ਵਿਕਰਮਸਿੰਘੇ ਨੇ ਈਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਦੇ ਦੇਹਾਂਤ ''ਤੇ ਪ੍ਰਗਟਾਇਆ ਦੁੱਖ

05/20/2024 4:55:42 PM

ਕੋਲੰਬੋ (ਯੂਐਨਆਈ): ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਨੇ ਸੋਮਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਇਸੀ, ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਅਤੇ ਹੋਰ ਸੀਨੀਅਰ ਈਰਾਨੀ ਅਧਿਕਾਰੀਆਂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਈਰਾਨ ਦੇ ਰਾਸ਼ਟਰਪਤੀ ਰਈਸੀ ਅਤੇ ਵਿਦੇਸ਼ ਮੰਤਰੀ ਅਬਦੁਲਹਿਯਾਨ ਦੀ ਐਤਵਾਰ ਨੂੰ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਈਰਾਨ 'ਚ ਹੈਲੀਕਾਪਟਰ ਹਾਦਸਾ : ਰਾਸ਼ਟਰਪਤੀ, ਵਿਦੇਸ਼ ਮੰਤਰੀ ਅਤੇ ਹੋਰਾਂ ਦੀਆਂ ਮਿਲੀਆਂ ਲਾਸ਼ਾਂ 

ਹੈਲੀਕਾਪਟਰ 'ਤੇ ਸਵਾਰ ਲੋਕਾਂ 'ਚ ਰਾਸ਼ਟਰਪਤੀ ਰਇਸੀ, ਵਿਦੇਸ਼ ਮੰਤਰੀ ਅਬਦੁੱਲਾਯਾਨ, ਈਰਾਨ ਦੇ ਪੂਰਬੀ ਅਜ਼ਰਬਾਈਜਾਨ ਸੂਬੇ ਦੇ ਗਵਰਨਰ ਮਲਕ ਰਹਿਮਤੀ ਅਤੇ ਪੂਰਬੀ ਅਜ਼ਰਬਾਈਜਾਨ ਸੂਬੇ 'ਚ ਇਸਲਾਮਿਕ ਕ੍ਰਾਂਤੀ ਦੇ ਨੇਤਾ ਦੇ ਨੁਮਾਇੰਦੇ ਅਯਾਤੁੱਲਾ ਮੁਹੰਮਦ ਅਲੀ-ਹਾਸ਼ੇਮ ਸਮੇਤ ਕਈ ਹੋਰ ਲੋਕ ਸ਼ਾਮਲ ਸਨ। ਇਹ ਹੈਲੀਕਾਪਟਰ ਪੂਰਬੀ ਅਜ਼ਰਬਾਈਜਾਨ ਸੂਬੇ 'ਚ ਸੰਘਣੇ ਜੰਗਲ 'ਚ ਹਾਦਸਾਗ੍ਰਸਤ ਹੋ ਗਿਆ ਸੀ। ਵਿਕਰਮਸਿੰਘੇ ਨੇ ਸੋਸ਼ਲ ਮੀਡੀਆ 'ਤੇ ਦੁਖੀ ਪਰਿਵਾਰਾਂ, ਸਰਕਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਡੂੰਘੀ ਸੰਵੇਦਨਾ ਜ਼ਾਹਰ ਕੀਤੀ। ਉਨ੍ਹਾਂ ਕਿਹਾ, "ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਰਾਸ਼ਟਰਪਤੀ ਰਇਸੀ, ਵਿਦੇਸ਼ ਮੰਤਰੀ ਅਬੁੱਲਾਯਾਨ ਅਤੇ ਉਨ੍ਹਾਂ ਦੀ ਟੀਮ ਦੇ ਹੋਰ ਮੈਂਬਰਾਂ ਦੇ ਨਾਲ ਹਨ।" ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼੍ਰੀਲੰਕਾ ਈਰਾਨ ਅਤੇ ਇਸਦੇ ਨਾਗਰਿਕਾਂ ਦੇ ਨਾਲ ਖੜ੍ਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News