ਯੂਕ੍ਰੇਨ ਖ਼ਿਲਾਫ਼ ਜੰਗ ’ਚ ਰੂਸ ਨੂੰ ਬੈਲਿਸਟਿਕ ਮਿਜ਼ਾਈਲਾਂ ਮੁਹੱਈਆ ਕਰਵਾ ਸਕਦੈ ਈਰਾਨ : ਅਮਰੀਕਾ

11/23/2023 10:30:46 AM

ਵਾਸ਼ਿੰਗਟਨ (ਭਾਸ਼ਾ) - ਵ੍ਹਾਈਟ ਹਾਊਸ ਨੇ ਇਸ ਗੱਲ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਈਰਾਨ ਯੂਕ੍ਰੇਨ ਵਿਰੁੱਧ ਜੰਗ ਵਿਚ ਰੂਸ ਦੀ ਮਦਦ ਲਈ ਉਸ ਨੂੰ ਬੈਲਿਸਟਿਕ ਮਿਜ਼ਾਈਲਾਂ ਮੁਹੱਈਆ ਕਰਵਾ ਸਕਦਾ ਹੈ, ਜੋ ਯੂਕ੍ਰੇਨ ਦੇ ਲੋਕਾਂ ਲਈ ਖ਼ਤਰਨਾਕ ਹੋ ਸਕਦਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਅਧਿਐਨ 'ਚ ਖ਼ੁਲਾਸਾ: ਅਮਰੀਕਾ 'ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 7 ਲੱਖ ਤੋਂ ਵਧੇਰੇ ਭਾਰਤੀ

ਅਮਰੀਕੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਕਿ ਈਰਾਨ ਰੂਸ ਨੂੰ ਪਹਿਲਾਂ ਹੀ ਡਰੋਨ, ਨਿਸ਼ਾਨਾ ਵਿੰਨ੍ਹਣ ਵਾਲੇ ਹਵਾਈ ਬੰਬ ਅਤੇ ਗੋਲਾ-ਬਾਰੂਦ ਮੁਹੱਈਆ ਕਰਵਾ ਰਿਹਾ ਹੈ ਅਤੇ ਸੰਭਾਵਿਤ ਤੌਰ ’ਤੇ ਉਹ ਰੂਸ ਦਾ ਸਮਰਥਨ ਕਰਨ ਦੀ ਦਿਸ਼ਾ ’ਚ ਅੱਗੇ ਵਧਣ ’ਤੇ ਵਿਚਾਰ ਕਰ ਰਿਹਾ ਹੈ।

ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ 'ਚ ਅਣਖ ਦੀ ਖਾਤਰ ਭਰਾ ਨੇ ਭੈਣ ਅਤੇ ਉਸ ਦੇ ਪ੍ਰੇਮੀ ਦਾ ਕੀਤਾ ਕਤਲ

ਕਿਰਬੀ ਨੇ ਸਤੰਬਰ ਵਿੱਚ ਹੋਈ ਇਕ ਮੀਟਿੰਗ ਦਾ ਹਵਾਲਾ ਦਿੱਤਾ, ਜਿਸ ਵਿੱਚ ਈਰਾਨ ਨੇ ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਦੀ ਮੇਜ਼ਬਾਨੀ ਕੀਤੀ ਅਤੇ ਕਈ ਬੈਲਿਸਟਿਕ ਮਿਜ਼ਾਈਲ ਪ੍ਰਣਾਲੀਆਂ ਦਾ ਪ੍ਰਦਰਸ਼ਨ ਕੀਤਾ ਸੀ। ਅਮਰੀਕਾ ਨੇ ਇਸ ’ਤੇ ਚਿੰਤਾ ਜ਼ਾਹਿਰ ਕੀਤੀ ਸੀ। ਕਿਰਬੀ ਦੀ ਇਹ ਚਿਤਾਵਨੀ ਅਜਿਹੇ ਸਮੇਂ ’ਚ ਆਈ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕ੍ਰੇਨ ਦੀਆਂ ਰੱਖਿਆ ਜ਼ਰੂਰਤਾਂ ਲਈ ਐਮਰਜੈਂਸੀ ਫੰਡ ’ਚੋਂ 61 ਅਰਬ ਅਮਰੀਕੀ ਡਾਲਰ ਤੋਂ ਜ਼ਿਆਦਾ ਦੀ ਰਕਮ ਦੇਣ ਦੀ ਬੇਨਤੀ ਕੀਤੀ ਸੀ ਪਰ ਕਾਂਗਰਸ ਨੇ ਅਜੇ ਤੱਕ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


sunita

Content Editor

Related News