ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ

Tuesday, Sep 01, 2026 - 04:55 PM (IST)

ਮਹਿਲਾ ਵਿੰਗ ਯੂਰਪ ਦੀ ਪ੍ਰਧਾਨ ਵੱਲੋਂ ਭੁਪੇਸ਼ ਬਘੇਲ ਨਾਲ ਮੁਲਾਕਾਤ

ਮਿਲਾਨ (ਸਾਬੀ ਚੀਨੀਆ)- ਇੰਡੀਅਨ ਓਵਰਸੀਜ਼ ਕਾਂਗਰਸ (ਯੂਰਪ) ਦੀ ਮਹਿਲਾ ਵਿੰਗ ਦੀ ਪ੍ਰਧਾਨ ਡਾ. ਸੋਨੀਆ ਕੌਰ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਕਾਂਗਰਸ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਕੀਤੀ। ਇਸ ਮੀਟਿੰਗ ਵਿੱਚ ਕਈ ਅਹਿਮ ਵਿਸ਼ਿਆਂ 'ਤੇ ਗੱਲਬਾਤ ਕੀਤੀ ਗਈ, ਜਿਸ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦੀ ਰਣਨੀਤੀ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ਾਮਲ ਸਨ।

PunjabKesari

ਪੜ੍ਹੋ ਇਹ ਅਹਿਮ ਖ਼ਬਰ-   ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ ਸ਼ਾਨਦਾਰ ਜਿੱਤ 

ਡਾ. ਕੌਰ ਨੇ ਦੱਸਿਆ ਕਿ ਯੂਰਪ ਵੱਸਦੇ ਵੱਡੀ ਗਿਣਤੀ ਵਿੱਚ ਪੰਜਾਬੀ ਭਾਈਚਾਰੇ ਦੇ ਲੋਕ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ, ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਆਗੂ ਚੋਣਾਂ ਦਾ ਐਲਾਨ ਹੁੰਦੇ ਹੀ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਪ੍ਰਚਾਰ ਕਰਨ ਲਈ ਤਿਆਰ ਬਰ ਤਿਆਰ ਹਨ। ਡਾ. ਸੋਨੀਆ ਕੌਰ ਨੇ ਸ਼੍ਰੀ ਭੁਪੇਸ਼ ਬਘੇਲ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਰਾਹੁਲ ਗਾਂਧੀ ਅਤੇ ਪਾਰਟੀ ਹਾਈ ਕਮਾਂਡ ਦੇ ਫੈਸਲੇ ਨੂੰ ਮੰਨਦੇ ਹੋਏ ਪਾਰਟੀ ਵੱਲੋਂ ਦਿੱਤੇ ਪ੍ਰੋਗਰਾਮਾਂ ਵਿੱਚ ਹਿੱਸਾ ਲੈਂਦਿਆਂ ਐਨ ਆਰ ਆਈਜ਼ ਨੂੰ ਉਮੀਦਵਾਰਾਂ ਦੇ ਹੱਕ ਵਿੱਚ ਪ੍ਰੇਰਿਤ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News