ਪੰਨੂ ਦੇ ਕਤਲ ਦੀ ਸਾਜ਼ਿਸ਼ 'ਤੇ ਭਾਰਤ ਨਾਲ 'ਲਗਾਤਾਰ ਕੰਮ' ਕਰ ਰਹੇ ਹਾਂ: ਅਮਰੀਕਾ

05/01/2024 11:16:31 AM

ਵਾਸ਼ਿੰਗਟਨ (ਪੀ. ਟੀ. ਆਈ.)-  ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ ਕਿ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਦੀ ਜਾਂਚ ਲਈ ਅਮਰੀਕਾ ਭਾਰਤ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਦੀ ਇਹ ਟਿੱਪਣੀ ਅਜਿਹੇ ਸਮੇਂ 'ਚ ਆਈ ਹੈ, ਜਦੋਂ ਅਖ਼ਬਾਰ 'ਵਾਸ਼ਿੰਗਟਨ ਪੋਸਟ' ਨੇ ਆਪਣੀ ਇਕ ਖ਼ਬਰ 'ਚ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਪਿਛਲੇ ਸਾਲ ਅਮਰੀਕੀ ਧਰਤੀ 'ਤੇ ਪੰਨੂ ਨੂੰ ਮਾਰਨ ਦੀ ਕਥਿਤ ਸਾਜਿਸ਼ ਵਿਚ 'ਰਿਸਰਚ ਐਂਡ ਐਨਾਲਿਸਸ ਵਿੰਗ' (ਰਾਅ) ਦਾ ਇਕ ਅਧਿਕਾਰੀ ਸ਼ਾਮਲ ਸੀ। ਭਾਰਤ ਨੇ ਮੰਗਲਵਾਰ ਨੂੰ ਇਨ੍ਹਾਂ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਖ਼ਬਰ ਵਿਚ ਗੰਭੀਰ ਮਾਮਲੇ ਵਿੱਚ "ਬੇਬੁਨਿਆਦ" ਦੋਸ਼ ਲਗਾਏ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ। 

ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪਟੇਲ ਨੇ ਕਿਹਾ, ''ਭਾਰਤੀ ਜਾਂਚ ਕਮੇਟੀ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਅਸੀਂ ਭਾਰਤ ਸਰਕਾਰ ਤੋਂ ਜਵਾਬਦੇਹੀ ਦੀ ਉਮੀਦ ਕਰਦੇ ਹਾਂ ਅਤੇ ਅਸੀਂ ਉਨ੍ਹਾਂ ਨਾਲ ਕੰਮ ਕਰਨਾ ਜਾਰੀ ਰੱਖ ਰਹੇ ਹਾਂ...'।' ਵਾਸ਼ਿੰਗਟਨ ਪੋਸਟ ਦੀ ਖ਼ਬਰ ਬਾਰੇ ਪੁੱਛੇ ਜਾਣ 'ਤੇ ਪਟੇਲ ਨੇ ਕਿਹਾ, ''ਅਸੀਂ ਆਪਣੀਆਂ ਚਿੰਤਾਵਾਂ ਭਾਰਤ ਸਰਕਾਰ ਕੋਲ ਪ੍ਰਗਟ ਕਰਦੇ ਰਹਾਂਗੇ।'' ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ ਨੂੰ ਕਿਹਾ, ''ਰਿਪੋਰਟ ਗੰਭੀਰ ਚਿੰਤਾਵਾਂ ਨੂੰ ਵਧਾਉਂਦੀ ਹੈ ਅਤੇ ਇਸ ਵਿਚ ਬੇਬੁਨਿਆਦ ਦੋਸ਼ ਲਾਏ ਗਏ ਹਨ।'' ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਕਥਿਤ ਸਾਜ਼ਿਸ਼ ਬਾਰੇ ਦਿੱਤੀ ਗਈ ਜਾਣਕਾਰੀ ਦੀ ਜਾਂਚ ਲਈ ਭਾਰਤ ਵੱਲੋਂ ਬਣਾਈ ਗਈ ਉੱਚ ਪੱਧਰੀ ਜਾਂਚ ਕਮੇਟੀ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਲਾਸ ਏਂਜਲਸ 'ਚ ਮੈਟਰੋ ਟਰੇਨ-ਬੱਸ ਦੀ ਜ਼ਬਰਦਸਤ ਟੱਕਰ, 55 ਲੋਕ ਜ਼ਖਮੀ 

ਉਨ੍ਹਾਂ ਨੇ ਕਿਹਾ,"ਭਾਰਤ ਸਰਕਾਰ ਨੇ ਸੰਗਠਿਤ ਅਪਰਾਧੀਆਂ, ਅੱਤਵਾਦੀਆਂ ਅਤੇ ਹੋਰਾਂ ਦੇ ਨੈੱਟਵਰਕ 'ਤੇ ਅਮਰੀਕੀ ਸਰਕਾਰ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਸੁਰੱਖਿਆ ਚਿੰਤਾਵਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਜਾਂਚ ਜਾਰੀ ਹੈ।" ਉਸ ਨੇ ਕਿਹਾ,"ਇਸ 'ਤੇ ਅਟਕਲਾਂ ਅਤੇ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਦੀ ਕੋਈ ਲੋੜ ਨਹੀਂ ਹੈ।" 'ਦਿ ਵਾਸ਼ਿੰਗਟਨ ਪੋਸਟ' ਦੀ ਰਿਪੋਰਟ ਵਿੱਚ ਰਾਅ ਦੇ ਅਧਿਕਾਰੀ ਦੀ ਪਛਾਣ ਵਿਕਰਮ ਯਾਦਵ ਵਜੋਂ ਕੀਤੀ ਗਈ ਹੈ ਅਤੇ ਦੋਸ਼ ਲਾਇਆ ਗਿਆ ਹੈ ਕਿ ਪੰਨੂ ਦੀ ਹੱਤਿਆ ਸਾਜ਼ਿਸ਼ ਵਿੱਚ ਕੀਤੀ ਗਈ ਸੀ। ਪਿਛਲੇ ਸਾਲ ਨਵੰਬਰ ਵਿੱ, ਯੂ.ਐਸ ਫੈਡਰਲ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਅਮਰੀਕਾ ਵਿੱਚ ਸਿੱਖ ਵੱਖਵਾਦੀ ਪੰਨੂ ਦੀ ਹੱਤਿਆ ਦੀ ਇੱਕ ਨਾਕਾਮ ਸਾਜਿਸ਼ ਵਿੱਚ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨਾਲ ਸਹਿਯੋਗ ਕਰਨ ਦਾ ਦੋਸ਼ ਲਗਾਇਆ ਸੀ। ਅੱਤਵਾਦ ਦੇ ਦੋਸ਼ਾਂ 'ਚ ਭਾਰਤ 'ਚ ਲੋੜੀਂਦੇ ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉਸ ਨੂੰ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ। ਇਸ ਤੋਂ ਕੁਝ ਮਹੀਨੇ ਪਹਿਲਾਂ ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬ੍ਰਿਟਿਸ਼ ਕੋਲੰਬੀਆ ਵਿੱਚ 18 ਜੂਨ ਨੂੰ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦਾ ਦਾਅਵਾ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


Vandana

Content Editor

Related News