WHO ਦੇ ਡਾਇਰੈਕਟਰ ਜਨਰਲ ਟੇਡ੍ਰੋਸ ਆਏ ਕੋਰੋਨਾ ਪੀੜਤ ਦੇ ਸੰਪਰਕ ''ਚ, ਹੋਏ ਇਕਾਂਤਵਾਸ

Monday, Nov 02, 2020 - 09:16 AM (IST)

WHO ਦੇ ਡਾਇਰੈਕਟਰ ਜਨਰਲ ਟੇਡ੍ਰੋਸ ਆਏ ਕੋਰੋਨਾ ਪੀੜਤ ਦੇ ਸੰਪਰਕ ''ਚ, ਹੋਏ ਇਕਾਂਤਵਾਸ

ਜੇਨੇਵਾ- ਵਿਸ਼ਵ ਸਿਹਤ ਸੰਗਠਨ ਦੇ ਇਕ ਡਾਇਰੈਕਟਰ ਜਨਰਲ ਟੇਡ੍ਰੋਸ ਐਧਨੋਮ ਘੇਬ੍ਰੇਅਸਿਸ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਮਗਰੋਂ ਇਕਾਂਤਵਾਸ ਵਿਚ ਹਨ। ਟੇਡ੍ਰੋਸ ਨੇ ਐਤਵਾਰ ਨੂੰ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਟਵਿੱਟਰ 'ਤੇ ਲਿਖਿਆ, ਮੈਂ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿਚ ਆ ਗਿਆ ਹਾਂ। ਮੈਂ ਬਿਲਕੁਲ ਠੀਕ ਹਾਂ ਅਤੇ ਮੈਨੂੰ ਕੋਰੋਨਾ ਦਾ ਕੋਈ ਲੱਛਣ ਨਹੀਂ ਹੈ ਪਰ ਸੰਗਠਨ ਦੇ ਨਿਯਮਾਂ ਤਹਿਤ ਮੈਂ ਆਪਣੇ ਆਪ ਨੂੰ ਆਪਣੇ ਘਰ ਵਿਚ ਇਕਾਂਤਵਾਸ ਕਰ ਲਿਆ ਹੈ। 

ਇਹ ਵੀ ਪੜ੍ਹੋ- ਯੂ. ਪੀ. 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, 6 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਅਗਲੇ ਕੁਝ ਦਿਨਾਂ ਤੱਕ ਮੈਂ ਘਰ ਤੋਂ ਹੀ ਕੰਮ ਕਰਾਂਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਿਚਕਾਰ ਸਿਹਤ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਤਾਂ ਕਿ ਅਸੀਂ ਇਸ ਦੇ ਵਾਇਰਸ ਨੂੰ ਫੈਲਣ ਤੋਂ ਰੋਕ ਸਕੀਏ ਅਤੇ ਸਿਹਤ ਕਾਮਿਆਂ 'ਤੇ ਪੈਣ ਵਾਲੇ ਬੋਝ ਨੂੰ ਘੱਟ ਕਰ ਸਕੀਏ। ਉਨ੍ਹਾਂ ਕਿਹਾ ਕਿ ਮੈਂ ਅਤੇ ਸੰਗਠਨ ਵਿਚ ਮੇਰੇ ਸਾਥੀ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਤੇ ਬਾਕੀ ਤਬਕੇ ਦੇ ਲੋਕਾਂ ਦੀ ਸੁਰੱਖਿਆ ਕਰਨ ਦੀ ਦਿਸ਼ਾ ਵਿਚ ਇਕ-ਜੁੱਟ ਹੋ ਕੇ ਕੰਮ ਕਰਨਾ ਜਾਰੀ ਰੱਖਾਂਗੇ। 


author

Lalita Mam

Content Editor

Related News