ਕੋਰੋਨਾ ਆਫ਼ਤ : ਵਿਸ਼ਵ ''ਚ 10 ਕਰੋੜ ਤੋਂ ਵਧੇਰੇ ਲੋਕ ਪੀੜਤ, ਹੁਣ ਤੱਕ 21.70 ਲੱਖ ਤੋਂ ਵੱਧ ਦੀ ਮੌਤ

01/28/2021 5:58:05 PM

ਵਾਸ਼ਿੰਗਟਨ (ਵਾਰਤਾ): ਗਲੋਬਲ ਪੱਧਰ 'ਤੇ ਫੈਲੀ ਕੋਰੋਨਾ ਲਾਗ ਦੀ ਬੀਮਾਰੀ ਨਾਲ ਦੁਨੀਆ ਭਰ ਵਿਚ 21.70 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 10.07 ਕਰੋੜ ਤੋਂ ਵੱਧ ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ। ਅਮਰੀਕਾ ਦੀ ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐੱਸ.ਐਸ.ਈ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਵਿਸ਼ਵ ਦੇ 192 ਦੇਸ਼ਾਂ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 10 ਕਰੋੜ 7 ਲੱਖ 55 ਹਜ਼ਾਰ 075 ਹੋ ਗਈ ਹੈ ਅਤੇ 21 ਲੱਖ 70 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਵਿਚ ਪੀੜਤਾਂ ਦੀ ਗਿਣਤੀ ਕਰੀਬ 2.56 ਕਰੋੜ ਹੋ ਗਈ ਹੈ ਜਦਕਿ ਕਰੀਬ 4.29 ਲੱਖ ਤੋਂ ਵੱਧ ਮਰੀਜ਼ਾਂ ਦੀ ਮੌਤ ਹੋਈ ਹੈ। ਭਾਰਤ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ ਇਕ ਕਰੋੜ 6 ਲੱਖ 89 ਹਜ਼ਾਰ ਤੋਂ ਵੱਧ ਚੁੱਕਾ ਹੈ। ਇਸ ਮਹਾਮਾਰੀ ਨੂੰ ਹਰਾ ਦੇਣ ਵਾਲਿਆਂ ਦੀ ਗਿਣਤੀ 1 ਕਰੋੜ 3 ਲੱਖ 59 ਹਜ਼ਾਰ ਤੋਂ ਵੱਧ ਹੈ। ਜਦਕਿ ਮ੍ਰਿਤਕਾਂ ਦੀ ਗਿਣਤੀ 1,53,724 ਤੱਕ ਪਹੁੰਚ ਗਈ ਹੈ। ਬ੍ਰਾਜ਼ੀਲ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਵਾਲਿਆਂ ਦੀ ਗਿਣਤੀ 89.33 ਲੱਖ ਤੋਂ ਵੱਧ ਹੋ ਚੁੱਕੀ ਹੈ ਅਤੇ ਇਸ ਮਹਾਮਾਰੀ ਨਾਲ ਕਰੀਬ 2.19 ਲੱਖ ਤੋਂ ਵੱਧ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਰੂਸ ਵਿਚ ਕੋਰੋਨਾ ਨਾਲ ਪੀੜਤਾਂ ਦੀ ਗਿਣਤੀ 37.33 ਲੱਖ ਤੋਂ ਵੱਧ ਹੋ ਗਈ ਹੈਜਦਕਿ 69.971 ਲੋਕਾਂ ਦੀ ਮੌਤ ਹੋ ਚੁੱਕੀ ਹੈ। 

ਬ੍ਰਿਟੇਨ ਵਿਚ ਪੀੜਤਾਂ ਦੀ ਗਿਣਤੀ 37.25 ਲੱਖ ਦੇ ਪਾਰ ਪਹੁੰਚ ਚੁੱਕੀ ਹੈ ਅਤੇ ਇਕ ਲੱਖ ਦੋ ਹਜ਼ਾਰ 085 ਲੋਕਾਂ ਦੀ ਮੌਤ ਹੋਈ ਹੈ। ਫਰਾਂਸ ਵਿਚ ਕਰੀਬ 31.65 ਲੱਖ ਤੋਂ ਵੱਧ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹੋਏ ਹਨ ਅਤੇ 74,600 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਪੇਨ ਵਿਚ ਇਸ ਮਹਾਮਾਰੀ ਨਾਲ ਹੁਣ ਤੱਕ 26.70 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 57,251 ਲੋਕਾਂ ਦੀ ਮੌਤ ਹੋਈ ਹੈ। ਇਟਲੀ ਵਿਚ ਹੁਣ ਤੱਕ ਕਰੀਬ 25.01 ਲੱਖ ਲੋਕ ਪੀੜਤ ਹੋਏ ਹਨ ਅਤੇ 86,889 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤੁਰਕੀ ਵਿਚ ਕੋਵਿਡ-19 ਨਾਲ ਹੁਣ ਤੱਕ 24.50 ਲੱਖ ਲੋਕ ਪ੍ਰਭਾਵਿਤ ਹੋਏ ਹਨ ਅਤੇ 25,476 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਰਮਨੀ ਵਿਚ ਇਸ ਵਾਇਰਸ ਦੀ ਚਪੇਟ ਵਿਚ ਮਰਨ ਵਾਲਿਆਂ ਦੀ ਗਿਣਤੀ 21.79 ਲੱਖ ਦੇ ਪਾਰ ਹੋ ਚੁੱਕੀ ਹੈ ਅਤੇ 54,498 ਲੋਕਾਂ ਦੀ ਮੌਤ ਹੋਈ ਹੈ। ਕੋਲੰਬੀਆ ਵਿਚ ਇਸ ਜਾਨਲੇਵਾ ਵਾਇਰਸ ਨਾਲ ਹੁਣ ਤੱਕ 20.55 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 52,523 ਲੋਕਾਂ ਦੀ ਮੌਤ ਹੋਈ ਹੈ।

ਨੋਟ- ਉਕਤ ਖ਼ਬਰ ਬਾਰੇ ਆਪਣੀ ਰਾਏ ਕੁਮੈਂਟ ਬਾਕਸ ਵਿਚ ਦੱਸੋ।


Vandana

Content Editor

Related News