ਵੁਲਵਰਹੈਂਪਟਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

04/23/2024 1:32:48 PM

ਵੁਲਵਰਹੈਂਪਟਨ (ਸਰਬਜੀਤ ਸਿੰਘ ਬਨੂੜ)- ਇੰਗਲੈਂਡ ਦੇ ਸ਼ਹਿਰ ਵੁਲਵਰਹੈਂਪਟਨ ਵਿਖੇ ਖਾਲਸਾ ਪੰਥ ਦੇ 325ਵੇਂ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਤੋਂ ਆਰੰਭ ਹੋਇਆ ਅਤੇ ਗੁਰੂ ਰਵਿਦਾਸ ਗੁਰਦੁਆਰਾ ਡਡਲੀ ਰੋਡ ਅਤੇ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸੈਜਲੀ ਸਟ੍ਰੀਟ ਗੁਰੂ ਘਰ ਵਿਖੇ ਸਮਾਪਤ ਹੋਇਆ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਵਿਆਹੁਤਾ ਸ਼ਖ਼ਸ ਨੇ ਕੁੱਟ-ਕੁੱਟ ਕੇ ਮਾਰੀ ਪ੍ਰੇਮਿਕਾ, ਹੁਣ ਅਦਾਲਤ ਨੇ ਸੁਣਾਈ ਇਹ ਸਜ਼ਾ

ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ। ਇਸ ਦੌਰਾਨ ਨੌਜਵਾਨ ਰਾਜ ਕਰੇਗਾ ਖਾਲਸਾ , ਖ਼ਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਨਗਰ ਕੀਰਤਨ ਦੇ ਰਸਤੇ ਵਿੱਚ ਸਮੂਹ ਭਾਈਚਾਰੇ ਵੱਲੋਂ ਸੰਗਤਾਂ ਲਈ ਲੰਗਰਾਂ ਦਾ ਇੰਤਜ਼ਾਮ ਕੀਤਾ ਗਿਆ ਸੀ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸੈਜਲੀ ਸਟ੍ਰੀਟ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਨਿੱਝਰ, ਸਿੱਖ ਫੈਡਰੇਸ਼ਨ ਯੂ.ਕੇ. ਦੇ ਸੀਨੀਅਰ ਆਗੂ ਹਰਦੀਸ਼ ਸਿੰਘ ਪੱਤੜ, ਭਾਈ ਕੁਲਵੰਤ ਸਿੰਘ ਮੁਠੱਡਾ, ਬਲਵਿੰਦਰ ਸਿੰਘ ਢਿੱਲੋਂ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ; ਹੁਣ ਭਾਰਤੀਆਂ ਨੂੰ ਮਿਲੇਗਾ ਲੰਬੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ, 29 ਦੇਸ਼ਾਂ 'ਚ ਜਾਣਾ ਹੋਵੇਗਾ ਆਸਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8 

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

cherry

This news is Content Editor cherry