ਲੰਡਨ ਜਾ ਰਹੀ ਜਨਾਨੀ ਨਾਲ ਉੱਡਦੇ ਜਹਾਜ਼ ’ਚ ਜਬਰ-ਜ਼ਿਨਾਹ, ਬਿਜ਼ਨੈੱਸ ਕਲਾਸ ’ਚ ਬੈਠੀ ਸੀ ਪੀੜਤਾ

Thursday, Feb 10, 2022 - 05:34 PM (IST)

ਵਾਸ਼ਿੰਗਟਨ: ਅਮਰੀਕਾ ਦੇ ਨਿਊਜਰਸੀ ਤੋਂ ਲੰਡਨ ਜਾ ਰਹੀ ਫਲਾਈਟ ਦੀ ਬਿਜ਼ਨੈੱਸ ਕਲਾਸ ਵਿਚ ਇਕ ਮਹਿਲਾ ਯਾਤਰੀ ਨਾਲ ਕਥਿਤ ਜਬਰ-ਜ਼ਿਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਇਸ ਮਾਮਲੇ ਵਿਚ ਦੋਸ਼ੀ ਵਿਅਕਤੀ ਨੂੰ ਬ੍ਰਿਟੇਨ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਜ਼ਮਾਨਤ ਦੇ ਦਿੱਤੀ ਗਈ। ‘ਦਿ ਸਨ’ ਦੀ ਰਿਪੋਰਟ ਮੁਤਾਬਕ ਘਟਨਾ ਦੇ ਸਮੇਂ ਫਲਾਈਟ ਦੇ ਹੋਰ ਯਾਤਰੀ ਸੌਂ ਰਹੇ ਸਨ। ਘਟਨਾ ਤੋਂ ਬਾਅਦ ਪੀੜਤ ਔਰਤ ਨੇ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਦੇ ਸਟਾਫ਼ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਫਲਾਈਟ ਸਟਾਫ਼ ਨੇ ਬ੍ਰਿਟਿਸ਼ ਪੁਲਸ ਨੂੰ ਸੂਚਨਾ ਦਿੱਤੀ ਅਤੇ ਫਲਾਈਟ ਦੇ ਬ੍ਰਿਟੇਨ ਦੇ ਹੀਥਰੋ ਵਿਚ ਲੈਂਡ ਹੋਣ ਤੋਂ ਬਾਅਦ ਪੁਲਸ ਅਧਿਕਾਰੀ ਜਹਾਜ਼ ’ਤੇ ਪਹੁੰਚੇ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਜਸਟਿਨ ਟਰੂਡੋ ਵੱਲੋਂ ਟਰੱਕ ਡਰਾਈਵਰਾਂ ਦੀ ਆਲੋਚਨਾ, ਕਿਹਾ- 'ਚੱਕਾਜਾਮ' ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਪੀੜਤਾ ਨੂੰ ਰੇਪ ਕਾਉਂਸਲਿੰਗ ਲਈ ਲਿਜਾਇਆ ਗਿਆ ਅਤੇ ਅਧਿਕਾਰੀਆਂ ਨੇ ਫਲਾਈਟ ਦੀ ਫੋਰੈਂਸਿਕ ਜਾਂਚ ਵੀ ਕਰਵਾਈ। ਹਾਲਾਂਕਿ ਇਹ ਮਾਮਲਾ ਪਿਛਲੇ ਹਫ਼ਤੇ ਦਾ ਹੈ। ਪੀੜਤਾ ਅਤੇ ਦੋਸ਼ੀ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾ ਅਤੇ ਦੋਸ਼ੀ ਬ੍ਰਿਟੇਨ ਦੇ ਨਿਵਾਸੀ ਹਨ। 

ਇਹ ਵੀ ਪੜ੍ਹੋ: ਕਰਨਾਟਕ ਹਿਜਾਬ ਵਿਵਾਦ ’ਚ ਪਾਕਿਸਤਾਨ ਦੀ ਐਂਟਰੀ, ਭਾਰਤੀ ਦੂਤਘਰ ਦੇ ਇੰਚਾਰਜ ਨੂੰ ਕੀਤਾ ਤਲਬ

‘ਦਿ ਸਨ’ ਦੀ ਰਿਪੋਰਟ ਮੁਤਾਬਕ ਦੋਸ਼ੀ ਅਤੇ ਪੀੜਤ ਬਿਜ਼ਨੈੱਸ ਕਲਾਸ ਵਿਚ ਸਨ ਪਰ ਵੱਖ-ਵੱਖ ਬੈਠੇ ਸਨ। ਹਾਲਾਂਕਿ ਦੋਵੇਂ ਪਹਿਲਾਂ ਤੋਂ ਇਕ-ਦੂਜੇ ਨੂੰ ਨਹੀਂ ਜਾਣਦੇ ਸਨ ਪਰ ਘਟਨਾ ਤੋਂ ਪਹਿਲਾਂ ਲਾਉਂਜ ਏਰੀਆ ਵਿਚ ਪੀੜਤਾ ਅਤੇ ਮੁਲਜ਼ਮ ਨੇ ਇਕੱਠੇ ਬੈਠ ਕੇ ਸ਼ਰਾਬ ਪੀਤੀ ਅਤੇ ਗੱਲਾਂ ਕੀਤੀਆਂ ਸਨ। ਬ੍ਰਿਟਿਸ਼ ਪੁਲਸ ਨੇ ਮਾਮਲੇ ਵਿਚ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ।

ਇਹ ਵੀ ਪੜ੍ਹੋ: ਪੁੱਤਰ ਦੀ ਲਾਲਸਾ ਰੱਖਣ ਵਾਲੀ ਗਰਭਵਤੀ ਔਰਤ ਦੇ ਸਿਰ ’ਚ ਤਾਂਤਰਿਕ ਨੇ ਠੋਕੀ ਕਿੱਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News