ਗ੍ਰੀਨ ਕਾਰਡ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਭਾਰਤੀਆਂ ਨੂੰ ਛੇਤੀ ਮਿਲ ਸਕਦੀ ਹੈ ਖੁਸ਼ਖ਼ਬਰੀ, ਜਾਣਨ ਲਈ ਪੜ੍ਹੋ ਖ਼ਬਰ
Saturday, Oct 28, 2023 - 09:23 AM (IST)
ਵਾਸ਼ਿੰਗਟਨ (ਭਾਸ਼ਾ)– ਅਮਰੀਕਾ ਦੇ ਰਾਸ਼ਟਰਪਤੀ ਦੇ ਅਧਿਕਾਰਕ ਨਿਵਾਸ ਅਤੇ ਦਫ਼ਤਰ ਵ੍ਹਾਈਟ ਹਾਊਸ ਨੇ ਗ੍ਰੀਨ ਕਾਰਡ ਅਰਜ਼ੀ ਪ੍ਰਕਿਰਿਆ ਦੇ ਸ਼ੁਰੂਆਤੀ ਪੜਾਅ ਵਿਚ ਹੀ ਇਕ ਰੋਜ਼ਗਾਰ ਅਥਾਰਿਟੀ ਦਸਤਾਵੇਜ਼ ਅਤੇ ਹੋਰ ਜ਼ਰੂਰੀ ਯਾਤਰਾ ਦਸਤਾਵੇਜ਼ ਜਾਰੀ ਕੀਤੇ ਜਾਣ ਦਾ ਪ੍ਰਸਤਾਵ ਰੱਖਿਆ ਹੈ। ਜੇਕਰ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਇਹ ਭਾਰਤੀਆਂ ਸਮੇਤ ਹਜ਼ਾਰਾਂ ਵਿਦੇਸ਼ੀ ਪੇਸ਼ੇਵਰਾਂ ਲਈ ਵੱਡੀ ਰਾਹਤ ਹੋਵੇਗੀ। ਵੱਡੀ ਗਿਣਤੀ ਵਿਚ ਵਿਦੇਸ਼ੀ ਪੇਸ਼ੇਵਰ, ਖਾਸ ਕਰ ਕੇ ਭਾਰਤੀ-ਅਮਰੀਕੀ ਅਜਿਹੇ ਹਨ, ਜਿਨ੍ਹਾਂ ਨੂੰ ਗ੍ਰੀਨ ਕਾਰਡ ਲਈ ਦਹਾਕਿਆਂ ਤੱਕ ਉਡੀਕ ਕਰਨੀ ਪੈਂਦੀ ਹੈ। ਗ੍ਰੀਨ ਕਾਰਡ ਨੂੰ ਅਧਿਕਾਰਤ ਤੌਰ 'ਤੇ ਸਥਾਈ ਨਿਵਾਸੀ ਕਾਰਡ ਵਜੋਂ ਜਾਣਿਆ ਜਾਂਦਾ ਹੈ। ਇਹ ਅਮਰੀਕਾ ਵਿੱਚ ਪ੍ਰਵਾਸੀਆਂ ਨੂੰ ਇਸ ਗੱਲ ਦੇ ਸਬੂਤ ਦੇ ਤੌਰ 'ਤੇ ਜਾਰੀ ਕੀਤਾ ਜਾਣ ਵਾਲਾ ਇੱਕ ਦਸਤਾਵੇਜ਼ ਹੈ ਕਿ ਕਾਰਡਧਾਰਕ ਨੂੰ ਦੇਸ਼ ਵਿੱਚ ਸਥਾਈ ਤੌਰ 'ਤੇ ਰਹਿਣ ਦਾ ਵਿਸ਼ੇਸ਼ ਅਧਿਕਾਰ ਦਿੱਤਾ ਗਿਆ ਹੈ।
‘ਵ੍ਹਾਈਟ ਹਾਊਸ ਕਮੀਸ਼ਨ ਫਾਰ ਏਸ਼ੀਅਨ ਅਮਰੀਕਨ, ਨੇਟਿਵ ਹਵਾਈਯਨ ਅਤੇ ਪੈਸਿਫਿਕ ਆਈਲੈਂਡਰ ਅਫੇਅਰਜ਼’ (ਏ. ਏ. ਐੱਨ. ਐੱਚ. ਪੀ. ਆਈ.) ਨੇ ਇਸ ਨਾਲ ਸਬੰਧਤ ਸਿਫਾਰਿਸ਼ ਨੂੰ ਵੀਰਵਾਰ ਨੂੰ ਮਨਜ਼ੂਰੀ ਦੇ ਦਿੱਤੀ। ਕਮਿਸ਼ਨ ਦੀ ਇਸ ਹਫ਼ਤੇ ਹੋਈ ਹਾਲ ਹੀ ਦੀ ਬੈਠਕ ਵਿਚ ਇਹ ਪ੍ਰਸਤਾਵ ਪੇਸ਼ ਕਰਨ ਵਾਲੇ ਭਾਰਤੀ-ਅਮਰੀਕੀ ਭਾਈਚਾਰੇ ਦੇ ਨੇਤਾ ਅਜੇ ਜੈਨ ਭੁਟੋਰੀਆ ਨੇ ਕਿਹਾ ਕਿ ਗ੍ਰੀਨ ਕਾਰਡ ਅਰਜ਼ੀ ਪ੍ਰਕਿਰਿਆ ਦੇ ਕਈ ਪੜਾਅ ਹਨ ਅਤੇ ਇਹ ਪ੍ਰਕਿਰਿਆ ਇੰਪਲਾਇਰਾਂ ਵੱਲੋਂ ‘ਆਈ-1400’ ਅਰਜ਼ੀ ਦਾਖਲ ਕਰਨ ਤੋਂ ਸ਼ੁਰੂ ਹੁੰਦੀ ਹੈ ਅਤੇ ਅਗਲਾ ਮਹੱਤਵਪੂਰਨ ਪੜਾਅ ‘ਆਈ-4850’ (ਸਥਿਤੀ ਸਮਾਯੋਜਨ ਦੀ ਅਰਜ਼ੀ) ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਇਸੇ ਪੜਾਅ ਵਿਚ ਉਨ੍ਹਾਂ ਨੂੰ ਆਪਣਾ ਰੋਜ਼ਗਾਰ ਅਥਾਰਿਟੀ ਕਾਰਡ (ਈ. ਏ. ਡੀ.) ਅਤੇ ਯਾਤਰਾ ਦਸਤਾਵੇਜ਼ ‘ਪੇਸ਼ਗੀ ਪੈਰੋਲ’ ਮਿਲਦਾ ਹੈ, ਜੋ ਉਨ੍ਹਾਂ ਨੂੰ ਗ੍ਰੀਨ ਕਾਰਡ ਅਰਜ਼ੀ ਦੀ ਪ੍ਰਕਿਰਿਆ ਪੂਰੀ ਹੋਣ ਤੱਕ ਕਿਸੇ ਵੀ ਇੰਪਲਾਇਰ ਲਈ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਇਸ ਪ੍ਰਸਤਾਵ ਵਿਚ ‘ਆਈ-1400’ ਪੜਾਅ ਵਿਚ ਹੀ ਈ. ਏ. ਡੀ. ਅਤੇ ਯਾਤਰਾ ਦਸਤਾਵੇਜ਼ ਜਾਰੀ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ। ਜੇਕਰ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੰਦੇ ਹਨ ਤਾਂ ਹਜ਼ਾਰਾਂ ਵਿਦੇਸ਼ੀ ਪੇਸ਼ੇਵਰਾਂ ਲਈ ਇਹ ਵੱਡੀ ਰਾਹਤ ਹੋਵੇਗੀ। ਦਰਅਸਲ, ਵਿਦੇਸ਼ੀ ਪੇਸ਼ੇਵਰਾਂ ਦੀ ਵੱਡੀ ਗਿਣਤੀ ਹੈ, ਖਾਸ ਤੌਰ 'ਤੇ ਭਾਰਤੀ-ਅਮਰੀਕੀ ਅਜਿਹੇ ਹਨ, ਜਿਨ੍ਹਾਂ ਨੂੰ ਗ੍ਰੀਨ ਕਾਰਡ ਲਈ ਦਹਾਕਿਆਂ ਤੱਕ ਇੰਤਜ਼ਾਰ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ: ਗੁਆਂਢੀ ਘੱਟ ਰੇਟ ’ਤੇ ਵੇਚ ਰਿਹਾ ਸੀ ਸਬਜ਼ੀ, ਵਜ੍ਹਾ ਪੁੱਛਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਨਲੇਵਾ ਹਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।