ਦੱਖਣੀ ਅਫਰੀਕਾ 'ਚ ਮਿਲੇ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ WHO ਨੇ ਦਿੱਤਾ ਓਮਿਕਰੋਨ ਦਾ ਨਾਂ
Saturday, Nov 27, 2021 - 12:00 AM (IST)
ਇੰਟਰਨੈਸ਼ਨਲ ਡੈਸਕ - ਸੰਸਾਰ ਸਿਹਤ ਸੰਗਠਨ (ਡਬਲਿਊ.ਐੱਚ.ਓ.) ਦੀ ਇੱਕ ਸਲਾਹਕਾਰ ਕਮੇਟੀ ਨੇ ਦੱਖਣ ਅਫਰੀਕਾ ਵਿੱਚ ਪਹਿਲੀ ਵਾਰ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੂੰ ‘ਬੇਹੱਦ ਤੇਜ਼ੀ ਨਾਲ ਫੈਲਣ ਵਾਲਾ ਚਿੰਤਾਜਨਕ ਕਿਸਮ’ ਕਰਾਰ ਦਿੱਤਾ ਹੈ। ਡਬਲਿਊ.ਐੱਚ.ਓ. ਨੇ ਇਸ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਯੂਨਾਨੀ ਅੱਖਰ ਓਮਿਕਰੋਨ ਦਾ ਨਾਂ ਦਿੱਤਾ ਹੈ।
ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਦੁਆਰਾ ਸ਼ੁੱਕਰਵਾਰ ਨੂੰ ਕੀਤੀ ਗਈ ਇਹ ਘੋਸ਼ਣਾ ਪਿਛਲੇ ਕੁੱਝ ਮਹੀਨਿਆਂ ਵਿੱਚ ਵਾਇਰਸ ਦੇ ਨਵੇਂ ਵੇਰੀਐਂਟ ਦੇ ਵਰਗੀਕਰਨ ਵਿੱਚ ਪਹਿਲੀ ਵਾਰ ਕੀਤੀ ਗਈ ਹੈ। ਇਸ ਸ਼੍ਰੇਣੀ ਵਿੱਚ ਡੈਲਟਾ ਕਿਸਮ ਦੇ ਕੋਰੋਨਾ ਵਾਇਰਸ ਨੂੰ ਵੀ ਰੱਖਿਆ ਗਿਆ ਸੀ, ਜੋ ਦੁਨੀਆ ਭਰ ਵਿੱਚ ਫੈਲ ਚੁੱਕਾ ਸੀ। ਨਵੇਂ ਵੇਰੀਐਂਟ ਦਾ ਮਾਮਲਾ ਦੱਖਣੀ ਅਫਰੀਕਾ ਵਿੱਚ ਦੇਖਣ ਨੂੰ ਮਿਲਿਆ ਸੀ ਪਰ ਇਹ ਪਹਿਲਾਂ ਹੀ ਹਾਂਗਕਾਂਗ, ਬੈਲਜੀਅਮ ਅਤੇ ਬੋਤਸਵਾਨਾ ਵਿੱਚ ਸਾਹਮਣੇ ਆ ਚੁੱਕਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।