ਰਾਸ਼ਟਰਪਤੀ ਚੋਣ ਦੇ ਉਮੀਦਵਾਰ ਟਰੰਪ ਨੇ ਗੈਰ ਕਾਨੂੰਨੀ ਪ੍ਰਵਾਸ ਨੂੰ ਰੋਕਣ ਸਬੰਧੀ ਕੀਤਾ ਇਹ ਦਾਅਵਾ

03/13/2024 12:49:49 PM

ਵਾਸ਼ਿੰਗਟਨ, (ਰਾਜ ਗੋਗਨਾ )—ਦੇਸ਼ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਖੁਲਾਸਾ ਕੀਤਾ ਹੈ ਕਿ ਜੇਕਰ ਉਹ ਇਸ ਵਾਰ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਕੀ ਕਰਨਗੇ। ਉਸਨੇ ਕਿਹਾ ਕਿ ਉਹ ਵਾਸ਼ਿੰਗਟਨ ਦੇ ਕੈਪੀਟਲ ਹਿੱਲ 'ਤੇ 2021 ਦੇ ਹਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਤੁਰੰਤ ਰਿਹਾਅ ਕਰੇਗਾ ਅਤੇ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਲਈ ਮੈਕਸੀਕੋ ਨਾਲ ਲੱਗਦੀ ਸਰਹੱਦ ਨੂੰ ਬੰਦ ਕਰ ਦੇਵੇਗਾ।

ਇਹ ਵੀ ਪੜ੍ਹੋ : ਗ੍ਰੀਨ ਕਾਰਡ ਅਰਜ਼ੀਆਂ ਦਾ ਬੈਕਲਾਗ ਤੁਰੰਤ ਖ਼ਤਮ ਕਰਨ ਦੀ ਮੰਗ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ

ਇਸ ਸਬੰਧ 'ਚ ਟਰੰਪ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ ਟਰੁੱਥ ਸ਼ੋਸ਼ਲ (Truth Social)  'ਤੇ ਇਕ ਪੋਸਟ ਪਾਈ ਹੈ। ਸੰਨ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ, ਟਰੰਪ ਨੇ ਜੋਅ ਬਾਈਡੇਨ ਦੀ ਜਿੱਤ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਭਾਸ਼ਣ ਦਿੱਤਾ। ਇਸ ਤੋਂ ਨਾਰਾਜ਼ ਉਨ੍ਹਾਂ ਦੇ ਸਮਰਥਕਾਂ ਨੇ 6 ਜਨਵਰੀ 2021 ਨੂੰ ਵਾਸ਼ਿੰਗਟਨ ਦੀ ਇਤਿਹਾਸਕ ਕੈਪੀਟਲ ਹਿੱਲ ਦੀ  ਇਮਾਰਤ 'ਤੇ ਹਮਲਾ ਕਰ ਦਿੱਤਾ ਸੀ । ਇਸ ਮਾਮਲੇ ਵਿੱਚ ਸੈਂਕੜੇ ਲੋਕ ਗ੍ਰਿਫ਼ਤਾਰ ਵੀ ਹੋ ਚੁੱਕੇ ਹਨ ਅਤੇ ਜੇਲ੍ਹਾਂ ਵਿੱਚ ਸਜ਼ਾ ਕੱਟ ਰਹੇ ਹਨ। 

ਇਹ ਵੀ ਪੜ੍ਹੋ : ਚੋਣ ਸਰਗਰਮੀਆਂ ਦਰਮਿਆਨ ਅਮਰੀਕਾ 'ਚ 'TikTok' ਦੀ ਰਾਜਨੀਤੀ, ਐਪ ਬੈਨ 'ਤੇ ਟਰੰਪ ਦਾ ਯੂ-ਟਰਨ

25 ਅਪ੍ਰੈਲ ਨੂੰ, ਸੰਯੁਕਤ ਰਾਜ ਦੀ ਸੁਪਰੀਮ ਕੋਰਟ ਵੱਲੋ  ਕੈਪੀਟਲ ਹਿੱਲ ਬਗਾਵਤ ਦੇ ਮਾਮਲੇ ਵਿੱਚ ਰਾਸ਼ਟਰਪਤੀ ਨੂੰ ਸੰਵਿਧਾਨਕ ਸੁਰੱਖਿਆ ਦੇ ਮਾਮਲੇ ਵਿੱਚ ਟਰੰਪ ਦੇ ਖਿਲਾਫ ਇੱਕ ਅਹਿਮ ਫੈਸਲਾ ਸੁਣਾਏਗੀ। ਇਸ ਫੈਸਲੇ 'ਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਟਰੰਪ ਨੂੰ ਦੂਜੇ ਕਾਰਜਕਾਲ ਲਈ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਦਾ ਅਧਿਕਾਰ ਹੈ ਜਾਂ ਨਹੀਂ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਦੀ ਚੋਣ ਇਸ ਸਾਲ 5 ਨਵੰਬਰ ਅਮਰੀਕਾ ਵਿੱਚ ਹੋਣੀ ਹੈ। ਇਸ ਚੋਣ ਵਿੱਚ ਟਰੰਪ ਅਤੇ ਮੌਜੂਦਾ ਰਾਸ਼ਟਰਪਤੀ ਬਾਈਡੇਨ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣਗੇ। ਟਰੰਪ ਪਹਿਲਾਂ ਹੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦਾ ਫੈਸਲਾ ਕਰਨ ਵਾਲੀਆਂ ਰਿਪਬਲਿਕਨ ਪ੍ਰਾਇਮਰੀਜ਼ ਚੋਣਾਂ ਜਿੱਤ ਚੁੱਕੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


Tarsem Singh

Content Editor

Related News