ਹੁਣ ਤੱਕ 38 ਦੇਸ਼ਾਂ ’ਚ ਫੈਲਿਆ ਕੋਰੋਨਾ ਦਾ ਨਵਾਂ ਵੇਰੀਐਂਟ ਓਮੀਕਰੋਨ, ਮੌਤ ਦਾ ਕੋਈ ਮਾਮਲਾ ਨਹੀਂ : WHO
Saturday, Dec 04, 2021 - 02:44 PM (IST)
ਜਿਨੇਵਾ : ਕੋਰੋਨਾ ਵਾਇਰਸ ਦਾ ਨਵਾਂ ਵੇਰੀਐਂਟ ਦੁਨੀਆ ਦੇ 38 ਦੇਸ਼ਾਂ ਤੱਕ ਪਹੁੰਚ ਗਿਆ ਹੈ। ਹਾਲਾਂਕਿ ਇਸ ਨਾਲ ਅਜੇ ਤੱਕ ਇਕ ਵੀ ਮੌਤ ਨਹੀਂ ਹੋਈ ਹੈ। ਇਸ ਗੱਲ ਦੀ ਜਾਣਕਾਰੀ ਵਿਸ਼ਵ ਸਿਹਤ ਸੰਠਗਨ (ਡਬਲਯੂ.ਐੱਚ.ਓ.) ਨੇ ਦਿੱਤੀ ਹੈ। ਡਬਲਯੂ.ਐੱਚ.ਓ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੁਨੀਆ ਭਰ ਵਿਚ ਅਧਿਕਾਰੀਆਂ ਨੇ ਓਮੀਕਰੋਨ ਨੂੰ ਰੋਕਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ। ਸੰਗਠਨ ਨੇ ਕਿਹਾ ਕਿ ਓਮੀਕਰੋਨ ਗਲੋਬਲ ਆਰਥਿਕ ਸੁਧਾਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਅਮਰੀਕਾ ਅਤੇ ਆਸਟ੍ਰੇਲੀਆ ਨੇ ਵੇਰੀਐਂਟ ਦੇ ਸਥਾਨਕ ਰੂਪ ਨਾਲ ਪ੍ਰਸਾਰਿਤ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਅਮਰੀਕਾ ’ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੇ ਦੋਸ਼ ’ਚ 3 ਭਾਰਤੀ ਗ੍ਰਿਫ਼ਤਾਰ
ਓਮੀਕਰੋਨ ਵੇਰੀਐਂਟ ਕਾਰਨ ਦੱਖਣੀ ਅਫਰੀਕਾ ਵਿਚ ਤੇਜ਼ੀ ਨਾਲ ਕੋਰੋਨਾ ਸੰਕ੍ਰਮਣ ਦੇ ਮਾਮਲੇ ਵਧੇ ਹਨ। ਇਹ ਸੰਖਿਆ ਹੁਣ 30 ਲੱਖ ਤੱਕ ਪਹੁੰਚ ਗਈ ਹੈ। ਡਬਲਯੂ.ਐੱਚ.ਓ. ਨੇ ਚਿਤਾਵਨੀ ਦਿੱਤੀ ਹੈ ਕਿ ਇਹ ਪਤਾ ਕਰਨ ਵਿਚ ਹਫ਼ਤੇ ਲੱਗ ਸਕਦੇ ਹਨ ਕਿ ਵੇਰੀਐਂਟ ਕਿੰਨਾ ਖ਼ਤਰਨਾਕ ਹੈ, ਕੀ ਇਹ ਜ਼ਿਆਦਾ ਗੰਭੀਰ ਬੀਮਾਰੀ ਦਾ ਕਾਰਨ ਬਣ ਸਕਦਾ ਹੈ ਅਤੇ ਇਸ ਖ਼ਿਲਾਫ਼ ਵੈਕਸੀਨ ਅਤੇ ਇਲਾਜ ਕਿੰਨਾ ਪ੍ਰਭਾਵੀ ਹੈ। ਡਬਲਯੂ.ਐੱਚ.ਓ. ਨੇ ਐਮਰਜੈਂਸੀ ਡਾਇਰੈਕਟਰ ਮਾਈਕਲ ਰਿਆਨ ਨੇ ਕਿਹਾ, ‘ਅਸੀਂ ਉਹ ਜਵਾਬ ਪਤਾ ਕਰਨ ਜਾ ਰਹੇ ਹਾਂ, ਜਿਸ ਨੂੰ ਹਰ ਕਿਸ ਨੂੰ ਜਾਣਨ ਦੀ ਜ਼ਰੂਰਤ ਹੈ।’
ਡਬਲਯੂ.ਐੱਚ.ਓ. ਨੇ ਕਿਹਾ ਕਿ ਉਸ ਨੂੰ ਫਿਲਹਾਲ ਓਮੀਕਰੋਨ ਨਾਲ ਸਬੰਧਤ ਮੌਤ ਦੀ ਕੋਈ ਖ਼ਬਰ ਨਹੀਂ ਮਿਲੀ ਹੈ ਪਰ ਨਵੇਂ ਵੇਰੀਐਂਟ ਦੇ ਪ੍ਰਸਾਰ ਨੂੰ ਲੈ ਕੇ ਇਹ ਚਿਤਾਵਨੀ ਦਿੱਤੀ ਹੈ ਕਿ ਇਹ ਅਗਲੇ ਕੁੱਝ ਮਹੀਨਿਆਂ ਵਿਚ ਯੂਰਪ ਦੇ ਅੱਧੇ ਤੋਂ ਵੱਧ ਕੋਵਿਡ ਮਾਮਲਿਆਂ ਦਾ ਕਾਰਨ ਬਣ ਸਕਦਾ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।