ਜੰਗਲੀ ਅੱਗ ਦਾ ਕਹਿਰ, 450 ਤੋਂ ਵੱਧ ਘਰ ਖਤਰੇ ''ਚ, ਹਾਈ ਅਲਰਟ ਜਾਰੀ (ਤਸਵੀਰਾਂ)
Wednesday, Aug 06, 2025 - 11:13 AM (IST)

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਭਿਆਨਕ ਜੰਗਲੀ ਅੱਗ ਫੈਲ ਗਈ ਹੈ। ਪਿਛਲੇ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਇਹ ਅੱਗ ਤੇਜ਼ੀ ਦੇ ਨਾਲ ਫੈਲ ਰਹੀ ਹੈ। ਅੱਗ ਕਾਰਨ ਸੰਘਣਾ ਧੂੰਆਂ ਫੈਲ ਗਿਆ ਹੈ ਅਤੇ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਇਸ ਲਈ ਅਧਿਕਾਰੀ ਹਾਈ ਅਲਰਟ 'ਤੇ ਹਨ। 'ਗਿਫੋਰਡ ਫਾਇਰ' ਵਜੋਂ ਜਾਣੀ ਜਾਂਦੀ ਇਹ ਅੱਗ ਹੁਣ 65,000 ਏਕੜ ਤੋਂ ਵੱਧ ਰਕਬੇ ਵਿੱਚ ਫੈਲ ਗਈ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਲਈ ਜਾਰੀ ਕੀਤੀ ਨਵੀਂ ਚੇਤਾਵਨੀ
ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ ਭਿਆਨਕ ਅੱਗ ਨੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੰਘਣਾ ਧੂੰਆਂ ਫੈਲਾ ਦਿੱਤਾ। ਅਧਿਕਾਰੀਆਂ ਨੇ ਦੱਖਣੀ ਕੈਲੀਫੋਰਨੀਆ ਕਾਉਂਟੀਆਂ ਜਿਵੇਂ ਕਿ ਲਾਸ ਏਂਜਲਸ, ਵੈਂਚੁਰਾ ਅਤੇ ਕਰਨ ਦੇ ਨਾਲ-ਨਾਲ ਗੁਆਂਢੀ ਲਾਸ ਵੇਗਾਸ ਦੇ ਨਿਵਾਸੀਆਂ ਨੂੰ ਸੁਚੇਤ ਕਰ ਦਿੱਤਾ ਹੈ। ਹਵਾ ਦੀ ਗੁਣਵੱਤਾ ਵਿਗੜਨ ਕਾਰਨ ਕਈ ਸਲਾਹਾਂ ਜਾਰੀ ਕੀਤੀਆਂ ਗਈਆਂ ਹਨ। ਨੇੜਲੇ ਖੇਤਰਾਂ ਦੇ ਲੋਕਾਂ ਨੂੰ ਜੋ ਸਭ ਤੋਂ ਵੱਧ ਪ੍ਰਭਾਵਿਤ ਹਨ, ਉਨ੍ਹਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਅਧਿਕਾਰੀ ਅੱਗ 'ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਅਧਿਕਾਰੀਆਂ ਨੇ ਕਿਹਾ ਅੱਗ 'ਤੇ ਸਿਰਫ਼ 3 ਪ੍ਰਤੀਸ਼ਤ ਕਾਬੂ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਮੌਸਮ ਦੀ ਸਥਿਤੀ ਕਾਰਨ ਰੁਕਾਵਟਾਂ ਨੂੰ ਨਹੀਂ ਹਟਾਇਆ ਜਾ ਰਿਹਾ ਸੀ। ਅਧਿਕਾਰੀਆਂ ਨੇ ਅੱਗ ਕਾਰਨ ਆਲੇ-ਦੁਆਲੇ ਦੀਆਂ ਸੜਕਾਂ ਨੂੰ ਵੀ ਬੰਦ ਕਰ ਦਿੱਤਾ ਹੈ। ਇਸ ਨਾਲ ਆਵਾਜਾਈ ਵਿੱਚ ਵਿਘਨ ਪਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੌਸਮ ਗਰਮ ਹੋ ਜਾਵੇਗਾ ਅਤੇ ਹਾਲਾਤ ਹੋਰ ਵੀ ਗੰਭੀਰ ਹੋ ਜਾਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।