ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਪਹੁੰਚੇ ਪਾਕਿਸਤਾਨ; ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਏ ਨਤਮਸਤਕ

Monday, Feb 02, 2026 - 11:22 AM (IST)

ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਪਹੁੰਚੇ ਪਾਕਿਸਤਾਨ; ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਏ ਨਤਮਸਤਕ

ਪੇਸ਼ਾਵਰ (ਏਜੰਸੀ) : ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਅੱਜ-ਕੱਲ੍ਹ ਪਾਕਿਸਤਾਨ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਹਸਨ ਅਬਦਾਲ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੰਘੀ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਅਤੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ ! ਲੋਧਰਾਂ 'ਚ ਪਲਟ ਗਈ ਬਰਾਤੀਆਂ ਨਾਲ ਭਰੀ ਬੱਸ, 4 ਦੀ ਮੌਤ

ਗੁਰੂ ਘਰ ’ਚ ਕੀਤੀ ਅਰਦਾਸ, ਲੰਗਰ ਵੀ ਛਕਿਆ

ਆਪਣੀ ਫੇਰੀ ਦੌਰਾਨ ਅਜੈ ਬੰਗਾ ਨੇ ਸ੍ਰੀ ਪੰਜਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਵਿੱਚ ਬੈਠ ਕੇ ਪ੍ਰਸ਼ਾਦਾ ਵੀ ਛਕਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਵਿਸ਼ਵ ਬੈਂਕ ਦੇ ਉੱਚ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਪਾਕਿਸਤਾਨੀ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ: ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

PunjabKesari

ਬੋਧੀ ਪੁਰਾਤੱਤਵ ਸਥਾਨ 'ਜੌਲੀਅਨ' ਦਾ ਦੌਰਾ

ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਅਜੈ ਬੰਗਾ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਖਾਨਪੁਰ ਇਲਾਕੇ ਵਿੱਚ ਪਹੁੰਚੇ। ਇੱਥੇ ਉਨ੍ਹਾਂ ਨੇ ਪ੍ਰਸਿੱਧ 'ਜੌਲੀਅਨ ਬੋਧੀ ਪੁਰਾਤੱਤਵ ਸਥਾਨ' (Jaulian Buddhist Archaeological Site) ਦਾ ਦੌਰਾ ਕੀਤਾ। ਇਸ ਮੌਕੇ ਖ਼ੈਬਰ ਪਖ਼ਤੂਨਖ਼ਵਾ ਦੇ ਮੁੱਖ ਮੰਤਰੀ ਦੇ ਵਿੱਤੀ ਸਲਾਹਕਾਰ ਮੁਜ਼ੱਮਿਲ ਅਸਲਮ ਅਤੇ ਐਮ.ਐਨ.ਏ. ਫੈਸਲ ਅਮੀਨ ਗੰਡਾਪੁਰ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ: ਗਿਰਾਵਟ 'ਤੇ ਲੱਗੀ ਬਰੇਕ, ਮੁੜ ਵਧ ਗਏ Gold ਦੇ ਭਾਅ

ਆਰਥਿਕ ਮੁੱਦਿਆਂ 'ਤੇ ਹੋਈ ਚਰਚਾ

ਇਸ ਦੌਰੇ ਦੌਰਾਨ ਮੁਜ਼ੱਮਿਲ ਅਸਲਮ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਨਾਲ ਸੂਬੇ ਦੇ ਆਰਥਿਕ ਮਾਮਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਅੰਤ ਵਿੱਚ ਅਧਿਕਾਰੀਆਂ ਵੱਲੋਂ ਅਜੈ ਬੰਗਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ: 5 ਲੱਖ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ PR ਦੇਵੇਗਾ ਇਹ ਯੂਰਪੀ ਦੇਸ਼ ! PM ਨੇ ਖੁਦ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News