ਅਲਬਰਟਾ ''ਚ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, ਔਰਤ ਦੀ ਮੌਤ
Sunday, Feb 04, 2018 - 05:12 PM (IST)

ਅਲਬਰਟਾ— ਕੈਨੇਡਾ ਦੇ ਅਲਬਰਟਾ 'ਚ ਸ਼ਨੀਵਾਰ ਦੀ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੈਨੇਡੀਅਨ ਪੁਲਸ ਮੁਤਾਬਕ ਹਾਦਸਾ ਅਲਬਰਟਾ ਦੇ ਸ਼ਹਿਰ ਚੈਸਟਰਮੇਰ ਦੇ ਨੇੜੇ ਹਾਈਵੇਅ-1 'ਤੇ ਵਾਪਰਿਆ।
ਪੁਲਸ ਮੁਤਾਬਕ ਦੋ ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਪੁਲਸ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਔਰਤ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ਪਰ ਹਾਦਸੇ ਦੇ ਕਾਰਨਾਂ ਬਾਰੇ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ। ਹਾਦਸੇ ਤੋਂ ਬਾਅਦ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਮੁਤਾਬਕ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਇਸ ਹਾਈਵੇਅ 'ਤੇ ਆਉਣ ਵਾਲੇ ਵਾਹਨਾਂ ਨੂੰ ਪੁਲਸ ਨੇ ਬਦਲਵੇਂ ਰੂਟ 'ਤੇ ਜਾਣ ਲਈ ਕਿਹਾ।