ਮਹਾਮਾਰੀ ''ਤੇ ਗਲੋਬਲ ਸਮਝੌਤੇ ਦੀ ਪ੍ਰਕਿਰਿਆ ਸ਼ੁਰੂ ਕਰਨ ''ਤੇ WHO ਨੇ ਮੈਂਬਰ ਦੇਸ਼ਾਂ ਦੀ ਕੀਤੀ ਤਾਰੀਫ਼

12/01/2021 10:20:36 PM

ਜੇਨੇਵਾ-ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਮੁਖੀ ਨੇ ਭਵਿੱਖ 'ਚ ਮਹਾਮਾਰੀਆਂ ਦੀ ਰੋਕਥਾਮ ਅਤੇ ਉਸ ਨਾਲ ਨਜਿੱਠਣ ਲਈ ਇਕ ਅੰਤਰਰਾਸ਼ਟਰੀ ਸਮਝੌਤੇ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਸੰਬੰਧ 'ਚ ਚੁੱਕੇ ਗਏ ਕਦਮਾਂ ਨੂੰ ਲੈ ਕੇ ਮੈਂਬਰ ਦੇਸ਼ਾਂ ਦੀ ਤਾਰੀਫ਼ ਕੀਤੀ ਹੈ। ਡਬਲਯੂ.ਐੱਚ.ਓ. ਦੇ ਡਾਇਰੈਕਟਰ-ਜਨਰਲ ਟੇਡ੍ਰੋਸ ਅਡਾਨੋਮ ਘੇਬ੍ਰੇਯਸਸ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸਿਹਤ ਏਜੰਸੀ ਦੇ ਮੈਂਬਰਾਂ ਦੇ ਵਿਸ਼ੇਸ਼ ਸੈਸ਼ਨ ਦੌਰਾਨ ਗਲੋਬਲ ਸਮਝੌਤੇ ਨਾਲ ਜੁੜਿਆ ਸਰਬਸੰਮਤੀ ਦਾ ਫੈਸਲਾ ਉਤਸ਼ਾਹਜਨਕ ਹੈ।

ਇਹ ਵੀ ਪੜ੍ਹੋ : ਦੱਖਣੀ ਕੋਰੀਆ 'ਚ ਓਮੀਕ੍ਰੋਨ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਸਮਝੌਤੇ ਦਾ ਮਸੌਦਾ ਤਿਆਰ ਕਰਨ ਲਈ ਇਕ 'ਅੰਤਰ-ਸਰਕਾਰੀ ਗੱਲਬਾਤ ਸੰਸਥਾ' ਗਠਿਤ ਕਰਕੇ ਅਗੇ ਕਦਮ ਵਧਾਉਣਾ ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ, ਇਸ ਨੂੰ ਅੰਤਿਮ ਰੂਪ ਦੇਣ 'ਚ ਕਈ ਮਹੀਨਿਆਂ ਦਾ ਸਮਾਂ ਲੱਗ ਸਕਦਾ ਹੈ। ਟੇਡ੍ਰੋਸ ਨੇ ਕਿਹਾ ਕਿ ਅਜੇ ਵੀ ਸਫ਼ਰ ਲੰਬਾ ਹੈ। ਹਾਲਾਂਕਿ, ਹੁਣ ਵੀ ਵਿਚਾਰਾਂ 'ਚ ਇਸ ਨੂੰ ਲੈ ਕੇ ਮਤਭੇਦ ਹਨ ਕਿ ਨਵੇਂ ਸਮਝੌਤੇ ਦਾ ਰੂਪ ਕਿਵੇਂ ਦਾ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਨੂੰ ਕਾਲਾ ਅੰਗ੍ਰੇਜ਼ ਕਹਿ ਕੇ ਪੰਜਾਬ ਦੇ ਲੋਕਾਂ ਦਾ ਅਪਮਾਨ ਕਰ ਰਹੇ ਹਨ ਮੁੱਖ ਮੰਤਰੀ ਚੰਨੀ : ਰਾਘਵ ਚੱਢਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

Karan Kumar

This news is Content Editor Karan Kumar