ਤੀਜੇ ਪੜਾਅ 'ਚ ਪਹੁੰਚੀਆਂ ਕੋਰੋਨਾ ਦੀਆਂ 6 ਵੈਕਸੀਨ, WHO ਨੇ ਕਿਹਾ 'ਕਾਮਯਾਬੀ ਦੀ ਗਾਰੰਟੀ ਫਿਲਹਾਲ ਨਹੀਂ'

Friday, Aug 07, 2020 - 10:06 AM (IST)

ਤੀਜੇ ਪੜਾਅ 'ਚ ਪਹੁੰਚੀਆਂ ਕੋਰੋਨਾ ਦੀਆਂ 6 ਵੈਕਸੀਨ, WHO ਨੇ ਕਿਹਾ 'ਕਾਮਯਾਬੀ ਦੀ ਗਾਰੰਟੀ ਫਿਲਹਾਲ ਨਹੀਂ'

ਜੇਨੇਵਾ : ਦੁਨੀਆ ਭਰ ਵਿਚ ਕੋਰੋਨਾ ਆਫ਼ਤ ਦੌਰਾਨ ਲੋਕਾਂ ਨੂੰ ਵੈਕਸੀਨ ਦਾ ਇੰਤਜ਼ਾਰ ਹੈ। ਇਸ ਨੂੰ ਲੈ ਕੇ ਦੁਨੀਆਭਰ ਦੇ ਮਾਹਰ ਖੋਜ ਅਤੇ ਟ੍ਰਾਇਲ ਵਿਚ ਲੱਗੇ ਹੋਏ ਹਨ। ਇਸ ਦੌਰਾਨ ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਦੁਨੀਆਭਰ ਵਿਚ 6 ਵੈਕਸੀਨ ਦਾ ਕੰਮ ਤੀਜੇ ਪੜਾਅ ਵਿਚ ਪਹੁੰਚ ਗਿਆ ਹੈ। ਇਨ੍ਹਾਂ ਵਿਚ 3 ਵੈਕਸੀਨ ਚੀਨ ਦੀਆਂ ਹਨ ਪਰ WHO ਦਾ ਇਹ ਵੀ ਕਹਿਣਾ ਹੈ ਕਿ ਫਿਲਹਾਲ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਇਹ ਸਾਰੀਆਂ ਵੈਕਸੀਨ ਕਾਮਯਾਬ ਹੋਣਗੀਆਂ।

ਇਹ ਵੀ ਪੜ੍ਹੋ: ਚੀਨ 'ਚ ਇਕ ਹੋਰ ਵਾਇਰਸ ਨੇ ਦਿੱਤੀ ਦਸਤਕ, ਹੁਣ ਤੱਕ 7 ਲੋਕਾਂ ਦੀ ਮੌਤ

ਡਬਲਯੂ.ਐਚ.ਓ. ਮੁਤਾਬਕ ਦੁਨੀਆ ਭਰ ਵਿਚ ਫਿਲਹਾਲ 165 ਵੈਕਸੀਨ 'ਤੇ ਕੰਮ ਚੱਲ ਰਿਹਾ ਹੈ, ਜਿਸ ਦੇ ਵੱਖ-ਵੱਖ ਪੜਾਅ ਦੇ ਟ੍ਰਾਇਲ ਚੱਲ ਰਹੇ ਹਨ। WHO ਮੁਤਾਬਕ ਇਸ ਸਮੇਂ 26 ਵੈਕਸੀਨ ਅਜਿਹੀਆਂ ਹਨ, ਜਿਸ ਦੇ ਕਲੀਨੀਕਲ ਟ੍ਰਾਇਲ ਚੱਲ ਰਹੇ ਹਨ। ਤੀਜੇ ਪੜਾਅ ਵਿਚ ਵੱਡੀ ਗਿਣਤੀ ਵਿਚ ਲੋਕਾਂ 'ਤੇ ਟ੍ਰਾਇਲ ਕੀਤਾ ਜਾਂਦਾ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕਦੇ ਕਿ ਆਖ਼ਿਰ ਇਹ ਵੈਕਸੀਨ ਲੰਬੇ ਸਮੇਂ ਤੱਕ ਅਤੇ ਜ਼ਿਆਦਾ ਤੋਂ ਜ਼ਿਆਦਾ ਲੋਕਾਂ 'ਤੇ ਕੰਮ ਕਰ ਰਹੀ ਹੈ ਜਾਂ ਨਹੀਂ। ਇਲਹਾਲ ਇਸ ਗੱਲ ਦੀ ਗਾਰੰਟੀ ਨਹੀਂ ਹੈ ਕਿ ਤੀਜੇ ਪੜਾਅ ਵਿਚ ਇਹ ਕਾਮਯਾਬ ਹੋਣਗੀਆਂ। ਚੀਨ ਦੀਆਂ ਜਿਨ੍ਹਾਂ 3 ਵੈਕਸੀਨ ਦਾ ਕੰਮ ਤੀਜੇ ਪੜਾਅ ਵਿਚ ਪਹੁੰਚ ਗਿਆ ਹੈ ਉਹ ਹਨ- ਸਿਨੋਵੈਕ, ਵੁਹਾਨ ਇੰਸਟੀਚਿਊਟ ਆਫ ਬਾਇਓਲਾਜੀਕਲ ਪ੍ਰੋਡਕਟ, ਸਿਨੋਫੈਰਮ/ਬੀਜਿੰਗ ਇੰਸਟੀਚਿਊਟ ਆਫ ਬਾਇਓਲਾਜੀਕਲ ਪ੍ਰੋਡਕਟ। ਉਥੇ ਹੀ ਅਮਰੀਕਾ ਦੀ ਮੋਡੇਰਨਾ ਕੰਪਨੀ ਨੇ ਕੋਰੋਨਾ ਵੈਕਸੀਨ ਦਾ ਤੀਜਾ ਪੜਾਅ 27 ਜੁਲਾਈ ਤੋਂ ਸ਼ੁਰੂ ਕਰ ਦਿੱਤਾ ਹੈ। ਭਾਰਤ ਵਿਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਨੂੰ ਵੀ ਦੂਜੇ ਅਤੇ ਤੀਜੇ ਪੜਾਅ ਦੇ ਮਨੁੱਖੀ ਟ੍ਰਾਇਲ ਦੀ ਮਨਜੂਰੀ ਮਿਲ ਗਈ ਹੈ। ਭਾਰਤ ਦੀਆਂ ਦੋ ਵੈਕਸੀਨ-ਭਾਰਤ ਬਾਇਓਟੈਕ ਅਤੇ ਜਾਇਡਸ ਕੈਡਿਲਾ ਨੇ ਵੀ ਮਨੁੱਖੀ ਟ੍ਰਾਇਲ ਦੀ ਸ਼ੁਰੂਆਤ ਕਰ ਦਿੱਤੀ ਹੈ।

ਇਹ ਵੀ ਪੜ੍ਹੋ: RBI ਦਾ ਆਮ ਆਦਮੀ ਨੂੰ ਤੋਹਫ਼ਾ, ਹੁਣ ਸੋਨੇ ਦੇ ਗਹਿਣਿਆਂ 'ਤੇ ਮਿਲੇਗਾ ਜ਼ਿਆਦਾ ਲੋਨ, ਬਦਲਿਆ ਇਹ ਨਿਯਮ


author

cherry

Content Editor

Related News