''ਬੋਰਿਸ ਜਾਨਸਨ PM ਬਣੇ ਤਾਂ ਮੈਂ ਵਿੱਤ ਮੰਤਰੀ ਦਾ ਅਹੁਦਾ ਛੱਡ ਦਿਆਂਗਾ''

07/22/2019 1:43:03 AM

ਲੰਡਨ - ਬ੍ਰਿਟੇਨ ਦੇ ਵਿੱਤ ਮੰਤਰੀ ਫਿਲੀਪ ਹੈਮੰਡ ਨੇ ਆਖਿਆ ਹੈ ਕਿ ਬੋਰਿਸ ਜਾਨਸਨ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਦਾ ਆਖਣਾ ਹੈ ਕਿ ਉਹ ਬੋਰਿਸ ਦੀ ਬ੍ਰੈਗਜ਼ਿਟ ਨੀਤੀ ਤੋਂ ਪੂਰੀ ਤਰ੍ਹਾਂ ਅਸਹਿਮਤ ਹਨ। ਬ੍ਰੈਗਜ਼ਿਟ ਮਸਲੇ 'ਤੇ ਹੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੂੰ ਅਸਤੀਫਾ ਦੇਣਾ ਪਿਆ ਹੈ। ਨਵੇਂ ਪ੍ਰਧਾਨ ਮੰਤਰੀ ਲਈ ਮੰਗਲਵਾਰ ਨੂੰ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ 'ਚ ਚੋਣਾਂ ਹੋਣਗੀਆਂ। ਇਸ 'ਚ ਪਾਰਟੀ ਮੈਂਬਰ ਵੋਟ ਪਾ ਕੇ ਆਪਣੀ ਪਸੰਦ ਦਾ ਪ੍ਰਧਾਨ ਮੰਤਰੀ ਚੁਣਨਗੇ।

ਬੁੱਧਵਾਰ ਨੂੰ ਥੈਰੇਸਾ ਮੇਅ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇਵੇਗੀ ਅਤੇ ਉਸ ਤੋਂ ਬਾਅਦ ਸੁਵਿਧਾ ਮੁਤਾਬਕ ਨਵੇਂ ਪ੍ਰਧਾਨ ਮੰਤਰੀ ਅਹੁਦਾ ਸੰਭਾਲਣਗੇ। ਪਾਰਟੀ ਦੇ ਅੰਦਰ ਅਤੇ ਬਾਹਰ ਇਸ ਗੱਲ 'ਤੇ ਆਮ ਰਾਏ ਬਣ ਚੁੱਕੀ ਹੈ ਕਿ ਬੋਰਿਸ ਜਾਨਸਨ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਬ੍ਰੈਗਜ਼ਿਟ ਮੁੱਦੇ 'ਤੇ ਵਿੱਤ ਮੰਤਰੀ ਹੈਮੰਡ ਦੇ ਬੋਰਿਸ ਜਾਨਸਨ ਨਾਲ ਡੂੰਘੇ ਮਤਭੇਦ ਹਨ। ਹੈਮੰਡ ਨੇ ਆਖਿਆ ਕਿ ਉਨ੍ਹਾਂ ਨੂੰ ਮੈਨੂੰ ਬਰਖਾਸਤ ਕਰਨ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਸ ਤੋਂ ਪਹਿਲਾਂ ਹੀ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਵੇਗਾ।

ਬ੍ਰਿਟਿਸ਼ ਸਰਕਾਰ ਨੂੰ ਹਰ ਹਾਲ 'ਚ 31 ਅਕਤੂਬਰ ਤੱਕ ਬ੍ਰੈਗਜ਼ਿਟ ਦੀ ਪ੍ਰਕਿਰਿਆ ਪੂਰੀ ਕਰਨੀ ਹੈ। ਕੰਜ਼ਰਵੇਟਿਵ ਸਰਕਾਰ ਦੇ ਦੂਜੇ ਸਭ ਤੋਂ ਵੱਡੇ ਮੰਤਰੀ ਨੇ ਨਵੇਂ ਪ੍ਰਧਾਨ ਮੰਤਰੀ ਨੂੰ ਲੈ ਕੇ ਜੋ ਪੱਖ ਦਿਖਾਇਆ ਹੈ, ਉਸ ਤੋਂ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ 'ਚ ਵੀ ਮੁਸ਼ਕਿਲਾਂ ਜਾਰੀ ਰਹਿਣਗੀਆਂ। ਸਰਕਾਰ ਨੂੰ ਅਜਿਹੇ ਸਮੇਂ 'ਚ ਬ੍ਰੈਗਜ਼ਿਟ ਦੀਆਂ ਚੁਣੌਤੀਆਂ ਨਾਲ ਨਜਿੱਠਣ 'ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੈਮੰਡ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਰੂਪ 'ਚ ਉਹ ਬੋਰਿਸ ਜਾਨਸਨ ਦੀ ਸਥਿਤ ਨੂੰ ਸਮਝ ਰਹੇ ਹਨ। ਉਨ੍ਹਾਂ ਬਿਨਾਂ ਸ਼ਰਤ 31 ਅਕਤੂਬਰ ਨੂੰ ਯੂਰਪੀ ਯੂਨੀਅਨ ਛੱਡਣਾ ਪੈ ਸਕਦਾ ਹੈ। ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਤੋਂ ਪਹਿਲਾਂ ਵੀ ਉਹ ਅਹੁਦਾ ਛੱਡਣਾ ਪਸੰਦ ਕਰਨਗੇ। ਉਹ ਥੈਰੇਸਾ ਤੋਂ ਪਹਿਲਾਂ ਹੀ ਅਹੁਦਾ ਛੱਡ ਸਕਦੇ ਹਨ।


Khushdeep Jassi

Content Editor

Related News