WHO ਨੇ ਮਾਡਰਨਾ ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਦਿੱਤੀ ਮਨਜ਼ੂਰੀ

Saturday, May 01, 2021 - 07:49 PM (IST)

ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਮਾਡਰਨਾ ਦੇ ਕੋਵਿਡ-19 ਟੀਕੇ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਮਰੀਕੀ ਟੀਕਾ ਤੋਂ ਇਲਾਵਾ ਹੁਣ ਤੱਕ ਐਸਟ੍ਰਾਜ਼ੇਨੇਕਾ, ਫਾਈਜ਼ਰ-ਬਾਇਓਨਟੈੱਕ ਅਤੇ ਜਾਨਸਨ ਐਂਡ ਜਾਨਸਨ ਦੇ ਟੀਕਿਆਂ ਨੂੰ ਡਬਲਯੂ.ਐੱਚ.ਓ. ਐਮਰਜੈਂਸੀ ਵਰਤੋਂ ਦੀ ਇਜਾਜ਼ਤ ਦੇ ਚੁੱਕਿਆ ਹੈ।

ਇਹ ਵੀ ਪੜ੍ਹੋ-PM ਇਮਰਾਨ ਖਾਨ ਨੇ ਗਿਲਗਿਤ-ਬਾਲਟਿਸਤਾਨ ਲਈ 370 ਅਰਬ ਰੁਪਏ ਦੇ ਵਿਕਾਸ ਪੈਕੇਜ ਦਾ ਕੀਤਾ ਐਲਾਨ

ਡਬਲਯੂ.ਐੱਚ.ਓ. ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਚੀਨ ਦੀ ਸਿਨੋਫਾਰਮਾ ਅਤੇ ਸਿਨੋਵੈਕ ਟੀਕਿਆਂ ਨੂੰ ਵੀ ਅਜਿਹੀ ਹੀ ਇਜਾਜ਼ਤ ਪ੍ਰਦਾਨ ਕੀਤੀ ਜਾ ਸਕਦੀ ਹੈ। ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸਟੀਫੇਨ ਬਾਨਸੇਲ ਨੇ ਇਕ ਬਿਆਨ 'ਚ ਕਿਹਾ ਕਿ ਮਾਡਰਨਾ ਟੀਕੇ ਨੂੰ ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਹਰੀ ਝੰਡੀ ਦਿੱਤੀ ਗਈ ਕਿਉਂਕਿ ਕੰਪਨੀ ਵੱਲੋਂ ਵਿਸ਼ਵ ਸਿਹਤ ਸੰਗਠਨ ਨੂੰ ਅੰਕੜੇ ਉਪਲਬੱਧ ਕਰਵਾਉਣ 'ਚ ਦੇਰੀ ਹੋਈ।

ਇਹ ਵੀ ਪੜ੍ਹੋ-ਕੋਰੋਨਾ ਕਾਲ 'ਚ ਰਹਿਣ ਪੱਖੋਂ ਇਹ ਦੇਸ਼ ਹੈ ਸਭ ਤੋਂ ਬਿਹਤਰੀਨ, ਜਾਣੋ ਭਾਰਤ ਦੀ ਰੈਂਕਿੰਗ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News