ਲਹਿੰਦੇ ਪੰਜਾਬ 'ਚ ਪਤੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਕਤਲ ਕੀਤੀ ਪਤਨੀ, ਦਰੱਖ਼ਤ ਨਾਲ ਬੰਨ੍ਹ ਕੇ ਮਾਰੇ ਪੱਥਰ

Monday, Sep 04, 2023 - 03:25 PM (IST)

ਲਹਿੰਦੇ ਪੰਜਾਬ 'ਚ ਪਤੀ ਨੇ ਆਪਣੇ ਭਰਾਵਾਂ ਨਾਲ ਮਿਲ ਕੇ ਕਤਲ ਕੀਤੀ ਪਤਨੀ, ਦਰੱਖ਼ਤ ਨਾਲ ਬੰਨ੍ਹ ਕੇ ਮਾਰੇ ਪੱਥਰ

ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਵਿਆਹੀ ਔਰਤ ਦਾ ਕਥਿਤ ਤੌਰ 'ਤੇ ਕਿਸੇ ਹੋਰ ਨਾਲ ਸਬੰਧ ਰੱਖਣ ਦੇ ਦੋਸ਼ ਵਿਚ ਪੱਥਰ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਲਾਹੌਰ ਤੋਂ ਲਗਭਗ 500 ਕਿਲੋਮੀਟਰ ਦੂਰ ਪੰਜਾਬ ਦੇ ਰਾਜਨਪੁਰ ਜ਼ਿਲ੍ਹੇ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਔਰਤ ਦੇ ਪਤੀ ਨੇ ਉਸ 'ਤੇ ਵਿਭਚਾਰ ਦਾ ਦੋਸ਼ ਲਗਾਇਆ ਹੈ। (ਵਿਭਚਾਰੀ ਔਰਤ ਭਾਵ ਜਿਸ ਨੇ ਵਿਆਹ ਤੋਂ ਬਾਅਦ ਕਿਸੇ ਹੋਰ ਪੁਰਸ਼ ਨਾਲ ਸਬੰਧ ਬਣਾਏ ਹੋਣ)। ਔਰਤ ਦੀ ਉਮਰ ਕਰੀਬ 20 ਸਾਲ ਹੈ। ਸ਼ੁੱਕਰਵਾਰ ਨੂੰ ਉਸ ਦੇ ਪਤੀ ਨੇ ਆਪਣੇ 2 ਭਰਾਵਾਂ ਨਾਲ ਮਿਲ ਕੇ ਔਰਤ ਨੂੰ ਦਰੱਖ਼ਤ ਨਾਲ ਬੰਨ੍ਹ ਕੇ ਪੱਥਰ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ: ਭਾਰਤੀ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਬਣੇ ਪਿਤਾ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਉਨ੍ਹਾਂ ਦੱਸਿਆ ਕਿ ਪੱਥਰ ਮਾਰਨ ਤੋਂ ਪਹਿਲਾਂ ਉਕਤ ਵਿਅਕਤੀਆਂ ਨੇ ਉਸ 'ਤੇ ਬੇਰਹਿਮੀ ਨਾਲ ਤਸ਼ੱਦਦ ਵੀ ਕੀਤਾ। ਪੁਲਸ ਨੇ ਦੱਸਿਆ ਕਿ ਅਪਰਾਧ ਕਰਨ ਤੋਂ ਬਾਅਦ, ਦੋਸ਼ੀ ਭਰਾ ਮੌਕੇ ਤੋਂ ਫਰਾਰ ਹੋ ਗਏ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਅਤੇ ਬਲੋਚਿਸਤਾਨ ਦੇ ਸਰਹੱਦੀ ਖੇਤਰ ਵਿੱਚ ਕਿਤੇ ਲੁਕੇ ਹੋਏ ਹਨ। ਔਰਤ ਰਾਜਨਪੁਰ ਦੇ ਅਲਕਾਨੀ ਕਬੀਲੇ ਨਾਲ ਸਬੰਧਤ ਸੀ। ਪਾਕਿਸਤਾਨ 'ਚ ਹਰ ਸਾਲ ਝੂਠੀ ਸ਼ਾਨ ਦੇ ਨਾਂ 'ਤੇ ਕਈ ਔਰਤਾਂ ਦਾ ਕਤਲ ਕਰ ਦਿੱਤਾ ਜਾਂਦਾ ਹੈ। ਮਨੁੱਖੀ ਅਧਿਕਾਰ ਕਾਰਕੁੰਨਾਂ ਮੁਤਾਬਕ ਪਾਕਿਸਤਾਨ ਵਿੱਚ ਹਰ ਸਾਲ 1000 ਦੇ ਕਰੀਬ ਔਰਤਾਂ ਨੂੰ ਇੱਜ਼ਤ ਦੇ ਨਾਂ 'ਤੇ ਕਤਲ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਸੋਸ਼ਲ ਮੀਡੀਆ 'ਤੇ ਵੇਖ ਕੇ ਘਰੇਲੂ ਨੁਸਖਿਆਂ ਦੀ ਕਰਦੇ ਹੋ ਵਰਤੋਂ? ਤਾਂ ਪੜ੍ਹੋ ਇਹ ਖ਼ਬਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News