ਮਾਦੁਰੋ ਤੇ ਉਨ੍ਹਾਂ ਦੀ ਪਤਨੀ ਦਾ ਕੁੱਝ ਪਤਾ ਨਹੀਂ; ਵੈਨੇਜ਼ੁਏਲਾ ਦੀ ਉਪ-ਰਾਸ਼ਟਰਪਤੀ ਨੇ ਮੰਗਿਆ 'ਜ਼ਿੰਦਾ ਹੋਣ ਦਾ ਸਬੂਤ
Saturday, Jan 03, 2026 - 05:26 PM (IST)
ਕਾਰਾਕਸ/ਵੈਨੇਜ਼ੁਏਲਾ (ਏਜੰਸੀ)- ਅਮਰੀਕੀ ਫੌਜ ਵੱਲੋਂ ਵੈਨੇਜ਼ੁਏਲਾ ਵਿੱਚ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਬਣ ਗਏ ਹਨ। ਵੈਨੇਜ਼ੁਏਲਾ ਦੀ ਉਪ-ਰਾਸ਼ਟਰਪਤੀ ਡੇਲਸੀ ਰੌਡਰਿਗਜ਼ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਪਤਾ ਕਿ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਸਿਲਿਆ ਫਲੋਰੇਸ ਨੂੰ ਕਿੱਥੇ ਰੱਖਿਆ ਗਿਆ ਹੈ।
ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ
ਉਪ-ਰਾਸ਼ਟਰਪਤੀ ਰੌਡਰਿਗਜ਼ ਨੇ ਸਪੱਸ਼ਟ ਕੀਤਾ ਕਿ ਅਮਰੀਕੀ ਸੈਨਾ ਵੱਲੋਂ ਰਾਸ਼ਟਰਪਤੀ ਅਤੇ ਉਨ੍ਹਾਂ ਦੀ ਪਤਨੀ ਨੂੰ ਫੜੇ ਜਾਣ ਤੋਂ ਬਾਅਦ ਉਨ੍ਹਾਂ ਦਾ ਕੋਈ ਅਤਾ-ਪਤਾ ਨਹੀਂ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ, "ਸਾਨੂੰ ਨਹੀਂ ਪਤਾ ਕਿ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਕਿੱਥੇ ਹਨ। ਅਸੀਂ ਉਨ੍ਹਾਂ ਦੇ ਜ਼ਿੰਦਾ ਹੋਣ ਦਾ ਸਬੂਤ ਮੰਗਦੇ ਹਾਂ"।
ਇਹ ਵੀ ਪੜ੍ਹੋ: ਵੱਡੀ ਖਬਰ; ਮਸ਼ਹੂਰ ਅਦਾਕਾਰ ਆਸ਼ੀਸ਼ ਵਿਦਿਆਰਥੀ ਤੇ ਉਨ੍ਹਾਂ ਦੀ ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ
ਟਰੰਪ ਦਾ ਸੋਸ਼ਲ ਮੀਡੀਆ 'ਤੇ ਐਲਾਨ
ਦੱਸ ਦੇਈਏ ਕਿ ਅਮਰੀਕਾ ਨੇ ਸ਼ਨੀਵਾਰ ਸਵੇਰੇ ਵੈਨੇਜ਼ੁਏਲਾ 'ਤੇ ਇੱਕ 'ਵੱਡੇ ਪੱਧਰ 'ਤੇ ਹਮਲਾ' ਕੀਤਾ ਸੀ। ਇਸ ਹਮਲੇ ਦੇ ਕੁਝ ਘੰਟਿਆਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਇਸ ਦੀ ਪੁਸ਼ਟੀ ਕੀਤੀ ਕਿ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਫੜ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਲਿਜਾਇਆ ਗਿਆ ਹੈ।\
ਇਹ ਵੀ ਪੜ੍ਹੋ: ਇਸ ਦਿਨ ਖੁੱਲ੍ਹੇਗਾ 'ਨੀਲੇ ਡਰੰਮ' ਦਾ ਰਾਜ਼! ‘ਸੌਰਭ ਕਤਲ ਕਾਂਡ’ ’ਤੇ ਬਣੀ ਸੀਰੀਜ਼ ਦਾ ਪੋਸਟਰ ਰਿਲੀਜ਼
