ਹੰਬੋਲਟ ਹਾਦਸਾ: ਕੀ ਜਸਕੀਰਤ ਸਿੱਧੂ ਨੂੰ ਕੈਨੇਡਾ ''ਚ ਰਹਿਣ ਦੀ ਮਿਲੇਗੀ ਇਜਾਜ਼ਤ? ਡਿਪੋਰਟੇਸ਼ਨ ''ਤੇ ਮੁੜ ਲਟਕੀ ਤਲਵਾਰ

Wednesday, Mar 04, 2026 - 10:03 PM (IST)

ਹੰਬੋਲਟ ਹਾਦਸਾ: ਕੀ ਜਸਕੀਰਤ ਸਿੱਧੂ ਨੂੰ ਕੈਨੇਡਾ ''ਚ ਰਹਿਣ ਦੀ ਮਿਲੇਗੀ ਇਜਾਜ਼ਤ? ਡਿਪੋਰਟੇਸ਼ਨ ''ਤੇ ਮੁੜ ਲਟਕੀ ਤਲਵਾਰ

ਵੈਨਕੂਵਰ (ਮਲਕੀਤ ਸਿੰਘ) - ਸਾਲ 2018 ਵਿੱਚ ਕੈਨੇਡਾ ਦੇ ਸਸਕੈਚਵਨ ਸੂਬੇ ਵਿੱਚ ਵਾਪਰੇ ਦਰਦਨਾਕ ਹੰਬੋਲਟ ਬ੍ਰੋਂਕੋਸ ਬੱਸ ਹਾਦਸੇ ਲਈ ਜ਼ਿੰਮੇਵਾਰ ਮੰਨੇ ਜਾਂਦੇ ਜਸਕੀਰਤ ਸਿੰਘ ਸਿੱਧੂ ਨੂੰ ਆਉਣ ਵਾਲਿਆਂ ਹਫ਼ਤਿਆਂ ਵਿੱਚ ਕੈਨੇਡਾ ਤੋਂ ਡਿਪੋਰਟ ਕਰਨ ਦਾ ਮਾਮਲਾ ਮੁੜ ਚਰਚਾ ਵਿੱਚ ਹੈ। ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰਾਂ ਤੇ ਹਾਦਸੇ ਤੋਂ ਬਚੇ ਲੋਕਾਂ ਵਿੱਚ ਵੱਖ-ਵੱਖ ਵਿਚਾਰ ਸਾਹਮਣੇ ਆ ਰਹੇ ਹਨ।

ਜਾਣਕਾਰੀ ਮੁਤਾਬਕ ਜਸਕੀਰਤ ਸਿੰਘ ਸਿੱਧੂ ਉਹ ਟਰੱਕ ਚਲਾ ਰਿਹਾ ਸੀ, ਜਿਸ ਦੀ ਹੰਬੋਲਟ ਬ੍ਰੋਂਕੋਸ ਜੂਨੀਅਰ ਆਈਸ ਹਾਕੀ ਟੀਮ ਦੀ ਬੱਸ ਨਾਲ ਭਿਆਨਕ ਟੱਕਰ ਹੋਈ ਸੀ। ਇਸ ਦਿਲ ਦਹਿਲਾ ਦੇਣ ਵਾਲੇ ਹਾਦਸੇ ਵਿੱਚ ਕਈ ਖਿਡਾਰੀਆਂ ਅਤੇ ਟੀਮ ਮੈਂਬਰਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ।

ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਜ਼ਾ ਕੱਟਣ ਤੋਂ ਬਾਅਦ ਜਸਕੀਰਤ ਸਿੰਘ ਸਿੱਧੂ ਨੂੰ ਜਲਦ ਹੀ ਕੈਨੇਡਾ ਤੋਂ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਕੁਝ ਪੀੜਤ ਪਰਿਵਾਰ ਉਸ ਦੀ ਡਿਪੋਰਟੇਸ਼ਨ ਦਾ ਸਮਰਥਨ ਕਰ ਰਹੇ ਹਨ, ਜਦਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਉਸ ਨੂੰ ਕੈਨੇਡਾ ਵਿੱਚ ਹੀ ਰਹਿਣ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਦੂਜੇ ਪਾਸੇ, ਸਿੱਧੂ ਦੀ ਪਤਨੀ ਅਤੇ ਦੋ ਬੱਚੇ ਕੈਨੇਡਾ ਵਿੱਚ ਰਹਿੰਦੇ ਹਨ ਅਤੇ ਉਹ ਸਰਕਾਰ ਕੋਲ ਅਪੀਲ ਕਰ ਰਹੇ ਹਨ ਕਿ ਪਰਿਵਾਰਕ ਹਾਲਾਤਾਂ ਨੂੰ ਦੇਖਦੇ ਹੋਏ ਉਸ ਨੂੰ ਦੇਸ਼ ਵਿੱਚ ਰਹਿਣ ਦੀ ਆਗਿਆ ਦਿੱਤੀ ਜਾਵੇ।


author

Inder Prajapati

Content Editor

Related News