30 PM (IST)

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇਟਲੀ ਪੁੱਜਣ ''ਤੇ ਨਿੱਘਾ ਸਵਾਗਤ

ਮਿਲਾਨ (ਸਾਬੀ ਚੀਨੀਆ)- ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਬਰੇਸ਼ੀਆ ਵੱਲੋਂ ਬਰੇਸ਼ੀਆ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ  ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਇਟਲੀ ਪਹੁੰਚ ਚੁੱਕੇ ਹਨ।

ਗਿਆਨੀ ਰਘਬੀਰ ਸਿੰਘ ਜੀ ਦੇ ਇਟਲੀ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨੇ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਆਖਿਆ। ਇਸ ਮੌਕੇ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਬਰੇਸ਼ੀਆ ਦੇ ਉੱਪ ਸੇਵਾਦਾਰ ਸ.  ਬਲਕਾਰ ਸਿੰਘ ਘੋੜੇਸ਼ਾਹਵਾਨ ਅਤੇ ਸਮੂਹ ਕਮੇਟੀ ਮੈਂਬਰਾਂ ਵੱਲੋਂ ਗਿਆਨੀ ਰਘਬੀਰ ਸਿੰਘ ਜੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਫਲੈਰੋ ਵੱਲੋਂ ਬਰੇਸ਼ੀਆ ਵਿਖੇ 16 ਅਪ੍ਰੈਲ ਯਾਨੀ ਅੱਜ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਵਿਚ ਯੂਰਪ ਭਰ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ।


author

cherry

Content Editor

Related News