4 ਸਾਲਾਂ ਦੇ ਤਣਾਅ ਨਾਲ ਨਾ ਭਾਰਤ ਨੂੰ ਕੁਝ ਹਾਸਲ ਹੋਇਆ, ਨਾ ਚੀਨ ਨੂੰ : ਜੈਸ਼ੰਕਰ

03/13/2024 10:15:31 AM

ਨਵੀਂ ਦਿੱਲੀ (ਭਾਸ਼ਾ)- ਪੂਰਬੀ ਲੱਦਾਖ ਵਿਚ ਚੀਨ ਨਾਲ ਲੱਗਭਗ 4 ਸਾਲਾਂ ਤੋਂ ਜਾਰੀ ਸਰਹੱਦੀ ਵਿਵਾਦ ਦੇ ਪਿਛੋਕੜ ਵਿਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਇਸ ਮਿਆਦ ਦੌਰਾਨ ਤਣਾਅ ਨਾਲ ਦੋਵਾਂ ਦੇਸ਼ਾਂ ਵਿਚੋਂ ਕਿਸੇ ਨੂੰ ਵੀ ਕੁਝ ਹਾਸਲ ਨਹੀਂ ਹੋਇਆ। ਜੈਸ਼ੰਕਰ ਨੇ ਕਿਹਾ ਕਿ ਭਾਰਤ ਇਕ ਨਿਰਪੱਖ ਅਤੇ ਨਿਆਂਪੂਰਨ ਹੱਲ ਲੱਭਣ ਲਈ ਵਚਨਬੱਧ ਹੈ ਪਰ ਅਜਿਹਾ ਹੱਲ ਹੋਣਾ ਚਾਹੀਦਾ ਹੈ, ਜੋ ਸਮਝੌਤਿਆਂ ਦਾ ਸਨਮਾਨ ਕਰਦਾ ਹੋਵੇ ਅਤੇ ਅਸਲ ਕੰਟਰੋਲ ਲਾਈਨ ਨੂੰ ਮਾਨਤਾ ਦਿੰਦਾ ਹੋਵੇ।

ਇਹ ਖ਼ਬਰ ਵੀ ਪੜ੍ਹੋ -  ਜੁੜਵਾ ਬੱਚਿਆਂ ਦੇ ਜਨਮ ਦੀਆਂ ਖ਼ਬਰਾਂ ਵਿਚਾਲੇ ਮੂਸੇਵਾਲਾ ਦੇ ਪਿਤਾ ਨੇ ਸਾਂਝੀ ਕੀਤੀ ਖ਼ਾਸ ਪੋਸਟ

ਉਨ੍ਹਾਂ ਇਕ ਸਮਾਗਮ ’ਚ ਚਰਚਾ ਦੌਰਾਨ ਕਿਹਾ ਕਿ ਭਾਰਤ ਨੇ ‘ਪਾਕਿਸਤਾਨ ਨਾਲ ਗੱਲਬਾਤ ਲਈ ਕਦੇ ਵੀ ਆਪਣੇ ਦਰਵਾਜ਼ੇ ਬੰਦ ਨਹੀਂ ਕੀਤੇ ਪਰ ਅੱਤਵਾਦ ਦਾ ਮੁੱਦਾ ਇਮਾਨਦਾਰੀ ਨਾਲ ਗੱਲਬਾਤ ਦੇ ਕੇਂਦਰ ਵਿਚ ਹੋਣਾ ਚਾਹੀਦਾ ਹੈ। ਹਾਲ ਹੀ ਵਿਚ ਦੱਖਣੀ ਕੋਰੀਆ ਅਤੇ ਜਾਪਾਨ ਦੀ ਅਧਿਕਾਰਤ ਯਾਤਰਾ ਤੋਂ ਵਾਪਸ ਪਰਤੇ ਜੈਸ਼ੰਕਰ ਨੇ ਕੂਟਨੀਤੀ ਦੇ ਬਦਲਦੇ ਸੁਭਾਅ ਤੋਂ ਲੈ ਕੇ ਬਦਲ ਰਹੀ ਗਲੋਬਲ ਵਿਵਸਥਾ ਸਮੇਤ ਕਈ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਖ਼ਬਰ ਵੀ ਪੜ੍ਹੋ - ਅੰਬਾਨੀਆਂ ਕਾਰਨ ਦਿਲਜੀਤ ਨੂੰ ਟਰੋਲ ਕਰਨ ਵਾਲਿਆਂ ਨੂੰ ਰੇਸ਼ਮ ਸਿੰਘ ਦਾ ਮੂੰਹ ਤੋੜ ਜਵਾਬ, ਸ਼ਰੇਆਮ ਆਖੀਆਂ ਇਹ ਗੱਲਾਂ

ਜਦੋਂ ਉਨ੍ਹਾਂ ਤੋਂ ਸਵਾਲ ਕੀਤੇ ਗਏ ਕਿ ਸਰਹੱਦੀ ਮੁੱਦੇ ਨੂੰ ਸੁਲਝਾਉਣ ਲਈ ਚੀਨੀ ਪੱਖ ਨੇ ਬੀਤੇ ਸਮੇਂ ਵਿਚ ਕਿੰਨ੍ਹਾਂ ਪ੍ਰਸਤਾਵਾਂ ਦੀ ਪੇਸ਼ਕਸ਼ ਕੀਤੀ ਅਤੇ ਕੀ ਕਦੇ ਅਜਿਹੀ ਸਥਿਤੀ ਬਣੀ ਜਦੋਂ ਉਨ੍ਹਾਂ ਨੂੰ ਅਜਿਹਾ ਲੱਗਾ ਕਿ ਇਸ ਮੁੱਦੇ ਨੂੰ ਅਸਲ ਵਿਚ ਹੱਲ ਕੀਤਾ ਜਾ ਸਕਦਾ ਹੈ ਤਾਂ ਜੈਸ਼ੰਕਰ ਨੇ ਕਿਹਾ ਕਿ ਸਰਹੱਦੀ ਵਿਵਾਦਾਂ ’ਤੇ ਗੱਲਬਾਤ ਕਰ ਰਹੇ ਹਰੇਕ ਦੇਸ਼ ਨੂੰ ਇਹ ਮੰਨਣਾ ਹੁੰਦਾ ਹੈ ਕਿ ਇਸਦਾ ਕੋਈ ਹੱਲ ਜ਼ਰੂਰ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

sunita

This news is Content Editor sunita