ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਪਿਤਾ ਸਾਹਮਣੇ ਔਰਤ ਦਾ ਕਤਲ

Wednesday, Sep 04, 2024 - 10:25 AM (IST)

ਵਿਆਹ ਦਾ ਪ੍ਰਸਤਾਵ ਠੁਕਰਾਉਣ 'ਤੇ ਪਿਤਾ ਸਾਹਮਣੇ ਔਰਤ ਦਾ ਕਤਲ

ਖੈਬਰ ਪਖਤੂਨਖਵਾ (ਏ.ਐਨ.ਆਈ.): ਪਾਕਿਸਤਾਨ ਦਾ ਦਿਲ ਦਹਿਲਾ ਦੇਣ ਵਾਲਾ ਇਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 40 ਸਾਲਾ ਮਹਿਲਾ ਸਕੂਲ ਅਧਿਆਪਕਾ ਨੂੰ ਉਸਦੇ ਪਿਤਾ ਸਾਹਮਣੇ ਕਥਿਤ ਤੌਰ 'ਤੇ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਕਿਉਂਕਿ ਉਸਨੇ ਵਿਆਹ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। ਏ.ਆਰ.ਵਾਈ ਨਿਊਜ਼ ਨੇ ਇਸ ਸਬੰਧੀ ਜਾਣਕਾਰੀ ਦਿੱਤੀ।

ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਬੁਨੇਰ ਦੇ ਜੰਗਦਾਰਾ ਤੋਤਲਾਈ ਇਲਾਕੇ ਦੀ ਹੈ, ਜਿੱਥੇ ਸ਼ੱਕੀ ਨੇ ਅਧਿਆਪਿਕਾ 'ਤੇ ਗੋਲੀ ਚਲਾ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ARY ਨਿਊਜ਼ ਮੁਤਾਬਕ ਸਥਾਨਕ ਪੁਲਸ ਨੇ ਪਹਿਲੀ ਸੂਚਨਾ ਰਿਪੋਰਟ (ਐਫ.ਆਈ.ਆਰ) ਦਰਜ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੇ ਪਿਤਾ ਅਨੁਸਾਰ ਸ਼ੱਕੀ ਨੇ ਪਹਿਲਾਂ ਵੀ ਉਸ ਦੀ ਧੀ 'ਤੇ ਹਮਲਾ ਕੀਤਾ ਸੀ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਇਹ ਘਟਨਾ ਪਾਕਿਸਤਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੇ ਅਪਰਾਧ ਦੇ ਮਾਮਲਿਆਂ ਵਿੱਚ ਵਾਪਰੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-10 ਸਾਲ ਤੱਕ 50 ਤੋਂ ਵੱਧ ਵਿਅਕਤੀਆਂ ਤੋਂ ਕਰਵਾਇਆ ਪਤਨੀ ਨਾਲ ਜਬਰ-ਜ਼ਿਨਾਹ, ਪੂਰੀ ਘਟਨਾ ਕਰੇਗੀ ਹੈਰਾਨ

ਜੂਨ ਮਹੀਨੇ ਵਿੱਚ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। 8 ਜੂਨ ਨੂੰ ਖੈਬਰ ਪਖਤੂਨਖਵਾ ਦੇ ਮਰਦਾਨ ਜ਼ਿਲੇ 'ਚ ਅਜਿਹੀ ਹੀ ਇਕ ਘਟਨਾ 'ਚ 'ਇੱਜ਼ਤ' ਦੇ ਨਾਂ 'ਤੇ ਆਪਣੀ ਮਰਜ਼ੀ ਨਾਲ ਵਿਆਹ ਕਰਨ ਵਾਲੀ ਇਕ ਮਹਿਲਾ ਸਕੂਲ ਅਧਿਆਪਿਕਾ ਦੀ ਹੱਤਿਆ ਕਰ ਦਿੱਤੀ ਗਈ ਸੀ। 4 ਜੂਨ ਨੂੰ 'ਇੱਜ਼ਤ' ਦੇ ਨਾਂ 'ਤੇ ਮਰਜ਼ੀ ਨਾਲ ਵਿਆਹ ਕਰਵਾਉਣ ਵਾਲੀਆਂ ਦੋ ਭੈਣਾਂ ਦਾ ਕਤਲ ਕਰ ਦਿੱਤਾ ਗਿਆ। ਜ਼ਿਲ੍ਹਾ ਪੁਲਸ ਅਧਿਕਾਰੀ (ਡੀ.ਪੀ.ਓ) ਅਨੁਸਾਰ ਦੋਵਾਂ ਭੈਣਾਂ ਨੇ ਆਪਣੇ ਪਰਿਵਾਰ ਦੀ ਮਰਜ਼ੀ ਵਿਰੁੱਧ ਲੜਕਿਆਂ ਨਾਲ ਵਿਆਹ ਕੀਤਾ ਸੀ, ਜਿਨ੍ਹਾਂ ਨੂੰ ਉਹ ਪਿਆਰ ਕਰਦੀਆਂ ਸਨ। ਇੱਕ "ਪੰਚਾਇਤ" ਦੁਆਰਾ ਕੀਤੇ ਗਏ ਫ਼ੈਸਲੇ ਕਾਰਨ ਉਨ੍ਹਾਂ ਨੂੰ ਵਾਪਸ ਲਿਆਂਦਾ ਗਿਆ ਸੀ। ਪੁਲਸ ਨੇ ਦੱਸਿਆ ਕਿ ਭੈਣਾਂ ਦਾ ਕਤਲ ਉਨ੍ਹਾਂ ਦੇ ਪਿਤਾ, ਭਰਾ ਅਤੇ ਚਾਚੇ ਨੇ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News