ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ

Monday, Oct 14, 2024 - 05:54 PM (IST)

ਇਮਰਾਨ ਖਾਨ ਦੀ ਪਾਰਟੀ ਦੇ ਕਰੀਬ 200 ਵਰਕਰ SCO ਸੰਮੇਲਨ ਤੋਂ ਪਹਿਲਾਂ ਗ੍ਰਿਫ਼ਤਾਰ

ਲਾਹੌਰ (ਭਾਸ਼ਾ)- ਪਾਕਿਸਤਾਨ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ 200 ਵਰਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ 'ਤੇ ਐੱਸ.ਸੀ.ਓ. ਸੰਮੇਲਨ ਦੌਰਾਨ ਇਸਲਾਮਾਬਾਦ ਵਿਚ ਵਿਰੋਧ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਨੇ ਐਲਾਨ ਕੀਤਾ ਹੈ ਕਿ ਉਹ ਇਸਲਾਮਾਬਾਦ ਵਿੱਚ ਹੋ ਰਹੇ 2 ਦਿਨਾਂ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸੰਮੇਲਨ ਦੌਰਾਨ ਰਾਜਧਾਨੀ ਦੇ ਡੀ ਚੌਕ 'ਤੇ ਵਿਰੋਧ ਪ੍ਰਦਰਸ਼ਨ ਕਰੇਗੀ। SCO ਸਿਖਰ ਸੰਮੇਲਨ ਮੰਗਲਵਾਰ ਤੋਂ ਸ਼ੁਰੂ ਹੋ ਰਿਹਾ ਹੈ।

ਇਹ ਵੀ ਪੜ੍ਹੋ: ਡੇਰੋਨ ਏਸੇਮੋਗਲੂ, ਸਾਈਮਨ ਜੌਹਨਸਨ, ਜੇਮਸ ਰੌਬਿਨਸਨ ਅਰਥ ਸ਼ਾਸਤਰ ਦੇ ਨੋਬਲ ਪੁਰਸਕਾਰ ਨਾਲ ਸਨਮਾਨਤ

ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, “ਅਸੀਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੀ.ਟੀ.ਆਈ. ਵਰਕਰਾਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ ਲਗਭਗ 200 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਪਾਰਟੀ ਦੇ 50-50 ਮੈਂਬਰਾਂ ਨੂੰ ਲਾਹੌਰ ਅਤੇ ਸਰਗੋਧਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਹੋਰਾਂ ਨੂੰ ਫੈਸਲਾਬਾਦ, ਝਾਂਗ, ਗੁਜਰਾਤ ਅਤੇ ਗੁੱਜਰ ਖਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਸੋਮਵਾਰ ਰਾਤ ਤੱਕ ਹੋਰ ਲੋਕਾਂ ਦੇ ਗ੍ਰਿਫ਼ਤਾਰ ਕੀਤੇ ਜਾਣ ਦੀ ਉਮੀਦ ਹੈ, ਕਿਉਂਕਿ ਸਰਕਾਰ ਨੇ ਪੀ.ਟੀ.ਆਈ. ਵਰਕਰਾਂ ਨੂੰ ਪੰਜਾਬ ਤੋਂ ਇਸਲਾਮਾਬਾਦ ਪਹੁੰਚਣ ਤੋਂ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਢਾਕਾ: ਮੂਰਤੀ ਵਿਸਰਜਨ ਲਈ ਜਾ ਰਹੇ ਹਿੰਦੂ ਭਾਈਚਾਰੇ ਦੇ ਲੋਕਾਂ ਦੀ ਪੁਲਸ ਨਾਲ ਝੜਪ, ਤਿੰਨ ਜ਼ਖ਼ਮੀ

ਪ੍ਰਸ਼ਾਸਨ ਦੀ ਕਾਰਵਾਈ ਦੇ ਮੱਦੇਨਜ਼ਰ ਪੀ.ਟੀ.ਆਈ. ਦੇ ਕਈ ਆਗੂ ਅਤੇ ਵਰਕਰ ਗ੍ਰਿਫ਼ਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਏ ਹਨ। ਮੰਗਲਵਾਰ ਦੇ ਪ੍ਰਦਰਸ਼ਨ ਨੂੰ ਲੈ ਕੇ ਪੀ.ਟੀ.ਆਈ. ਵਿੱਚ ਮਤਭੇਦ ਪੈਦਾ ਹੋ ਗਏ ਹਨ ਅਤੇ ਅਲੀ ਮੁਹੰਮਦ ਖਾਨ ਨੇ ਕਿਹਾ ਕਿ ਵਿਰੋਧ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ। ਪੀ.ਟੀ.ਆਈ. ਦੇ ਪ੍ਰਧਾਨ ਗੌਹਰ ਅਲੀ ਖਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਰੋਧ ਮੁਲਤਵੀ ਕਰਨ ਦੀ ਸਰਕਾਰ ਦੀ ਬੇਨਤੀ 'ਤੇ ਵਿਚਾਰ ਕਰ ਸਕਦੀ ਹੈ ਬਸ਼ਰਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਆਪਣੀ ਕਾਨੂੰਨੀ ਟੀਮ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ: ਚੀਨ ਨੇ ਤਾਈਵਾਨ ਖ਼ਿਲਾਫ਼ ਅਭਿਆਸਾਂ 'ਚ 125 ਫੌਜੀ ਜਹਾਜ਼ਾਂ ਦੀ ਕੀਤੀ ਵਰਤੋਂ: ਤਾਈਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News