WHO ਨੇ ਦਿੱਤੀ ਚਿਤਾਵਨੀ, ਦੁਨੀਆ ’ਚ ਦਸਤਕ ਦੇ ਚੁੱਕੀ ਹੈ ਕੋਰੋਨਾ ਦੀ ਤੀਜੀ ਲਹਿਰ

Thursday, Jul 15, 2021 - 02:31 PM (IST)

ਜਿਨੇਵਾ: ਭਾਰਤ ’ਚ ਭਾਵੇਂ ਹੀ ਕੋਰੋਨਾ ਦੀ ਤੀਜੀ ਲਹਿਰ ਆਉਣ ਦੇ ਖ਼ਦਸ਼ਿਆਂ ਨੂੰ ਜ਼ਾਹਰ ਕੀਤਾ ਜਾ ਰਿਹਾ ਹੈ ਪਰ ਵਿਸ਼ਵ ਸਿਹਤ ਸੰਗਠਨ ਦਾ ਕਹਿਣਾ ਹੈ ਕਿ ਇਸ ਨੇ ਦਸਤਕ ਦੇ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਟੇਡਰੋਸ ਅਦਾਨੋਮ ਗੇਬ੍ਰੇਯਸਸ ਨੇ ਬੁੱਧਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਆਪਣੇ ਸ਼ੁਰੂਆਤੀ ਦੌਰ ਵਿਚ ਹੈ। ਦੁਨੀਆ ਭਰ ਵਿਚ ਕੋਰੋਨਾ ਦੇ ਮਾਮਲਿਆਂ ਅਤੇ ਮੌਤਾਂ ਦੇ ਅੰਕੜੇ ਇਕ ਵਾਰ ਫਿਰ ਤੋਂ ਵੱਧਣ ਨੂੰ ਲੈ ਕੇ ਚਿਤਾਵਨੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਇਹ ਗੱਲ ਕਹੀ। ਟੇਡਰੋਸ ਨੇ ਕਿਹਾ, ‘ਬਦਕਿਸਮਤੀ ਨਾਲ ਅਸੀਂ ਕੋਰੋਨਾ ਦੀ ਤੀਜੀ ਲਹਿਰ ਦੇ ਸ਼ੁਰੂਆਤੀ ਦੌਰ ਵਿਚ ਹਾਂ।’ ਦੁਨੀਆ ਵਿਚ ਕੋਰੋਨਾ ਸੰਕਟ ਨਾਲ ਨਜਿੱਠਣ ਲਈ ਬਣੀ ਐਮਰਜੈਂਸੀ ਕਮੇਟੀ ਨੂੰ ਸੰਬੋਧਿਤ ਕਰਦੇ ਹੋਏ ਡਬਲਯੂ.ਐਚ.ਓ. ਦੇ ਮੁਖੀ ਨੇ ਇਹ ਗੱਲ ਕਹੀ।

ਇਹ ਵੀ ਪੜ੍ਹੋ: ਜੁਪੀਟਰ ਦੇ ਚੰਦ ’ਤੇ ਮੌਜੂਦ ਹੈ ਜੀਵਨ! ਇਕ ਫੁੱਟ ਹੇਠਾਂ ਹੀ ਵੱਧ-ਫੁੱਲ ਰਹੀ ਹੈ ਜ਼ਿੰਦਗੀ

