ਡੋਨਾਲਡ ਟਰੰਪ ਦੀ ਖੁੱਲ੍ਹੀ ਧਮਕੀ; ਪ੍ਰਵਾਸੀਆਂ ਨੂੰ ਵਾਪਸ ਨਾ ਲੈਣ ਵਾਲੇ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ

Saturday, Dec 14, 2024 - 10:58 AM (IST)

ਇੰਟਰਨੈਸ਼ਨਲ ਡੈਸਕ- ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਜਾ ਰਹੇ ਡੋਨਾਲਡ ਟਰੰਪ ਨੇ ਕੁਰਸੀ ਸੰਭਾਲਣ ਤੋਂ ਪਹਿਲਾਂ ਹੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਲੋਕਾਂ ਨੂੰ ਖੁੱਲ੍ਹੀ ਚਿਤਾਵਨੀ ਦੇ ਦਿੱਤੀ ਹੈ। ਟਰੰਪ ਨੇ ਆਪਣੇ ਚੋਣ ਵਾਅਦੇ 'ਚ ਕਿਹਾ ਸੀ ਕਿ ਉਹ ਅਮਰੀਕਾ 'ਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਫੌਜ ਦੀ ਮਦਦ ਨਾਲ ਉਨ੍ਹਾਂ ਦੇ ਮੂਲ ਦੇਸ਼ਾਂ 'ਚ ਭੇਜਣਗੇ। ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇਸ਼ਾਂ ਨਾਲ ਕੋਈ ਕਾਰੋਬਾਰ ਨਹੀਂ ਕਰਨਗੇ ਜੋ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਤੋਂ ਇਨਕਾਰ ਕਰਨਗੇ।

ਇਹ ਵੀ ਪੜ੍ਹੋੋ: ਅਮਰੀਕਾ 'ਚ 'ਮਹਿੰਗੇ' ਡੇਲਾਈਟ ਸੇਵਿੰਗ ਟਾਈਮ ਨੂੰ ਕਰਾਂਗਾ ਖਤਮ: ਟਰੰਪ

ਡੋਨਾਲਡ ਟਰੰਪ ਨੇ ਟਾਈਮਜ਼ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ 'ਚ ਕਿਹਾ ਕਿ ਇੰਨੀ ਵੱਡੀ ਗਿਣਤੀ 'ਚ ਅਪਰਾਧੀ ਸਾਡੇ ਦੇਸ਼ 'ਚ ਆ ਰਹੇ ਹਨ, ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਉਹ ਮਾਹੌਲ ਨੂੰ ਗੰਦਾ ਕਰ ਰਹੇ ਹਨ। ਮੈਂ ਇਨ੍ਹਾਂ ਰੋਕਣਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਆਪਣੇ ਦੇਸ਼ ਤੋਂ ਬਾਹਰ ਕੱਢਣ ਲਈ ਕਾਨੂੰਨ ਅਨੁਸਾਰ ਸਭ ਕੁਝ ਕਰਾਂਗਾ। ਟਰੰਪ ਨੇ ਕਿਹਾ ਕਿ ਇਸ ਕੰਮ ਨੂੰ ਪੂਰਾ ਕਰਨ ਲਈ ਮੈਂ ਕਾਨੂੰਨ ਦੀ ਵੱਧ ਤੋਂ ਵੱਧ ਵਰਤੋਂ ਕਰਾਂਗਾ, ਪੁਲਸ ਨੂੰ ਨਿਯੁਕਤ ਕਰਾਂਗਾ ਅਤੇ ਜੇਕਰ ਲੋੜ ਪਈ ਤਾਂ ਨੈਸ਼ਨਲ ਗਾਰਡ ਨੂੰ ਵੀ ਨਿਯੁਕਤ ਕਰਾਂਗਾ। ਮੈਂ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਦੇਸ਼ਾਂ ਵਿਚ ਭੇਜ ਦੇਵੇਗਾ। ਜੇਕਰ ਕੋਈ ਦੇਸ਼ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰਦਾ ਹੈ ਤਾਂ ਅਸੀਂ ਉਨ੍ਹਾਂ ਨਾਲ ਕਾਰੋਬਾਰ ਨਹੀਂ ਕਰਾਂਗੇ। ਆਪਣੀ ਗੱਲ 'ਤੇ ਜ਼ੋਰ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਵਪਾਰ ਤੋਂ ਇਲਾਵਾ ਅਸੀਂ ਉਨ੍ਹਾਂ 'ਤੇ ਵੱਧ ਤੋਂ ਵੱਧ ਟੈਰਿਫ ਲਗਾਵਾਂਗੇ। ਉਨ੍ਹਾਂ ਨੂੰ ਸਾਡੀ ਗੱਲ ਮੰਨਣੀ ਪਵੇਗੀ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਉਹ ਅਮਰੀਕਾ ਨਾਲ ਕਾਰੋਬਾਰ ਕਰਨਾ ਭੁੱਲ ਜਾਣ।

ਇਹ ਵੀ ਪੜ੍ਹੋ: ਕੈਨੇਡਾ 'ਚ 3 ਭਾਰਤੀ ਵਿਦਿਆਰਥੀਆਂ ਦਾ ਕਤਲ; ਭਾਰਤ ਨੇ ਪ੍ਰਗਟਾਇਆ ਦੁੱਖ

ਦੱਸ ਦੇਈਏ ਕਿ ਆਪਣੀ ਪੂਰੀ ਚੋਣ ਮੁਹਿੰਮ ਦੌਰਾਨ ਡੋਨਾਲਡ ਟਰੰਪ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ 'ਤੇ ਖੁੱਲ੍ਹ ਕੇ ਬੋਲਦੇ ਰਹੇ। ਉਨ੍ਹਾਂ ਨੇ ਹਜ਼ਾਰਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਰਿਕਾਰਡ ਲੋਕਾਂ ਦੇ ਸਾਹਮਣੇ ਰੱਖਦਿਆਂ ਜੋ ਬਾਈਡੇਨ 'ਤੇ ਜ਼ੋਰਦਾਰ ਹਮਲਾ ਕੀਤਾ। ਟਰੰਪ ਨੇ ਕਿਹਾ ਕਿ ਉਹ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਬਦਲਣਗੇ ਅਤੇ ਲੱਖਾਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣਗੇ।

ਇਹ ਵੀ ਪੜ੍ਹੋ: 2040 ਤੱਕ ਤਪਦਿਕ ਕਾਰਨ 80 ਲੱਖ ਮੌਤਾਂ ਹੋਣ ਦਾ ਖਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News