ਆਸਟ੍ਰੇਲੀਆ ''ਚ ਵਾਪਰੇ ਭਿਆਨਕ ਹਾਦਸੇ ''ਚ ਬਚੀ ਔਰਤ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਲੜਾਈ

11/22/2017 12:13:56 PM

ਨਿਊ ਸਾਊਥ ਵੇਲਜ਼ (ਏਜੰਸੀ)— ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ 'ਚ ਸੋਮਵਾਰ ਦੀ ਸ਼ਾਮ ਨੂੰ ਵਾਪਰੇ ਸੜਕ ਹਾਦਸੇ 'ਚ ਬੱਚੀ 21 ਸਾਲਾ ਔਰਤ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਹੀ ਹੈ। ਦਰਅਸਲ ਨਿਊ ਸਾਊਥ ਵੇਲਜ਼ ਦੇ ਜਿਸਪ ਵੇਅ 'ਤੇ ਸੋਮਵਾਰ ਦੀ ਸ਼ਾਮ ਤਕਰੀਬਨ 5.45 ਵਜੇ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ। ਕਾਰ 'ਚ 3 ਲੋਕ ਸਵਾਰ ਸਨ, ਜਿਨ੍ਹਾਂ 'ਚੋਂ ਇਕ ਵਿਅਕਤੀ ਅਤੇ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 21 ਸਾਲਾ ਤੇਗਨ ਮਿਲਜ਼ ਗੰਭੀਰ ਹਾਲਤ 'ਚ ਜ਼ਖਮੀ ਹੋ ਗਈ। 


ਤੇਗਨ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ। ਕਾਰ ਅਤੇ ਟਰੱਕ ਦੀ ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਨੂੰ ਅੱਗ ਲੱਗ ਗਈ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਮੌਕੇ 'ਤੇ ਹੀ ਕਾਰ 'ਚ ਸਵਾਰ ਜੋੜੇ ਦੀ ਮੌਤ ਹੋ ਗਈ। ਮਿਲਜ਼ ਨਿਊ ਸਾਊਥ ਵੇਲਜ਼ ਦੀ ਰਹਿਣ ਵਾਲੀ ਹੈ, ਜਿਸ ਨੂੰ ਵੈਸਟਮੀਡ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਟਰੱਕ ਦਾ 59 ਸਾਲਾ ਡਰਾਈਵਰ ਕਿਸੇ ਤਰ੍ਹਾਂ ਬਚ ਗਿਆ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।