ਸਮਲਿੰਗੀ ਪੁਰਸ਼ਾਂ 'ਚ ਆ ਰਹੇ ਨੇ ਮੰਕੀਪਾਕਸ ਦੇ ਵਧੇਰੇ ਲੱਛਣ, WHO ਨੇ ਜਾਰੀ ਕੀਤੀਆਂ ਹਿਦਾਇਤਾਂ

Thursday, Jul 28, 2022 - 11:48 AM (IST)

ਸਮਲਿੰਗੀ ਪੁਰਸ਼ਾਂ 'ਚ ਆ ਰਹੇ ਨੇ ਮੰਕੀਪਾਕਸ ਦੇ ਵਧੇਰੇ ਲੱਛਣ,  WHO ਨੇ ਜਾਰੀ ਕੀਤੀਆਂ ਹਿਦਾਇਤਾਂ

ਜੇਨੇਵਾ (ਏਜੰਸੀ) : ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਮੁਖੀ ਨੇ ਬੁੱਧਵਾਰ ਨੂੰ ਸਲਾਹ ਦਿੱਤੀ ਕਿ ਜਿਨ੍ਹਾਂ ਮਰਦਾਂ ਨੂੰ ਮੰਕੀਪਾਕਸ ਹੋਣ ਦਾ ਖ਼ਤਰਾ ਹੈ, ਉਨ੍ਹਾਂ ਨੂੰ ਆਪਣੇ ਜਿਨਸੀ ਸਾਥੀਆਂ ਦੀ ਗਿਣਤੀ ਨੂੰ "ਫਿਲਹਾਲ" ਸੀਮਤ ਕਰਨ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਸੰਯੁਕਤ ਰਾਸ਼ਟਰ ਦੀ ਏਜੰਸੀ WHO ਨੇ ਹਾਲ ਹੀ ਵਿੱਚ ਕਈ ਦੇਸ਼ਾਂ ਵਿੱਚ ਮੰਕੀਪਾਕਸ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਇੱਕ ਗਲੋਬਲ ਐਮਰਜੈਂਸੀ ਘੋਸ਼ਿਤ ਕੀਤੀ ਸੀ।

ਇਹ ਵੀ ਪੜ੍ਹੋ: ਚੀਨ ਦੇ ਵੁਹਾਨ ’ਚ ਮੁੜ ਆਇਆ ਕੋਰੋਨਾ, 4 ਨਵੇਂ ਕੇਸ ਮਿਲਦਿਆਂ ਹੀ 10 ਲੱਖ ਲੋਕ ਘਰਾਂ ’ਚ ਡੱਕੇ

ਡਬਲਯੂ.ਐੱਚ.ਓ. ਦੇ ਡਾਇਰੈਕਟਰ-ਜਨਰਲ ਟੇਡਰੋਸ ਅਦਾਨੋਮ ਘੇਬਰੇਅਸਸ ਨੇ ਕਿਹਾ ਕਿ ਮਈ ਵਿੱਚ ਪ੍ਰਕੋਪ ਸ਼ੁਰੂ ਹੋਣ ਤੋਂ ਬਾਅਦ ਤੋਂ ਮੰਕੀਪਾਕਸ ਨਾਲ ਸੰਕਰਮਿਤ ਹੋਏ 98 ਪ੍ਰਤੀਸ਼ਤ ਲੋਕ 'ਗੇ', 'ਬਾਈਸੈਕਸੁਅਲ' ਅਤੇ ਹੋਰ ਪੁਰਸ਼ ਹਨ, ਜੋ ਮਰਦਾਂ ਨਾਲ ਸਰੀਰਕ ਸਬੰਧ ਬਣਾਉਂਦੇ ਹਨ। ਉਨ੍ਹਾਂ ਨੇ ਜੋਖ਼ਮ ਦੇ ਦਾਇਰੇ ਵਿਚ ਆਉਣ ਵਾਲੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਖਾਲਿਸਤਾਨੀਆਂ ਅਤੇ ਗੈਂਗਸਟਰਾਂ ਦੀ ਪਨਾਹਗਾਹ ਬਣਿਆ ਕੈਨੇਡਾ, ਹਰਦੀਪ ਨਿੱਝਰ 'ਤੇ 10 ਲੱਖ ਦਾ ਹੈ ਇਨਾਮ

ਡਬਲਯੂ.ਐੱਚ.ਓ. ਮੁਖੀ ਨੇ ਕਿਹਾ, "ਇਸਦਾ ਮਤਲਬ ਹੈ ਕਿ ਮਰਦਾਂ ਨਾਲ ਜਿਨਸੀ ਸਬੰਧ ਰੱਖਣ ਵਾਲੇ ਮਰਦ ਆਪਣੇ ਅਤੇ ਦੂਜਿਆਂ ਲਈ ਸੁਰੱਖਿਅਤ ਬਦਣ ਅਪਣਾਉਣ।" ਇਸ ਵਿੱਚ ਫਿਲਹਾਲ ਜਿਨਸੀ ਸਾਥੀਆਂ ਦੀ ਗਿਣਤੀ ਨੂੰ ਘਟਾਉਣਾ ਸ਼ਾਮਲ ਹੈ। ਟੇਡਰੋਸ ਨੇ ਕਿਹਾ ਕਿ ਸੰਕਰਮਿਤ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾਣਾ ਚਾਹੀਦਾ ਹੈ, ਸਰੀਰਕ ਸੰਪਰਕ ਨਾਲ ਜੁੜੇ ਸਮਾਰੋਹਾਂ ਤੋਂ ਬਚਿਆ ਜਾਵੇ।

ਇਹ ਵੀ ਪੜ੍ਹੋ: ਅਮਰੀਕਾ ਦਾ ਬਾਰਡਰ ਟੱਪ ਗਏ 5 ਲੱਖ ਪ੍ਰਵਾਸੀ, ਦੇਖਦੇ ਰਹਿ ਗਏ ਅਫ਼ਸਰ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News