ਵ੍ਹਾਈਟ ਹਾਊਸ ''ਚ UFC ਦੌਰਾਨ ਹਮਲੇ ਦੀ ਸਾਜ਼ਿਸ਼ ! FBI ਨੇ ਕੀਤੀ ਨਾਕਾਮ
Wednesday, Jun 17, 2026 - 10:18 AM (IST)
ਇੰਟਰਨੈਸ਼ਨਲ ਡੈਸਕ- ਐੱਫ.ਬੀ.ਆਈ. ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਬੀਤੇ ਹਫ਼ਤੇ ਦੇ ਅਖੀਰ ਵਿਚ ਵ੍ਹਾਈਟ ਹਾਊਸ ਵਿਖੇ ‘ਅਲਟੀਮੇਟ ਫਾਈਟਿੰਗ ਚੈਂਪੀਅਨਸ਼ਿਪ’ (ਯੂ.ਐੱਫ.ਸੀ.) ਪ੍ਰੋਗਰਾਮ ’ਤੇ ਸੰਭਾਵਤ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਇਸ ਮਾਮਲੇ ਵਿਚ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਵ੍ਹਾਈਟ ਹਾਊਸ ਦੇ ਲਾਅਨ ਵਿਚ ਐਤਵਾਰ ਨੂੰ ਆਯੋਜਿਤ ਯੂ. ਐੱਫ. ਸੀ. ਪ੍ਰੋਗਰਾਮ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੇ ਕੈਬਨਿਟ ਸਹਿਯੋਗੀ ਅਤੇ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ ਸਨ। ਇਸ ਪ੍ਰੋਗਰਾਮ ਨੂੰ ਵੱਡੀ ਸਕ੍ਰੀਨ ’ਤੇ ਦੇਖਣ ਲਈ ਵ੍ਹਾਈਟ ਹਾਊਸ ਦੇ ਨੇੜੇ ਸਾਊਥ ਪਾਰਕ ਵਿਚ ਹਜ਼ਾਰਾਂ ਲੋਕ ਇਕੱਠੇ ਹੋਏ ਸਨ।
ਇਹ ਵੀ ਪੜ੍ਹੋ- 'ਹਾਲੇ ਖ਼ਤਮ ਨਹੀਂ ਹੋਈ ਜੰਗ..!' ਇਜ਼ਰਾਈਲੀ PM ਨੇ ਦੇ'ਤੀ ਚਿਤਾਵਨੀ
ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਦੇ ਡਾਇਰੈਕਟਰ ਕਾਸ਼ ਪਟੇਲ ਨੇ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ,‘‘10 ਜੂਨ ਨੂੰ ਐੱਫ.ਬੀ.ਆਈ. ਅਤੇ ਸਾਡੇ ਲਾਅ ਇਨਫੋਰਸਮੈਂਟ ਸਹਿਯੋਗੀਆਂ ਨੂੰ ਵਾਸ਼ਿੰਗਟਨ ਡੀ.ਸੀ. ਵਿਚ ਹੋਣ ਵਾਲੇ ‘ਯੂ.ਐੱਫ.ਸੀ. ਅਮਰੀਕਾ 250’ ਪ੍ਰੋਗਰਾਮ ਲਈ ਇਕ ਸੰਭਾਵਤ ਖ਼ਤਰੇ ਦੀ ਜਾਣਕਾਰੀ ਮਿਲੀ ਸੀ, ਜਿਸ ਵਿਚ ਰਾਸ਼ਟਰੀ ਰਾਜਧਾਨੀ ਖੇਤਰ ਤੋਂ ਬਾਹਰ ਦੇ ਲੋਕ ਸ਼ਾਮਲ ਸਨ। ਐੱਫ.ਬੀ.ਆਈ., ਸਾਡੇ ਸਹਿਯੋਗੀਆਂ ਅਤੇ ਨਿਆਂ ਵਿਭਾਗ ਦੀ ਕਈ ਸੂਬਿਆਂ ਵਿਚ ਚੱਲੀ ਤੇਜ਼ ਕਾਰਵਾਈ ਦੇ ਸਿੱਟੇ ਵਜੋਂ ਹੁਣ ਕਈ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਕਥਿਤ ਤੌਰ ’ਤੇ ਹਮਲੇ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ।’’ ਰਿਪੋਰਟਾਂ ਮੁਤਾਬਕ ਸੋਮਵਾਰ ਤੱਕ 5 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਜਾਂਚਕਰਤਾਵਾਂ ਨੇ ਸਾਜ਼ਿਸ਼ ਰਚਣ ਵਾਲਿਆਂ ਦੇ ਸੰਭਾਵਤ ਨੈੱਟਵਰਕ ਦੇ ਹਿੱਸੇ ਵਜੋਂ 23 ਲੋਕਾਂ ਦੀ ਪਛਾਣ ਕੀਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
