ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ''ਚ ਭਾਰਤ ਨਾਲ ਕੰਮ ਕਰ ਰਹੇ ਹਾਂ: ਬਾਈਡੇਨ ਪ੍ਰਸ਼ਾਸਨ

Thursday, Mar 21, 2024 - 11:37 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਆਪਣੀ ਧਰਤੀ ‘ਤੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਿਆਂ ਨੂੰ ਜਵਾਬਦੇਹ ਠਹਿਰਾਉਣ ਲਈ ਭਾਰਤ ਸਰਕਾਰ ਨਾਲ ਕੰਮ ਕਰ ਰਿਹਾ ਹੈ। ਬਾਈਡੇਨ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਸਾਲ ਨਵੰਬਰ ਵਿੱਚ ਸੰਘੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਪੰਨੂ ਦੀ ਹੱਤਿਆ ਦੀ ਇੱਕ ਨਾਕਾਮ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਅਮਰੀਕੀ ਸੰਘੀ ਵਕੀਲਾਂ ਨੇ ਦੋਸ਼ ਲਾਇਆ ਸੀ ਕਿ ਗੁਪਤਾ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨਾਲ ਕੰਮ ਕਰ ਰਿਹਾ ਸੀ ਅਤੇ ਨਿਊਯਾਰਕ ਸਿਟੀ ਵਿੱਚ ਰਹਿਣ ਵਾਲੇ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ 100,000 ਡਾਲਰ ਦੇਣ ਲਈ ਸਹਿਮਤ ਹੋਇਆ ਸੀ। ਭਾਰਤ ਦੋਸ਼ਾਂ ਦੀ ਜਾਂਚ ਲਈ ਪਹਿਲਾਂ ਹੀ ਇੱਕ ਜਾਂਚ ਕਮੇਟੀ ਦਾ ਗਠਨ ਕਰ ਚੁੱਕਾ ਹੈ।

ਇਹ ਵੀ ਪੜ੍ਹੋ: US 'ਚ ਲਾਪਤਾ ਭਾਰਤੀ ਵਿਦਿਆਰਥੀ ਦਾ ਨਹੀਂ ਮਿਲਿਆ ਕੋਈ ਸੁਰਾਗ, ਪਰਿਵਾਰ ਤੋਂ ਮੰਗੀ ਗਈ ਸੀ ਫਿਰੌਤੀ

ਕਾਂਗਰਸ (ਸੰਸਦ) ਦੀ ਇਕ ਸੁਣਵਾਈ ਦੌਰਾਨ ਦੱਖਣੀ ਅਤੇ ਮੱਧ ਏਸ਼ੀਆ ਲਈ ਸਹਾਇਕ ਵਿਦੇਸ਼ ਮੰਤਰੀ ਡੋਨਾਲਡ ਲੂ ਨੇ ਬੁੱਧਵਾਰ ਨੂੰ ਸੰਸਦ ਦੀ ਵਿਦੇਸ਼ ਮਾਮਲਿਆਂ ਦੀ ਕਮੇਟੀ ਦੇ ਮੈਂਬਰਾਂ ਨੂੰ ਕਿਹਾ, "ਇਹ ਅਮਰੀਕਾ ਅਤੇ ਭਾਰਤ ਵਿਚਕਾਰ ਇੱਕ ਗੰਭੀਰ ਮੁੱਦਾ ਹੈ। ਨਿਆਂ ਵਿਭਾਗ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਵਿਚ ਕੰਮ ਕਰਨ ਵਾਲੇ ਕਿਸੇ ਵਿਅਕਤੀ ਦੇ ਕਹਿਣ 'ਤੇ ਇਕ ਭਾਰਤੀ ਨਾਗਰਿਕ ਨੇ ਅਮਰੀਕੀ ਧਰਤੀ 'ਤੇ ਇਕ ਅਮਰੀਕੀ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਹੈ।" ਲੂ ਨੇ ਕਿਹਾ, "ਅਸੀਂ ਪ੍ਰਸ਼ਾਸਨ ਵਿੱਚ ਇਸ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਸਨੂੰ ਭਾਰਤ ਦੇ ਨਾਲ ਉੱਚ ਪੱਧਰਾਂ 'ਤੇ ਉਠਾਇਆ ਹੈ।" ਉਨ੍ਹਾਂ  ਕਿਹਾ, "ਅਸੀਂ ਇਸ ਸਮੇਂ ਭਾਰਤ ਨਾਲ ਕੰਮ ਕਰ ਰਹੇ ਹਾਂ ਤਾਂ ਜੋ ਭਾਰਤ ਨੂੰ ਇਸ ਭਿਆਨਕ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਭਾਰਤ ਨੇ ਖੁਦ ਘੋਸ਼ਣਾ ਕੀਤੀ ਹੈ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਬਣਾਈ ਹੈ।"

ਇਹ ਵੀ ਪੜ੍ਹੋ: ਵਿਸ਼ਵ ਦੇ ਖ਼ੁਸ਼ਹਾਲ ਦੇਸ਼ਾਂ ਦੀ ਸੂਚੀ ਜਾਰੀ, ਭਾਰਤ ਨੂੰ ਮਿਲਿਆ ਇਹ ਸਥਾਨ

ਉਨ੍ਹਾਂ ਕਿਹਾ, “ਅਸੀਂ ਉਨ੍ਹਾਂ ਨੂੰ ਜਲਦੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਲਈ ਕਿਹਾ ਹੈ ਤਾਂ ਜੋ ਨਿਆਂ ਯਕੀਨੀ ਬਣਾਇਆ ਜਾ ਸਕੇ।” ਲੂ ਇਸ ਸੁਣਵਾਈ ਮੌਕੇ ਮਿਨੀਸੋਟਾ ਤੋਂ ਕਾਂਗਰਸ ਦੇ ਮੈਂਬਰ ਡੀਨ ਫਿਲਿਪਸ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਫਿਲਿਪਸ ਨੇ ਸਵਾਲ ਕੀਤਾ ਸੀ ਕਿ ਰੂਸ 'ਚ ਅਲੈਕਸੀ ਨਵਲਨੀ ਦੇ ਕਤਲ ਤੋਂ ਬਾਅਦ 500 ਤੋਂ ਵੱਧ ਲੋਕਾਂ 'ਤੇ ਜਿਸ ਤਰ੍ਹਾਂ ਪਾਬੰਦੀਆਂ ਲਗਾਈਆਂ ਗਈਆਂ ਸਨ, ਕੀ ਉਸੇ ਤਰ੍ਹਾਂ ਦੀਆਂ ਪਾਬੰਧੀਆਂ ਪੰਨੂੰ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਲੋਕਾਂ 'ਤੇ ਵੀ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਭਾਜਪਾ ’ਚ ਸ਼ਾਮਲ ਹੋਏ ਤਰਨਜੀਤ ਸਿੰਘ ਸੰਧੂ ਨੂੰ ਅੱਤਵਾਦੀ ਪੰਨੂ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News