ਟੇਡਰੋਸ ਨੇ ਕਿਹਾ, ‘ਡੈਲਟਾ ਵੈਰੀਐਂਟ ਹੁਣ ਦੁਨੀਆ ਦੇ 111 ਦੇਸ਼ਾਂ ਵਿਚ ਪਹੁੰਚ ਚੁੱਕਾ ਹੈ। ਸਾਨੂੰ ਖ਼ਦਸ਼ਾ ਹੈ ਕਿ ਇਹ ਜਲਦੀ ਹੀ ਦੁਨੀਆ ਵਿਚ ਕੋਰੋਨਾ ਦਾ ਸਭ ਤੋਂ ਖ਼ਤਰਨਾਕ ਸਟਰੇਨ ਸਾਬਤ ਹੋਵੇਗਾ।’ ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਕਿ ਕੋਰੋਨਾ ਵਾਇਰਸ ਲਗਾਤਾਰ ਆਪਣਾ ਰੂਪ ਬਦਲ ਰਿਹਾ ਹੈ ਅਤੇ ਖ਼ਤਰਨਾਕ ਵੈਰੀਐਂਟਸ ਦੇ ਤੌਰ ’ਤੇ ਸਾਹਮਣੇ ਆ ਰਿਹਾ ਹੈ। ਟੇਡਰੋਸ ਨੇ ਕਿਹਾ ਕਿ ਉਤਰੀ ਅਮਰੀਕਾ ਅਤੇ ਯੂਰਪ ਵਿਚ ਵੈਕਸੀਨੇਸ਼ਨ ਦੀ ਰਫ਼ਤਾਰ ਤੇਜ਼ ਹੋਣ ਦੇ ਚੱਲਦੇ ਕੋਰੋਨਾ ਮਾਮਲਿਆਂ ਅਤੇ ਮੌਤਾਂ ਵਿਚ ਕੁੱਝ ਸਮੇਂ ਲਈ ਕਮੀ ਦੇਖਣ ਨੂੰ ਮਿਲੀ ਸੀ ਪਰ ਹੁਣ ਫਿਰ ਤੋਂ ਹਾਲਾਤ ਬਦਲ ਗਏ ਹਨ ਅਤੇ ਟਰੈਂਡ ਉਲਟਾ ਹੋ ਗਿਆ ਹੈ।

ਇਹ ਵੀ ਪੜ੍ਹੋ: ਇਮਰਾਨ ਨਹੀਂ, ਵਿਦੇਸ਼ਾਂ ’ਚ ਬੈਠੇ ਪਾਕਿਸਤਾਨੀ ‘ਚਲਾ’ ਰਹੇ ਹਨ ਦੇਸ਼, ਇਕ ਸਾਲ ’ਚ ਭੇਜੇ ਕਈ ਬਿਲੀਅਨ ਡਾਲਰ

ਉਨ੍ਹਾਂ ਕਿਹਾ ਕਿ ਇਕ ਵਾਰ ਫਿਰ ਤੋਂ ਦੁਨੀਆ ਭਰ ਵਿਚ ਕੋਰੋਨਾ ਮਾਮਲਿਆਂ ਵਿਚ ਇਜ਼ਾਫਾ ਦਿਖ ਰਿਹਾ ਹੈ। ਟੇਡਰੋਸ ਨੇ ਕਿਹਾ ਕਿ ਬੀਤਿਆਂ ਹਫ਼ਤਾਂ ਲਗਾਤਾਰ ਅਜਿਹਾ ਚੌਥਾ ਹਫ਼ਤਾ ਸੀ, ਜਦੋਂ ਕੋਰੋਨਾ ਮਾਮਲਿਆਂ ਵਿਚ ਕਮੀ ਦੇਖਣ ਨੂੰ ਮਿਲੀ ਸੀ ਪਰ ਹੁਣ ਇਜ਼ਾਫਾ ਸ਼ੁਰੂ ਹੋ ਗਿਆ ਹੈ। ਇਸ ਦੇ ਇਲਾਵਾ ਮੌਤਾਂ ਦਾ ਅੰਕੜਾ ਵੀ ਲਗਾਤਾਰ 10 ਹਫ਼ਤਿਆਂ ਦੀ ਗਿਰਾਵਟ ਦੇ ਬਾਅਦ ਵਧਦਾ ਦਿਖ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੇ ਚੀਫ ਨੇ ਵੀ ਵੱਧਦੇ ਮਾਮਲਿਆਂ ਦੀ ਵਜ੍ਹਾ ਸਮਾਜਕ ਦੂਰੀ, ਮਾਸਕ ਪਾਉਣ ਦੇ ਨਿਯਮਾਂ ਦਾ ਪਾਲਣ ਨਾ ਹੋਣਾ ਦੱਸਿਆ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਭਾਰਤ ਵਿਚ ਨਵੇਂ ਮਾਮਲਿਆਂ ਦਾ ਅੰਕੜਾ 40,000 ਦੇ ਪਾਰ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: ਇੰਗਲੈਂਡ ਦੌਰੇ ’ਤੇ ਗਈ ਭਾਰਤੀ ਕ੍ਰਿਕਟ ਟੀਮ ਲਈ ਨਵੀਂ ਮੁਸੀਬਤ, 2 ਖਿਡਾਰੀ ਨਿਕਲੇ ਕੋਰੋਨਾ ਪਾਜ਼ੇਟਿਵ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News