ਜਾਣੋ ਕਦੋਂ-ਕਦੋਂ ਭਾਰਤ ਆਈ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II?

Friday, Sep 09, 2022 - 05:15 AM (IST)

ਜਾਣੋ ਕਦੋਂ-ਕਦੋਂ ਭਾਰਤ ਆਈ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II?

ਨੈਸ਼ਨਲ ਡੈਸਕ : ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦਾ ਵੀਰਵਾਰ ਨੂੰ 96 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਭਾਰਤ ਨਾਲ ਵੀ ਉਨ੍ਹਾਂ ਦੇ ਖਾਸ ਸੰਬੰਧ ਰਹੇ ਹਨ। ਉਹ ਪ੍ਰਧਾਨ ਮੰਤਰੀ ਨਹਿਰੂ ਦੇ ਸਮੇਂ 1961 ਵਿੱਚ ਭਾਰਤ ਆਏ ਸਨ। ਇਸ ਤੋਂ ਬਾਅਦ ਸਾਲ 1983 'ਚ ਉਹ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਸਮੇਂ ਵੀ ਭਾਰਤ ਆਏ ਸਨ। ਉਹ ਪੀ.ਐੱਮ. ਗੁਜਰਾਲ ਦੇ ਸਮੇਂ ਸਾਲ 1997 ਵਿੱਚ ਭਾਰਤ ਵੀ ਆਏ ਸਨ।

21 ਜਨਵਰੀ 1961 ਨੂੰ ਮਹਾਰਾਣੀ ਐਲਿਜ਼ਾਬੇਥ-II ਨੇ ਭਾਰਤ ਦਾ ਦੌਰਾ ਕੀਤਾ ਸੀ। ਇਸ ਦੌਰਾਨ ਪਾਲਮ ਹਵਾਈ ਅੱਡੇ 'ਤੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਸਾਬਕਾ ਰਾਸ਼ਟਰਪਤੀ ਰਾਜੇਂਦਰ ਪ੍ਰਸਾਦ ਉਨ੍ਹਾਂ ਦਾ ਸਵਾਗਤ ਕਰਨ ਪਹੁੰਚੇ ਸਨ। ਉਹ 7 ਨਵੰਬਰ 1983 ਨੂੰ ਦੂਜੀ ਵਾਰ ਭਾਰਤ ਆਈ। ਇਸ ਦੌਰਾਨ ਉਨ੍ਹਾਂ ਦਾ ਤਤਕਾਲੀ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੇ ਸਵਾਗਤ ਕੀਤਾ। ਇਸ ਤੋਂ ਬਾਅਦ 13 ਅਕਤੂਬਰ 1997 ਨੂੰ ਪ੍ਰਿੰਸ ਫਿਲਿਪ ਆਪਣੀ ਪਤਨੀ ਮਹਾਰਾਣੀ ਐਲਿਜ਼ਾਬੇਥ-II ਨਾਲ ਤੀਜੀ ਵਾਰ ਭਾਰਤ ਆਏ। ਰਾਸ਼ਟਰਪਤੀ ਕੇ.ਆਰ. ਨਾਰਾਇਣਨ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ : ਬ੍ਰਿਟੇਨ: ਕੌਣ ਸਨ ਮਹਾਰਾਣੀ ਐਲਿਜ਼ਾਬੇਥ-II, ਜਿਨ੍ਹਾਂ ਨੇ ਦੁਨੀਆ ਨੂੰ ਕਹਿ ਦਿੱਤਾ ਅਲਵਿਦਾ, ਜਾਣੋ ਉਨ੍ਹਾਂ ਬਾਰੇ ਸਭ ਕੁਝ

PunjabKesari

ਪੀ.ਐੱਮ. ਮੋਦੀ ਨੇ ਪ੍ਰਗਟਾਇਆ ਦੁੱਖ

ਪੀ.ਐੱਮ. ਮੋਦੀ ਨੇ ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-II ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ, "ਮਹਾਰਾਣੀ ਐਲਿਜ਼ਾਬੇਥ-II ਨੂੰ ਸਾਡੇ ਸਮਿਆਂ ਦੀ ਇਕ ਦਿੱਗਜ ਵਜੋਂ ਯਾਦ ਕੀਤਾ ਜਾਵੇਗਾ।" ਉਨ੍ਹਾਂ ਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ। ਮੈਂ ਉਨ੍ਹਾਂ ਦੇ ਦਿਹਾਂਤ ਤੋਂ ਦੁਖੀ ਹਾਂ। ਇਸ ਦੁੱਖ ਦੀ ਘੜੀ ਵਿੱਚ ਮੇਰੇ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਬ੍ਰਿਟੇਨ ਦੇ ਲੋਕਾਂ ਦੇ ਨਾਲ ਹਨ।

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ''ਸਾਲ 2015 ਅਤੇ 2018 ਵਿੱਚ ਯੂ.ਕੇ. ਦੇ ਦੌਰੇ ਦੌਰਾਨ ਮਹਾਰਾਣੀ ਐਲਿਜ਼ਾਬੇਥ-II ਨਾਲ ਮੇਰੀਆਂ ਯਾਦਗਾਰ ਮੁਲਾਕਾਤਾਂ ਹੋਈਆਂ। ਮੈਂ ਉਨ੍ਹਾਂ ਦੀ ਗਰਮਜੋਸ਼ੀ ਤੇ ਦਿਆਲਤਾ ਨੂੰ ਨਹੀਂ ਭੁੱਲਾਂਗਾ। ਇਕ ਮੁਲਾਕਾਤ ਦੌਰਾਨ ਉਨ੍ਹਾਂ ਨੇ ਮੈਨੂੰ ਉਹ ਰੁਮਾਲ ਦਿਖਾਇਆ, ਜੋ ਮਹਾਤਮਾ ਗਾਂਧੀ ਨੇ ਉਨ੍ਹਾਂ ਨੂੰ ਆਪਣੇ ਵਿਆਹ ਵਿੱਚ ਤੋਹਫ਼ੇ 'ਚ ਦਿੱਤਾ ਸੀ।''

ਇਹ ਵੀ ਪੜ੍ਹੋ : ਕਿਉਂ ਖਾਸ ਸੀ ਮਹਾਰਾਣੀ ਐਲਿਜ਼ਾਬੇਥ-II, ਜਾਣੋ ਕਿੰਨੇ ਪ੍ਰਧਾਨ ਮੰਤਰੀਆਂ ਨੇ ਉਨ੍ਹਾਂ ਦੀ ਨਿਗਰਾਨੀ ਹੇਠ ਕੀਤਾ ਸ਼ਾਸਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News