ਪਾਕਿਸਤਾਨ ''ਚ ਨਵੀਂ ਸਰਕਾਰ ਨਾਲ ਕੰਮ ਕਰਨ ਦੇ ਮੌਕੇ ਲੱਭਾਂਗੇ : ਅਮਰੀਕਾ

Monday, Jul 30, 2018 - 07:48 AM (IST)

ਵਾਸ਼ਿੰਗਟਨ— ਅਮਰੀਕਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਸੀਂ ਪਾਕਿਸਤਾਨ 'ਚ ਨਵੀਂ ਸਰਕਾਰ ਬਣਨ ਤੋਂ ਬਾਅਦ ਉਥੋਂ ਦੇ ਨਵੇਂ ਨੇਤਾਵਾਂ ਨਾਲ ਕੰਮ ਕਰਨ ਦੇ ਮੌਕੇ ਲੱਭਾਂਗੇ ਅਤੇ ਦੱਖਣ ਏਸ਼ੀਆ 'ਚ ਸੁਰੱਖਿਆ, ਸਥਿਰਤਾ ਤੇ ਸਮਰੱਥਾ ਵਧਾਉਣ ਦੀ ਕੋਸ਼ਿਸ਼ ਕਰਾਂਗੇ। ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਮਰੀਕਾ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਅਧਿਕਾਰਕ ਤੌਰ 'ਤੇ ਐਲਾਨੇ ਜਾਣ ਵਾਲੇ ਨਤੀਜਿਆਂ ਤੇ ਸੁਪਰਵਾਈਜ਼ਰਾਂ ਦੇ ਸ਼ੁਰੂਆਤੀ ਨਤੀਜੇ ਜਾਰੀ ਕਰਨ ਦਾ ਇੰਤਜ਼ਾਰ ਕਰ ਰਿਹਾ ਹੈ। ਆਪਣੀ ਪਾਰਟੀ ਪਾਕਿਸਤਾਨ ਤਹਰੀਕ-ਏ-ਇਨਸਾਫ (ਪੀ. ਟੀ. ਆਈ.) ਦੇ ਸਭ ਤੋਂ ਵੱਡੇ ਦਲ ਦੇ ਤੌਰ 'ਤੇ ਉਭਰਨ ਤੋਂ ਬਾਅਦ ਇਮਰਾਨ ਖਾਨ ਨੇ ਆਮ ਚੋਣਾਂ 'ਚ ਜਿੱਤ ਦਾ ਦਾਅਵਾ ਕੀਤਾ। ਸੰਸਦੀ ਚੋਣਾਂ ਦੇ ਨਤੀਜਿਆਂ ਤੇ ਰੁਝਾਨਾਂ ਮੁਤਾਬਕ ਪੀ. ਟੀ. ਆਈ. 105 ਸੀਟਾਂ ਜਿੱਤ ਚੁੱਕੀ ਹੈ।


Related News